06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਖ਼ਾਲਸਾ ਕਾਲਜ ਆਫ ਨਰਸਿੰਗ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਆਰੰਭਤਾ ਮੌਕੇ ਅਰਦਾਸ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 21-12-2025
ਅੰਮਿ੍ਤਸਰ, 20 ਦਸੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ ਕਾਲਜ ਸੰਸਥਾਵਾ ਦੀਆਂ ਰਵਾਇਤਾਂ ਅਨੁਸਾਰ ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਆਰੰਭਤਾ ਮੌਕੇ ਅਰਦਾਸ ਦਿਵਸ ਮਨਾਇਆ ਗਿਆ | ਇਸ ਮੌਕੇ ਕੌਂਸਲ ਦੇ ਸੰਯੁਕਤ ਸਕੱਤਰ ਲਖਵਿੰਦਰ ਸਿੰਘ ਢਿੱਲੋਂ, ਪਰਮਜੀਤ ਸਿੰਘ ਬੱਲ, ਸਿੱਖ ਇਤਿਹਾਸ ਮਾਹਿਰ ਅਤੇ ਖਾਲਸਾ ਕਾਲਜ ਸੀਨੀ: ਸੈਕੰਡਰੀ ਸਕੂਲ ਦੇ ਪਿ੍ੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਵੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਕਾਲਜ ਵਿਦਿਆਰਥਣਾਂ ਵਲੋਂ ਰਸਭਿੰਨਾ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਗਿਆ | ਇਸ ਮੌਕੇ ਸ: ਢਿੱਲੋਂ ਤੇ ਸ: ਬੱਲ ਨੇ ਨਰਸਿੰਗ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਨਰਸਿੰਗ ਦਾ ਕਿੱਤਾ ਮਹਾਨ ਹੈ, ਇਸ ਲਈ ਹਰੇਕ ਵਿਦਿਆਰਥੀ ਨੂੰ ਇਸ ਕਿੱਤੇ ਨਾਲ ਜੁੜਨਾ ਚਾਹੀਦਾ ਹੈ | ਡਾ. ਗੋਗੋਆਣੀ ਨੇ ਵਿਦਿਆਰਥੀਆਂ ਨੂੰ ਸਫਲਤਾ ਪ੍ਰਾਪਤ ਕਰਨ ਲਈ ਗੁਰਬਾਣੀ 'ਚ ਦਰਜ ਮਹਾਨ ਸਤਰਾਂ ਦੀਆਂ ਉਦਾਹਰਣਾਂ ਦਿੰਦਿਆਂ ਹੋਇਆ ਜੀਵਨ 'ਚ ਤਰੱਕੀ ਹਾਸਲ ਕਰਨ ਲਈ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਵਿੱਦਿਆ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸ: ਢਿੱਲੋਂ, ਸ: ਬੱਲ, ਡਾ. ਗੋਗੋਆਣੀ ਅਤੇ ਪਿ੍ੰ: ਅਮਨਪ੍ਰੀਤ ਕੌਰ ਵਲੋਂ ਸ਼ਬਦ ਗਾਇਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਤ ਕੀਤਾ | ਇਸ ਮੌਕੇ ਅਸਿਸਟੈਂਟ ਪ੍ਰੋ: ਅਨੁਕਿਰਨਜੀਤ ਕੌਰ ਸਮੇਤ ਹੋਰ ਕਾਲਜ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਵਿਖੇ ਐਲੂਮਨੀ ਮੀਟ ਕਰਵਾਈ ਅਗਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ ਵਿਖੇ ਯੂ. ਕੇ. ਜੀ ਅਤੇ ਪਹਿਲੀ ਜਮਾਤ ਦਾ ਸਾਲਾਨਾ ਸਮਾਗਮ ਕਰਵਾਇਆ
Ad Position 24