15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਜੇਤੂ ਉਮੀਦਵਾਰਾਂ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਕਿਹਾ, 'ਆਪ' ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਹੋਈ ਜਿੱਤ

Ad Position 21
No active advertisement
ਅਜੀਤ ਡੈਸਕ 20-12-2025
ਅੰਮਿ੍ਤਸਰ, 19 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਹਲਕਾ ਅਟਾਰੀ ਤੋਂ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਅੱਜ ਹਲਕਾ ਅਟਾਰੀ ਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਜੇਤੂ ਮੈਂਬਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਜਿੱਤ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ | ਇਸ ਮੌਕੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨਿਰੰਤਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਜਿੱਤ ਹੈ ਅਤੇ 2027 ਦੀਆਂ ਚੋਣਾਂ 'ਚ ਵੀ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਆਪਣੀ ਸਰਕਾਰ ਬਣਾਏਗੀ | ਵਿਧਾਇਕ ਰਮਦਾਸ ਨੇ ਕਿਹਾ ਕਿ ਭਾਵੇਂ ਵਿਰੋਧੀ ਪਾਰਟੀਆਂ ਚੋਣਾਂ 'ਚ ਇਕਜੁੱਟ ਹੋ ਕੇ ਲੜੀਆਂ ਪਰ ਫਿਰ ਵੀ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਹਰਾ ਨਹੀਂ ਸਕੀਆਂ ਅਤੇ ਲੋਕਾਂ ਨੇ ਇਕ ਵਾਰ ਫਿਰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਜਿੱਤ ਦੀ ਮੋਹਰ ਲਗਾਈ ਹੈ ਜਦਕਿ ਵਿਰੋਧੀ ਕੇਵਲ ਝੂਠੇ ਲਾਰੇ ਹੀ ਲਾ ਕੇ ਝੂਠੀਆਂ ਅਫਵਾਹਾਂ ਹੀ ਫੈਲਾਉਣ 'ਚ ਮਸ਼ਰੂਫ ਹਨ | ਰਮਦਾਸ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਹਰ ਸਮੇਂ ਪੰਜਾਬ ਦੇ ਹਿੱਤਾਂ ਲਈ ਕੰਮ ਕਰ ਰਹੀ ਹੈ ਅਤੇ ਲੋਕ ਸਾਡੀ ਪਾਰਟੀ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਸਾਨੂੰ ਲਗਾਤਾਰ ਜਿਤਾ ਰਹੇ ਹਨ | ਉਨ੍ਹਾਂ ਕਿਹਾ ਕਿ ਆਉਣ ਵਾਲੇ 14 ਮਹੀਨੇ ਜੋ ਸਰਕਾਰ ਦੇ ਰਹਿੰਦੇ ਹਨ ਉਨ੍ਹਾਂ 'ਚ ਵਿਕਾਸ ਦੇ ਕੰਮ ਲਗਭਗ ਮੁਕੰਮਲ ਹੋ ਜਾਣਗੇ | ਉਨ੍ਹਾਂ ਕਿਹਾ ਕਿ ਅਸੀਂ ਕੋਈ ਹੋਛੀ ਰਾਜਨੀਤੀ ਨਹੀਂ ਕਰਨੀ ਬਲਕਿ ਆਪਣੇ ਕੰਮਾਂ ਦੇ ਅਧਾਰ ਉਤੇ ਲੋਕਾਂ ਕੋਲੋਂ ਵੋਟ ਮੰਗਣੀ ਹੈ ਅਤੇ ਮੈਨੂੰ ਭਰੋਸਾ ਹੈ ਕਿ ਲੋਕ ਸਾਡੇ ਕੰਮਾਂ ਨੂੰ ਦੇਖਦੇ ਹੋਏ ਫਿਰ ਦੁਬਾਰਾ ਮੌਕਾ ਸਾਡੀ ਪਾਰਟੀ ਨੂੰ ਦੇਣਗੇ | ਇਸ ਜਿੱਤ ਲਈ ਰਮਦਾਸ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਦਿੱਤੇ ਹੁੰਗਾਰੇ ਨੇ ਵੱਡਾ ਹੌਸਲਾ ਦਿੱਤਾ ਹੈ ਅਤੇ ਉਹ ਪਹਿਲਾਂ ਨਾਲੋਂ ਵੀ ਡੱਟ ਕੇ ਲੋਕ ਸੇਵਾ 'ਚ ਲੱਗੇ ਰਹਾਂਗੇ |
Ad Position 22
No active advertisement
ਪਿਛਲੀ ਖ਼ਬਰ ਨਿਊ ਅੰਮਿ੍ਤਸਰ 'ਚ ਟਰਸੱਟ ਦੀ ਕਰੋੜਾਂ ਦੀ ਜ਼ਮੀਨ ਨੂੰ ਬਣਾਇਆ ਜਾ ਰਿਹਾ ਗੰਦਗੀ ਦਾ ਢੇਰ : ਬੱਸੀ ਅਗਲੀ ਖ਼ਬਰ ਹਲਕਾ (ਪੂਰਬੀ) ਦੀ ਵਿਧਾਇਕਾ ਨੂੰ ਅੰਮਿ੍ਤਸਰ ਵਿਕਾਸ ਮੰਚ ਤੇ ਹਲਕੇ ਦੇ ਲੋਕਾਂ ਨੇ ਪ੍ਰਤਾਪ ਨਗਰ, ਪ੍ਰਤਾਪ ਐਵੀਨਿਊ ਤੇ ਹ...
Ad Position 24