ਅੰਮਿ੍ਤਸਰ, 20 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਹਲਕਾ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ ਨੇ ਅੱਜ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਲਗਭਗ 140 ਲਾਭਪਾਤਰੀਆਂ ਨੂੰ 3.4 ਕਰੋੜ ਰੁਪਏ ਦੇ ਚੈੱਕ ਵੰਡੇ | ਪੰਜਾਬ ਬਿਜਲੀ ਨਿਗਮ ਦੇ ਗੈਸਟ ਹਾਊਸ ਵਿਖੇ ਕਰਵਾਏ ਸਮਾਗਮ ਦੌਰਾਨ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਇਸ ਯੋਜਨਾ ਤਹਿਤ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਪੰਜਾਬ ਸਰਕਾਰ ਦਾ ਹਿੱਸਾ ਸਿਰਫ਼ 25,000 ਰੁਪਏ ਸੀ, ਜਿਸ ਨੂੰ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਵਧਾ ਕੇ 100,000 ਰੁਪਏ ਕਰ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਸੂਬਾ ਸਰਕਾਰ ਵਲੋਂ ਕੀਤੇ ਗਏ ਵਾਧੇ ਨਾਲ ਲਾਭਪਾਤਰੀਆਂ ਨੂੰ ਵੱਡਾ ਫਾਇਦਾ ਹੋਇਆ ਹੈ | ਇਸ ਮੌਕੇ ਮੀਡੀਆ ਇੰਚਾਰਜ ਯਸ਼ਪਾਲ ਸ਼ਰਮਾ ਨੇ ਕਿਹਾ ਕਿ ਇਹ ਸਪੱਸ਼ਟ ਤੌਰ 'ਤੇ ਆਮ ਆਦਮੀ ਪਾਰਟੀ ਸਰਕਾਰ ਦੀ ਸੂਬੇ ਦੇ ਲੋੜਵੰਦ ਲੋਕਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ | ਇਸ ਮੌਕੇ ਮਨਿੰਦਰ ਸਿੰਘ ਪੀ. ਏ. ਅਤੇ ਹੋਰ ਸੀਨੀਅਰ ਪਾਰਟੀ ਆਗੂ ਮੌਜੂਦ ਸਨ |
ਵਿਧਾਇਕਾ ਜੀਵਨਜੋਤ ਕੌਰ ਨੇ ਲਾਭਪਾਤਰੀਆਂ ਨੂੰ 3.4 ਕਰੋੜ ਰੁਪਏ ਦੇ ਚੈੱਕ ਵੰਡੇ
ਅਜੀਤ ਡੈਸਕ
21-12-2025