16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਸੰਘਣੀ ਧੁੰਦ ਕਾਰਨ ਜਨਜੀਵਨ ਹੋਇਆ ਪ੍ਰਭਾਵਿਤ, ਸੜਕੀ, ਰੇਲ ਤੇ ਹਵਾਈ ਆਵਾਜਾਈ 'ਤੇ ਵੀ ਪਿਆ ਅਸਰ ਤਾਪਮਾਨ 'ਚ ਵੀ ਆਈ ਕੁਝ ਗਿਰਾਵਟ

Ad Position 21
No active advertisement
ਅਜੀਤ ਡੈਸਕ 20-12-2025
ਅੰਮਿ੍ਤਸਰ, 19 ਦਸੰਬਰ (ਹਰਮਿੰਦਰ ਸਿੰਘ)- ਪੰਜਾਬ ਹਰਿਆਣਾ ਵਿਚ 'ਚ ਸੰਘਣੀ ਧੁੰਦ ਪੈਣ ਕਾਰਨ ਜਨਜੀਵਨ 'ਤੇ ਬਹੁਤ ਅਸਰ ਪਿਆ | ਸੜਕੀ, ਰੇਲ ਅਤੇ ਹਵਾਈ ਆਵਾਜਾਈ ਪ੍ਰਭਾਵਿਤ ਹੋਈ | ਅਗਲੇ 24 ਘੰਟਿਆਂ ਵਿਚ ਇਨ੍ਹਾਂ ਦੋਵੇਂ ਸੂਬਿਆਂ ਦੇ ਬਹੁਤ ਸਾਰੇ ਹਿੱਸਿਆਂ 'ਚ ਸੰਘਣੀ ਧੁੰਦ ਪਵੇਗੀ | ਪਿਛਲੇ 24 ਘੰਟਿਆਂ ਵਿਚ ਪੰਜਾਬ ਦੇ ਅੰਮਿ੍ਤਸਰ, ਕਪੂਰਥਲਾ, ਜਲੰਧਰ, ਫ਼ਤਿਹਗੜ੍ਹ ਸਾਹਿਬ, ਪਟਿਆਲਾ ਵਿਖੇ ਸੰਘਣੀ ਧੁੰਦ ਪਈ ਜਿੱਥੇ ਧੁੰਦ ਨੂੰ ਲੈ ਕੇ ਰੈੱਡ ਅਲਰਟ ਰਿਹਾ | ਜਿੱਥੇ ਦਿ੍ਸ਼ਟੀ 0 ਤੱਕ ਰਹੀ | ਜਦੋਂ ਕਿ ਉਪਰੋਕਤ ਸ਼ਹਿਰਾਂ ਦੇ ਮੁਕਾਬਲੇ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂ ਸ਼ਹਿਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਰੂਪ ਨਗਰ, ਮੁਹਾਲੀ, ਮਲੇਰਕੋਟਲਾ ਵਿਖੇ ਕੁਝ ਘੱਟ ਧੁੰਦ ਰਹੀ ਪਈ | ਪਿਛਲੇ 24 ਘੰਟਿਆਂ ਵਿਚ ਪਈ ਧੁੰਦ ਦੇ ਕਾਰਨ ਹਵਾਈ, ਰੇਲ ਆਵਾਜਾਈ 'ਤੇ ਬਹੁਤ ਸਾਰਾ ਅਸਰ ਦੇਖਣ ਨੂੰ ਮਿਲਿਆ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੋਂ ਚੱਲਣ ਵਾਲੀਆਂ ਕੁਝ ਉਡਾਣਾਂ ਜਿਨ੍ਹਾਂ 'ਚ ਇੰਡੀਗੋ ਦੀਆਂ ਦੋ ਅਤੇ ਮਲੇਸ਼ੀਅਨ ਏਅਰ ਲਾਈਨ ਦੀ ਇਕ ਉਡਾਣ ਰੱਦ ਹੋਈ ਅਤੇ ਇਸ ਤੋਂ ਇਲਾਵਾ ਬਹੁਤ ਸਾਰੀਆਂ ਉਡਾਣਾਂ ਨੇ ਦੇਰੀ ਨਾਲ ਉਡਾਣ ਭਰੀ | ਇਸ ਦੇ ਨਾਲ ਅੰਮਿ੍ਤਸਰ ਤੋਂ ਚੱਲਣ ਵਾਲੀਆਂ ਅਤੇ ਆਉਣ ਵਾਲੀਆਂ ਅੱਧੀ ਦਰਜਨ ਦੇ ਕਰੀਬ ਰੇਲਾਂ ਰੱਦ ਹੋਈਆਂ ਅਤੇ ਦਰਜਨ ਦੇ ਕਰੀਬ ਰੇਲਾਂ ਆਪਣੇ ਨਿਧਾਰਤ ਸਮੇਂ ਤੋਂ ਪੱਛੜਕੇ ਚਲੀਆਂ | ਸੰਘਣੀ ਧੁੰਦ ਦੇ ਕਾਰਨ ਸੜਕੀ ਆਵਾਜਾਈ ਦੀ ਰਫ਼ਤਾਰ ਵੀ ਮੱਧਮ ਰਹੀ | ਧੁੰਦ ਦੇ ਕਾਰਨ ਤਾਪਮਾਨ ਵਿਚ ਕੁਝ ਗਿਰਾਵਟ ਦੇਖਣ ਨੂੰ ਮਿਲੀ ਪਿਛਲੇ 24 ਘੰਟਿਆਂ ਪੰਜਾਬ ਵਿਚ ਰਾਤ ਦਾ ਸਭ ਤੋਂ ਘੱਟ ਤਾਪਮਾਨ ਹੁਸ਼ਿਆਰਪੁਰ 'ਚ ਦਰਜ ਕੀਤਾ ਗਿਆ ਜੋ 4.8 ਡਿਗਰੀ ਸੈਲਸੀਅਸ ਰਿਹਾ | ਇਹ ਤਾਪਮਾਨ ਇਸ ਤੋਂ ਇਕ ਦਿਨ ਪਹਿਲਾਂ ਨਾਲੋਂ 2.7 ਡਿਗਰੀ ਸੈਲਸੀਅਸ ਘੱਟ ਸੀ | ਇਸ ਤਰ੍ਹਾਂ ਪੰਜਾਬ ਦੇ ਬਾਕੀ ਸ਼ਹਿਰਾਂ ਵਿਚ 'ਚ 0.2 ਡਿਗਰੀ ਸੈਲਸੀਅਸ ਤੋਂ ਲੈ ਕੇ 2.3 ਡਿਗਰੀ ਸੈਲਸੀਅਸ ਤੱਕ ਤਾਪਮਾਨ ਘੱਟ ਰਿਹਾ | ਇਸ ਦੌਰਾਨ ਹਰਿਆਣਾ ਦੇ ਮਹਿੰਦਰਗੜ੍ਹ ਦੀ ਰਾਤ ਸਭ ਤੋਂ ਠੰਡੀ ਰਹੀ ਜਿੱਥੇ ਘੱਟ ਤੋਂ ਘੱਟ ਤਾਪਮਾਨ 5.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ | ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਵਿਚ ਹਰਿਆਣਾ ਦੇ ਬਹੁਤ ਸਾਰੇ ਹਿੱਸਿਆਂ 'ਚ ਸੰਘਣੀ ਧੁੰਦ ਪੈ ਸਕਦੀ ਹੈ ਜਦੋਂ ਕਿ ਪੰਜਾਬ ਦੇ ਕੁਝ ਹਿੱਸਿਆਂ ਵਿਚ ਸੰਘਣੀ ਧੁੰਦ ਪੈਣ ਅਤੇ ਕੁਝ ਇਲਾਕਿਆਂ 'ਚ ਬਦਲਬਾਹੀ ਹੋਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਅਸਟੇਟ ਵਿਭਾਗ ਤੇ ਟ੍ਰੈਫਿਕ ਪੁਲਿਸ ਨੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸੜਕਾਂ ਤੋਂ ਨਾਜਾਇਜ਼ ਕਬਜ਼ੇ ਹਟਾਏ ਸੜਕ 'ਤੇ ਗ... ਅਗਲੀ ਖ਼ਬਰ ਕਾਂਗਰਸੀ ਆਗੂ ਬਲਿਹਾਰ ਸਿੰਘ ਚੁੰਨ੍ਹੀ ਨੇ ਵੋਟਰਾਂ ਤੇ ਸਮਰਥਕਾਂ ਦਾ ਕੀਤਾ ਧੰਨਵਾਦ
Ad Position 24