ਅੰਮਿ੍ਤਸਰ, 20 ਦਸੰਬਰ (ਗਗਨਦੀਪ ਸ਼ਰਮਾ)-ਅੰਮਿ੍ਤਸਰ ਵਿਚ ਬੱਚਿਆਂ ਦੀ ਭੀਖ ਮੰਗਣ ਅਤੇ ਸ਼ੋਸ਼ਣ ਨੂੰ ਰੋਕਣ ਦੇ ਉਦੇਸ਼ ਨਾਲ ਪ੍ਰੋਜੈਕਟ ਜੀਵਨਜੋਤ 2.0 ਦੇ ਤਹਿਤ ਬਾਲ ਸੁਰੱਖਿਆ ਯੂਨਿਟ ਤਰਨਜੀਤ ਸਿੰਘ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਤੇ ਉਸ ਦੇ ਨੇੜਲੇ ਖੇਤਰਾਂ ਵਿਚ ਬਾਲ ਭਿੱਖਿਆ ਸੰਬੰਧੀ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ | ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਨੇੜਲੇ ਖੇਤਰ ਵਿਚ 3 ਬੱਚਿਆਂ ਨੂੰ ਭੀਖ ਮੰਗਦੇ ਹੋਏ ਪਾਇਆ ਗਿਆ | ਸੰਬੰਧਿਤ ਟੀਮ ਵਲੋਂ ਟੀਮ ਵਲੋਂ ਤੁਰੰਤ ਕਾਰਵਾਈ ਕਰਦੇ ਹੋਏ ਉਨ੍ਹਾਂ ਬੱਚਿਆਂ ਨੂੰ ਸੁਰੱਖਿਅਤ ਤਰੀਕੇ ਨਾਲ ਰੈਸਕਿਊ ਕੀਤਾ ਗਿਆ | ਫੇਰ ਉਨ੍ਹਾਂ ਦੀ ਕਾਊਾਸਲਿੰਗ ਕੀਤੀ ਗਈ ਅਤੇ ਉਨ੍ਹਾਂ ਦੀ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਉਚਿਤ ਦੇਖਭਾਲ ਅਤੇ ਸੁਰੱਖਿਆ ਲਈ ਅਗਲੇ ਲੋੜੀਂਦੇ ਕਦਮ ਚੁੱਕੇ ਗਏ | ਤਰਨਜੀਤ ਸਿੰਘ ਨੇ ਦੱਸਿਆ ਕਿ ਪ੍ਰੋਜੈਕਟ ਜੀਵਨਜੋਤ 2.0 ਪੰਜਾਬ ਸਰਕਾਰ ਦੀ ਇਕ ਮਹੱਤਵਪੂਰਨ ਅਤੇ ਲੋਕ-ਹਿਤੈਸ਼ੀ ਪਹਿਲ ਹੈ, ਜਿਸ ਦੀ ਅਗਵਾਈ ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਵਲੋਂ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਅਧੀਨ ਅਜਿਹੀਆਂ ਚੈਕਿੰਗ ਅਤੇ ਜਾਗਰੂਕਤਾ ਮੁਹਿੰਮਾਂ ਅੱਗੇ ਵੀ ਲਗਾਤਾਰ ਜਾਰੀ ਰਹਿਣਗੀਆਂ, ਤਾਂ ਜੋ ਜ਼ਿਲ੍ਹੇ ਵਿੱਚ ਬੱਚਿਆਂ ਦੀ ਭੀਖ ਮੰਗਣ ਦੀ ਪ੍ਰਥਾ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਜਾ ਸਕੇ |