ਅੰਮਿ੍ਤਸਰ, 20 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਅੰਮਿ੍ਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ ਗੁਰਪ੍ਰਤਾਪ ਸਿੰਘ ਸੰਧੂ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਸਮੇਤ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਪਛਾੜਦਿਆਂ ਆਮ ਆਦਮੀ ਪਾਰਟੀ ਇਕ ਵਾਰ ਫਿਰ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਬਣੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਕ ਵਾਰ ਫਿਰ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ, ਸਾਫ਼-ਸੁਥਰੇ ਪ੍ਰਸ਼ਾਸਨ ਅਤੇ ਇਮਾਨਦਾਰ ਸਰਕਾਰ 'ਤੇ ਮੋਹਰ ਲਗਾਉਂਦਿਆਂ ਸਪਸ਼ਟ ਲੋਕ ਫ਼ੈਸਲਾ ਦਿੱਤਾ ਹੈ | ਇਹ ਨਤੀਜੇ ਸਾਬਿਤ ਕਰਦੇ ਹਨ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੀ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ 'ਤੇ ਲੋਕਾਂ ਦਾ ਭਰੋਸਾ ਲਗਾਤਾਰ ਮਜ਼ਬੂਤ ਹੋ ਰਿਹਾ ਹੈ | ਗੁਰਪ੍ਰਤਾਪ ਸਿੰਘ ਸੰਧੂ ਨੇ ਕਿਹਾ ਕਿ ਇਹ ਚੋਣ ਨਤੀਜੇ ਸਾਫ਼ ਸੰਦੇਸ਼ ਦਿੰਦੇ ਹਨ ਕਿ ਪੰਜਾਬ ਦੀ ਜਨਤਾ ਨੇ ਵਿਰੋਧੀ ਪਾਰਟੀਆਂ ਦੀ ਨਕਾਰਾਤਮਕ ਰਾਜਨੀਤੀ ਨੂੰ ਪੂਰੀ ਤਰ੍ਹਾਂ ਖ਼ਾਰਜ ਕਰ ਦਿੱਤਾ ਹੈ ਅਤੇ ਆਮ ਆਦਮੀ ਪਾਰਟੀ ਨੂੰ ਸੂਬੇ ਦੀ ਇਕੱਲੀ ਭਰੋਸੇਯੋਗ ਤੇ ਲੋਕਾਂ ਦੀ ਆਵਾਜ਼ ਬਣਨ ਵਾਲੀ ਪਾਰਟੀ ਮੰਨਿਆ ਹੈ |