15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਵਿਧਾਇਕ ਸਰਕਾਰੀਆ ਵਲੋਂ ਰਾਜਾਸਾਂਸੀ ਪਰਿਵਾਰ ਨਾਲ ਦੁੱਖ ਸਾਂਝਾ

Ad Position 21
No active advertisement
ਅਜੀਤ ਡੈਸਕ 20-12-2025
ਰਾਜਾਸਾਂਸੀ, 19 ਦਸੰਬਰ (ਹਰਦੀਪ ਸਿੰਘ ਖੀਵਾ)-ਜਥੇ. ਰਘਬੀਰ ਸਿੰਘ ਰਾਜਾਸਾਂਸੀ ਦੇ ਧਰਮ ਪਤਨੀ ਬੀਬੀ ਰਜਵੰਤ ਕੌਰ ਦੇ ਅਕਾਲ ਚਲਾਣਾ ਕਰ ਜਾਣ 'ਤੇ ਜਥੇ. ਰਘਬੀਰ ਸਿੰਘ ਰਾਜਾਸਾਂਸੀ ਤੇ ਉਨ੍ਹਾਂ ਦੇ ਸਪੁੱਤਰਾਂ 'ਚ ਮਨਦੀਪ ਸਿੰਘ ਰਾਜਾਸਾਂਸੀ, ਸਿਮਰਨਜੀਤ ਸਿੰਘ ਰਾਜਾਸਾਂਸੀ ਨਾਲ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਰਾਜਾਸਾਂਸੀ ਦੇ ਮੌਜੂਦਾ ਵਿਧਾਇਕ ਸੁੱਖਬਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਇਸ ਦੌਰਾਨ ਕਾਂਗਰਸੀ ਆਗੂਆਂ ਚ ਨਗਰ ਪੰਚਾਇਤ ਰਾਜਾਸਾਂਸੀ ਦੇ ਸਾਬਕਾ ਪ੍ਰਧਾਨ ਇੰਦਰਪਾਲ ਸਿੰਘ ਲਾਲੀ, ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਭੱਟੀ, ਨਗਰ ਪੰਚਾਇਤ ਰਾਜਾਸਾਂਸੀ ਦੇ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਬਿੱਟੂ, ਸਾਬਕਾ ਕੌਂਸਲਰ ਪਰਮਪਾਲ ਸਿੰਘ ਸੰਧਾਵਾਲੀਆ, ਸਾਬਕਾ ਕੌਂਸਲਰ ਹਰਜੀਤ ਸਿੰਘ ਰਾਜਾਸਾਂਸੀ, ਸਾਬਕਾ ਕੌਂਸਲਰ ਜੋਗਿੰਦਰ ਸਿੰਘ ਰਾਜਾਸਾਂਸੀ ਤੇ ਅਕਾਲੀ ਆਗੂ ਸਾਬਕਾ ਕੌਂਸਲਰ ਗੁਰਮੁੱਖ ਸਿੰਘ ਠੇਕੇਦਾਰ ਵਲੋਂ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਬੀ. ਐੱਡ. ਕਾਲਜ ਦਾ ਮੈਗਜ਼ੀਨ 'ਸ਼ਿਕਸ਼ੋਦਯਾ 2024-25' ਜਾਰੀ <br/> ਅਗਲੀ ਖ਼ਬਰ ਨਿਊ ਅੰਮਿ੍ਤਸਰ 'ਚ ਟਰਸੱਟ ਦੀ ਕਰੋੜਾਂ ਦੀ ਜ਼ਮੀਨ ਨੂੰ ਬਣਾਇਆ ਜਾ ਰਿਹਾ ਗੰਦਗੀ ਦਾ ਢੇਰ : ਬੱਸੀ
Ad Position 24