16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਖ਼ਾਲਸਾ ਕਾਲਜ ਵਿਖੇ ਨਾਮਵਰ ਪੱਤਰਕਾਰ-ਲੇਖਕ ਅਸ਼ੋਕ ਭੌਰਾ ਦੀਆਂ ਪੁਸਤਕਾਂ ਦਾ ਲੋਕ ਅਰਪਣ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 20-12-2025
ਅੰਮਿ੍ਤਸਰ, 19 ਦਸੰਬਰ (ਜਸਵੰਤ ਸਿੰਘ ਜੱਸ)- ਸਥਾਨਕ ਇਤਿਹਾਸਕ ਖ਼ਾਲਸਾ ਕਾਲਜ ਵਿਖੇ ਕਾਲਜ ਦੇ ਪੰਜਾਬੀ ਅਧਿਐਨ ਵਿਭਾਗ ਅਤੇ ਪੰਜਾਬੀ ਸਾਹਿਤ ਸਭਾ ਵਲੋਂ ਪ੍ਰਸਿੱਧ ਪੰਜਾਬੀ ਪੱਤਰਕਾਰ ਅਤੇ ਲੇਖਕ ਅਸ਼ੋਕ ਭੌਰਾ ਦੀਆਂ ਪੁਸਤਕਾਂ ਦਾ ਲੋਕ ਅਰਪਣ ਅਤੇ ਰੂ-ਬਰੂ ਸਮਾਗਮ ਕਰਵਾਇਆ ਗਿਆ | ਕਾਲਜ ਦੇ ਪਿ੍ੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਰਹਿਨੁਮਾਈ ਅਤੇ ਪੰਜਾਬੀ ਅਧਿਐਨ ਵਿਭਾਗ ਦੇ ਮੁਖੀ ਡਾ. ਪਰਮਿੰਦਰ ਸਿੰਘ ਦੀ ਅਗਵਾਈ ਵਿਚ ਹੋਏ ਇਸ ਸਮਾਗਮ ਦੌਰਾਨ ਪਿ੍ੰਸੀਪਲ ਡਾ. ਰੰਧਾਵਾ ਨੇ ਸ੍ਰੀ ਭੌਰਾ ਨੂੰ ਜੀ ਆਇਆਂ ਕਹਿੰਦਿਆਂ ਸਨਮਾਨ ਚਿੰਨ੍ਹ ਵਜੋਂ ਕਾਲਜ ਦੀ ਤਸਵੀਰ ਅਤੇ ਕੌਫ਼ੀ ਟੇਬਲ ਬੁੱਕ ਭੇਟ ਕਰਕੇ ਸਵਾਗਤ ਕੀਤਾ | ਇਸ ਦੌਰਾਨ ਪਿ੍ੰਸੀਪਲ, ਪੰਜਾਬੀ ਵਿਭਾਗ ਅਤੇ ਸਮਾਗਮ ਵਿਚ ਉਚੇਚੇ ਤੌਰ 'ਤੇ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ ਦੁਆਰਾ ਅਸ਼ੋਕ ਭੌਰਾ ਦੀਆਂ ਪੁਸਤਕਾਂ 'ਸਿਆਣੀ ਕੁੜੀ' ਅਤੇ 'ਮੇਰਾ ਪਿੰਡ ਮੋੜ ਦਿਓ' ਲੋਕ ਅਰਪਣ ਕਰਨ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਪਿ੍ੰ: ਰੰਧਾਵਾ ਨੇ ਕਿਹਾ ਕਿ ਅਸ਼ੋਕ ਭੌਰਾ ਦਾ ਜੀਵਨ ਬਾਹਰਲੇ ਮੁਲਕਾਂ ਦੀਆਂ ਯਾਤਰਾਵਾਂ ਤੇ ਤਜ਼ਰਬਿਆਂ ਨਾਲ ਜੁੜਿਆ ਹੈ | ਉਨ੍ਹਾਂ ਦੀਆਂ ਸਾਹਿਤਕ ਪ੍ਰਾਪਤੀਆਂ ਅਤੇ ਦੇਸ਼ਾਂ-ਵਿਦੇਸ਼ਾਂ ਵਿਚ ਕਰਵਾਈਆਂ ਜਾ ਰਹੀਆਂ ਸਰਗਰਮੀਆਂ ਉਨ੍ਹਾਂ ਦੀ ਵੱਖਰੀ ਪਹਿਚਾਣ ਸਥਾਪਿਤ ਕਰਦੀਆਂ ਹਨ ਤੇ ਉਨ੍ਹਾਂ ਨੂੰ ਸ਼ਬਦਾਂ ਦਾ ਜਾਦੂਗਰ ਕਹਿ ਕੇ ਸਨਮਾਨਿਆਂ ਜਾਂਦਾ ਹੈ | ਪੰਜਾਬੀ ਭਾਸ਼ਾ ਦੇ ਵਿਕਾਸ ਤੇ ਪਾਸਾਰ ਲਈ ਦੇਸ਼ਾਂ-ਵਿਦੇਸ਼ਾਂ ਵਿਚ ਕਰਵਾਈਆਂ ਜਾ ਰਹੀਆਂ ਕਾਨਫਰੰਸਾਂ ਰਾਹੀਂ ਉਹ ਪੰਜਾਬੀ ਦੇ ਵਿਕਾਸ ਲਈ ਵਿਸ਼ੇਸ਼ ਭੂਮਿਕਾ ਨਿਭਾਅ ਰਹੇ ਹਨ | ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸਿਕ ਇਮਾਰਤਾਂ ਦੀ ਪੁਨਰ-ਉਸਾਰੀ ਵਿਚ ਉਨ੍ਹਾਂ ਦੀਆਂ ਤਸਵੀਰਾਂ ਦੀ ਅਹਿਮ ਭੂਮਿਕਾ ਹੈ | ਇਸ ਮੌਕੇ ਲੇਖਕ ਅਸ਼ੋਕ ਭੌਰਾ ਨੇ ਆਪਣੀਆਂ ਨਵ ਪ੍ਰਕਾਸ਼ਿਤ ਪੁਸਤਕਾਂ ਸੰਬੰਧੀ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਨ੍ਹਾਂ ਪੁਸਤਕਾਂ ਦੇ ਵਿਸ਼ੇ ਸਮਾਜ ਦੇ ਸਭਿਆਚਾਰਕ ਮਹੱਤਵ ਨਾਲ ਜੁੜੇ ਹੋਏ ਹਨ | ਉਨ੍ਹਾਂ ਦੱਸਿਆ ਕਿ ਉਹ 1980 ਤੋਂ 2005 ਤੱਕ ਪੰਜਾਬੀ ਗਾਇਕੀ ਅਤੇ ਇਸਦੀ ਪੇਸ਼ਕਾਰੀ ਨਾਲ ਅਤੇ ਪੰਜਾਬੀ ਦੀ ਪ੍ਰਮੁੱਖ ਅਖ਼ਬਾਰ 'ਅਜੀਤ' ਨਾਲ ਪਿਛਲੇ 50 ਸਾਲਾਂ ਤੋਂ ਜੁੜੇ ਹੋਏ ਹਨ, ਜਿਸ ਸਦਕਾ ਉਹ 40 ਦੇ ਕਰੀਬ ਦੇਸ਼ਾਂ ਦੀ ਯਾਤਰਾ ਵੀ ਕਰ ਚੁੱਕੇ ਹਨ | ਉਨ੍ਹਾਂ ਕਿਹਾ ਕਿ ਇਕ ਵਧੀਆ ਸਾਹਿਤਕਾਰ ਨੂੰ ਸਾਧਾਰਨ ਪਾਠਕ ਦੀ ਸਮਝ ਵਿਚ ਆਉਣ ਵਾਲਾ ਸਾਹਿਤ ਲਿਖਣਾ ਚਾਹੀਦਾ ਹੈ | ਉਨ੍ਹਾਂ ਸਰੋਤਿਆਂ ਨੂੰ ਆਪਣੀਆਂ ਕਹਾਣੀਆਂ ਅਤੇ ਕਵਿਤਾਵਾਂ ਵੀ ਸੁਣਾਈਆਂ | ਰੂ-ਬਰੂ ਸਮਾਗਮ ਦੇ ਅਖੀਰ ਵਿਚ ਪੰਜਾਬੀ ਵਿਭਾਗ ਦੇ ਮੁਖੀ ਡਾ. ਪਰਮਿੰਦਰ ਸਿੰਘ ਨੇ ਅਸ਼ੋਕ ਭੌਰਾ, ਉਨ੍ਹਾਂ ਨਾਲ ਪਹੁੰਚੀਆਂ ਹੋਰ ਸ਼ਖ਼ਸੀਅਤਾਂ, ਪਿ੍ੰਸੀਪਲ, ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ | ਮੰਚ ਦਾ ਸੰਚਾਲਨ ਡਾ. ਹੀਰਾ ਸਿੰਘ ਨੇ ਨਿਭਾਇਆ | ਇਸ ਮੌਕੇ ਵਿਭਾਗ ਦੇ ਸੀਨੀਅਰ ਪ੍ਰੋਫ਼ੈਸਰ ਡਾ. ਕੁਲਦੀਪ ਸਿੰਘ, ਡਾ. ਜਸਬੀਰ ਸਿੰਘ, ਡਾ. ਗੁਰਿੰਦਰ ਕੌਰ, ਡਾ. ਪਰਮਿੰਦਰਜੀਤ ਕੌਰ, ਡਾ. ਮੇਜਰ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ. ਗੁਰਸ਼ਰਨ ਸਿੰਘ, ਡਾ. ਦਯਾ ਸਿੰਘ, ਡਾ. ਮਨੀਸ਼ ਕੁਮਾਰ, ਡਾ. ਅਮਾਨਤ ਮਸੀਹ, ਡਾ. ਅਮਨਦੀਪ ਕੌਰ, ਡਾ. ਯਾਦਵਿੰਦਰ ਕੌਰ, ਡਾ. ਪ੍ਰਭਜੀਤ ਸਿੰਘ, ਡਾ. ਰੁਪਿੰਦਰ ਕੌਰ, ਡਾ. ਸੰਦੀਪ ਕੌਰ, ਡਾ. ਪ੍ਰਭਜੀਤ ਕੌਰ, ਡਾ. ਸੰਦੀਪ ਕੌਰ ਮਾਹਲ, ਪ੍ਰੋ. ਹਰਵਿੰਦਰ ਕੌਰ, ਪ੍ਰੋ. ਅੰਮਿ੍ਤਪਾਲ ਕੌਰ, ਪ੍ਰੋ. ਸਤਨਾਮ ਸਿੰਘ, ਪ੍ਰੋ. ਵਰਿੰਦਰ ਸਿੰਘ, ਪ੍ਰੋ. ਰਵਿੰਦਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੂੰ ਮਾਝੇ 'ਚ ਮਿਲਿਆ ਤਕੜਾ ਹੁਲਾਰਾ ਪੰਜਾਬੀ ਗਾਇਕ ਰਿਆੜ ਸਾਥੀਆਂ ਸਮੇਤ ਪਾਰਟੀ 'ਚ ਸ਼... ਅਗਲੀ ਖ਼ਬਰ ਵਿਧਾਇਕਾ ਬੀਬੀ ਮਾਣੂੰਕੇ ਵਲੋਂ ਜ਼ਿਲ੍ਹਾ ਪ੍ਰੀਸ਼ਦ ਦੀ ਜੇਤੂ ਉਮੀਦਵਾਰ ਬੀਬੀ ਸਹਿਰੀਨ ਕੌਰ ਖ਼ਾਲਸਾ ਤੇ ਸੰਮਤੀ ਜੇਤੂ ਪਰਮਿ...
Ad Position 24