16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਅਸਟੇਟ ਵਿਭਾਗ ਤੇ ਟ੍ਰੈਫਿਕ ਪੁਲਿਸ ਨੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸੜਕਾਂ ਤੋਂ ਨਾਜਾਇਜ਼ ਕਬਜ਼ੇ ਹਟਾਏ ਸੜਕ 'ਤੇ ਗਲਤ ਢੰਗ ਨਾਲ ਲੱਗੇ ਵਾਹਨਾਂ ਦੇ ਚਲਾਨ ਵੀ ਕੱਟੇ

Ad Position 21
No active advertisement
ਅਜੀਤ ਡੈਸਕ 20-12-2025
ਅੰਮਿ੍ਤਸਰ, 19 ਦਸੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਵਲੋਂ ਸ਼ਹਿਰ ਦੀਆਂ ਸੜਕਾਂ ਤੋਂ ਨਾਜਾਇਜ਼ ਕਬਜ਼ਿਆਂ ਨੂੰ ਸਮਾਪਤ ਕਰਨ ਅਤੇ ਸ਼ਹਿਰ ਦੀ ਆਵਾਜਾਈ ਦੀ ਸੁਚਾਰੂ ਬਹਾਲੀ ਲਈ ਅਸਟੇਟ ਵਿਭਾਗ ਅਤੇ ਟਰੈਫਿਕ ਪੁਲਿਸ ਵਲੋਂ ਸ਼ੁਰੂ ਕੀਤੀ ਗਈ ਸਾਂਝੀ ਕਾਰਵਾਈ ਤਹਿਤ ਅੱਜ ਇਸ ਟੀਮ ਵਲੋਂ ਸ਼ਹਿਰ ਦੇ ਵੱਖ ਵੱਖ ਇਲਾਕਿਆਂ 'ਚ ਕਾਰਵਾਈ ਕੀਤੀ ਅਤੇ ਦੁਕਾਨਦਾਰਾਂ ਦਾ ਸੜਕ ਦੀ ਜਗ੍ਹਾ 'ਤੇ ਪਿਆ ਸਾਮਾਨ ਜਬਤ ਕੀਤਾ | ਏ. ਸੀ. ਪੀ. ਅਮਨਦੀਪ ਕੌਰ ਅਤੇ ਅਸਟੇਟ ਵਿਭਾਗ ਵਲੋਂ ਇੰਸਪੈਕਟਰ ਪ੍ਰੀਤੀ ਅਤੇ ਅਮਨ ਕੁਮਾਰ ਦੀ ਅਗਵਾਈ ਹੇਠ ਦੋਵੇ ਵਿਭਾਗਾਂ ਦੀ ਸਾਂਝੀ ਟੀਮ ਵਲੋਂ ਸਥਾਨਕ ਕਚਹਿਰੀ ਰੋਡ ਵਿਖੇ ਨਿਊ ਰਿਆਲਟੋ ਚੌਕ ਤੋਂ ਅਸ਼ੋਕਾ ਚੌਕ, ਕਿਚਲੂ ਚੌਕ, ਰੇਲਵੇ ਰੋਡ ਸਾਈਕਲ ਮਾਰਕਿਟ, ਲਿਬਰਟੀ ਮਾਰਕਿਟ ਰੋਡ ਵਿਖੇ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ ਕੀਤੀ ਗਈ | ਇਸ ਦੌਰਾਨ ਦੁਕਾਨਦਾਰਾਂ ਦਾ ਸੜਕ ਦੀ ਜਗ੍ਹਾ 'ਤੇ ਪਿਆ ਸਾਮਾਨ ਜ਼ਬਤ ਕੀਤਾ ਗਿਆ ਅਤੇ ਟਰੈਫਿਕ ਪੁਲਿਸ ਵਲੋਂ ਸੜਕ ਦੇ ਵਿਚ ਲੱਗੇ ਵਾਹਨਾਂ ਦੇ ਚਲਾਨ ਕੱਟੇ ਗਏ | ਇਸ ਤੋਂ ਇਲਾਵਾ ਇਸ ਟੀਮ ਵਲੋਂ ਨਿਊ ਅੰਮਿ੍ਤਸਰ ਵਿਖੇ ਪੁਲ ਬਣਾਉਣ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਨੂੰ ਲੈ ਕੇ ਸੜਕ ਦੇ ਨਾਲ ਲੱਗਦੀ ਸਰਵਿਸ ਲਾਈਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ | ਉਥੇ ਖੜ੍ਹੇ ਵਾਹਨਾਂ ਦੇ ਚਲਾਨ ਕੱਟੇ ਗਏ ਅਤੇ ਸੜਕ ਵਿਚ ਪਿਆ ਦੁਕਾਨਦਾਰਾਂ ਦਾ ਸਾਮਾਨ ਚੁਕਿਆ ਗਿਆ | ਏ. ਸੀ. ਪੀ. ਅਮਨਦੀਪ ਕੌਰ ਨੇ ਦੱਸਿਆ ਕਿ ਇਹ ਕਾਰਵਾਈ ਨਿਰੰਤਰ ਜਾਰੀ ਰੱਖੀ ਜਾਵੇਗੀ | ਉਨ੍ਹਾਂ ਦੱਸਿਆ ਕਿ ਸ਼ਹਿਰ ਦੀ ਆਵਾਜਾਈ ਨੂੰ ਸਚਾਰੂ ਬਣਾਉਣ ਲਈ ਪੁਲਿਸ ਕਮਿਸ਼ਨਰ ਅਤੇ ਨਿਗਮ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਨਗਰ ਨਿਗਮ ਦੇ ਅਸਟੇਟ ਵਿਭਾਗ ਦੇ ਨਾਲ ਟਰੈਫਿਕ ਪੁਲਿਸ ਵਲੋਂ ਸਾਂਝੇ ਤੌਰ 'ਤੇ ਨਾਜਾਇਜ਼ ਕਬਜ਼ਿਆਂ ਦੇ ਖ਼ਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ | ਜੋ ਇਸੇ ਤਰ੍ਹਾਂ ਹੀ ਜਾਰੀ ਰੱਖੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ ਸ਼ਹਿਰ ਨੂੰ 100 ਫ਼ੀਸਦੀ ਕੂੜਾ ਮੁਕਤ ਸ਼ਹਿਰ ਬਣਾਇਆ ਜਾਵੇਗਾ : ਮੇਅਰ, ਕਮਿਸ਼ਨਰ ਅਗਲੀ ਖ਼ਬਰ ਸੰਘਣੀ ਧੁੰਦ ਕਾਰਨ ਜਨਜੀਵਨ ਹੋਇਆ ਪ੍ਰਭਾਵਿਤ, ਸੜਕੀ, ਰੇਲ ਤੇ ਹਵਾਈ ਆਵਾਜਾਈ 'ਤੇ ਵੀ ਪਿਆ ਅਸਰ ਤਾਪਮਾਨ 'ਚ ਵੀ ਆਈ ਕੁਝ...
Ad Position 24