07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਹੜ੍ਹ ਪੀੜਤਾਂ ਨੂੰ ਰਜਾਈਆਂ ਤੇ ਛੋਟੇ ਬੱਚਿਆਂ ਦੇ ਕੱਪੜੇ ਵੰਡੇ

Ad Position 21
No active advertisement
ਅਜੀਤ ਡੈਸਕ 21-12-2025

ਅੰਮਿ੍ਤਸਰ, 20 ਦਸੰਬਰ (ਗਗਨਦੀਪ ਸ਼ਰਮਾ)- ਸੀ. ਪੀ. ਆਈ. ਐੱਮ. ਵਲੋਂ ਲਗਾਏ ਗਏ ਰਾਹਤ ਕੈਂਪ ਦੌਰਾਨ ਜ਼ਿਲ੍ਹਾ ਸਕੱਤਰ ਚਰਨਜੀਤ ਮਜੀਠਾ, ਸੁੱਚਾ ਸਿੰਘ ਅਜਨਾਲਾ, ਕਵਲਜੀਤ ਕੌਰ ਅਤੇ ਜਸਬੀਰ ਸਿੰਘ ਝਬਾਲ ਦੀ ਹਾਜ਼ਰੀ 'ਚ ਹੜ੍ਹ ਪੀੜਤਾਂ ਨੂੰ ਰਜਾਈਆਂ ਅਤੇ ਛੋਟੇ ਬੱਚਿਆਂ ਦੇ ਕੱਪੜੇ ਵੰਡੇ ਗਏ | ਕਾਮਰੇਡ ਸੁੱਚਾ ਸਿੰਘ ਅਜਨਾਲਾ ਨੇ ਇਨ੍ਹਾਂ ਪਰਿਵਾਰਾਂ ਨੂੰ ਕੋਈ ਰਾਹਤ ਨਾ ਦਿੱਤੇ ਜਾਣ ਲਈ ਸੂਬਾ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਇਸ ਸੰਬੰਧ 'ਚ ਸੀ. ਪੀ. ਆਈ. ਐੱਮ. ਨਾਲ ਸੰਬੰਧਿਤ ਜਥੇਬੰਦੀਆਂ ਵਲੋਂ ਬਹੁਤ ਜਲਦ ਐੱਸ. ਡੀ. ਐਮ. ਦਫ਼ਤਰ ਵਿਖੇ ਰੋਸ ਧਰਨਾ ਦਿੱਤਾ ਜਾਵੇਗਾ | ਇਸ ਮੌਕੇ ਕਾਮਰੇਡ ਕਿਰਪਾ ਰਾਮ, ਜਗੀਰ ਸਿੰਘ, ਜਸਪਾਲ ਸ਼ਰਮਾ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਗਿ੍ਫਤਾਰ ਅਗਲੀ ਖ਼ਬਰ ਪ੍ਰੋਜੈਕਟ ਜੀਵਨਜੋਤ 2.0 ਤਹਿਤ ਬਾਲ ਭਿਖਿਆ ਸੰਬੰਧੀ ਵਿਸ਼ੇਸ਼ ਚੈਕਿੰਗ ਮੁਹਿੰਮ
Ad Position 24