06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਵਿਖੇ ਐਲੂਮਨੀ ਮੀਟ ਕਰਵਾਈ

Ad Position 21
No active advertisement
ਅਜੀਤ ਡੈਸਕ 21-12-2025
ਅੰਮਿ੍ਤਸਰ, 20 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਅੰਮਿ੍ਤਸਰ ਵਿਖੇ ਪਿ੍ੰਸੀਪਲ ਡਾ. ਅੰਜਨਾ ਗੁਪਤਾ ਦੀ ਪ੍ਰਧਾਨਗੀ ਹੇਠ ਸਾਬਕਾ ਵਿਦਿਆਰਥੀਆਂ ਲਈ ਐਲੂਮਨੀ ਮੀਟ ਕਰਵਾਈ ਗਈ | ਪ੍ਰੋਗਰਾਮ ਦੀ ਸ਼ੁਰੂਆਤ ਸ਼ਮਾਂ ਰੌਸ਼ਨ ਨਾਲ ਹੋਈ | ਸਾਬਕਾ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਪਿ੍ੰਸੀਪਲ ਡਾ. ਅੰਜਨਾ ਗੁਪਤਾ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ | ਪਿ੍ੰਸੀਪਲ ਡਾ. ਅੰਜਨਾ ਗੁਪਤਾ ਨੇ ਕਿਹਾ ਕਿ ਕੁਝ ਸਾਲ ਪਹਿਲਾਂ ਡੀ. ਏ. ਵੀ. ਇੰਟਰਨੈਸ਼ਨਲ 'ਚ ਦਾਖਲ ਹੋਏ ਬੱਚੇ ਇਸ ਸਕੂਲ ਤੋਂ ਅਥਾਹ ਪਿਆਰ, ਗਿਆਨ ਅਤੇ ਮਾਰਗਦਰਸ਼ਨ ਪ੍ਰਾਪਤ ਕਰਕੇ, ਹੁਣ ਆਪਣੇ ਸੁਪਨਿਆਂ 'ਚ ਉੱਚੀਆਂ ਉਡਾਣਾਂ ਭਰ ਰਹੇ ਹਨ | ਉਨ੍ਹਾਂ ਨੂੰ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ 'ਤੇ ਮਾਣ ਹੈ | ਉਨ੍ਹਾਂ ਕਿਹਾ ਕਿ ਇਕ ਵਿਅਕਤੀ ਦੀ ਪਛਾਣ ਉਨ੍ਹਾਂ ਦੇ ਜੀਵਨ ਮੁੱਲਾਂ ਅਤੇ ਕਦਰਾਂ-ਕੀਮਤਾਂ ਦੁਆਰਾ ਨਿਰਧਾਰਤ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਦਾ ਸਕੂਲ ਨੈਤਿਕ ਮੁੱਲਾਂ ਅਤੇ ਕਦਰਾਂ-ਕੀਮਤਾਂ 'ਤੇ ਵਿਸ਼ੇਸ਼ ਜ਼ੋਰ ਦਿੰਦਾ ਹੈ | ਇਸ ਦੌਰਾਨ ਸਕੂਲ ਦੇ ਸਾਬਕਾ ਵਿਦਿਆਰਥੀਆਂ ਨੇ ਸਕੂਲ 'ਚ ਬਤੀਤ ਕੀਤੇ ਆਪਣੇ ਪਲਾਂ ਨੂੰ ਯਾਦ ਕੀਤਾ | ਵਿਦਿਆਰਥੀਆਂ ਨੇ ਪੰਜਾਬੀ ਲੋਕ ਨਾਚ ਗਿੱਧਾ ਅਤੇ ਆਕਿ੍ਤੀ ਨਾਟਕ ਵੀ ਪੇਸ਼ ਕੀਤਾ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਧੁਨਿਕ ਟੈਕਨਾਲੋਜੀ ਤੇ ਏ. ਆਈ. ਨਾਲ ਜੁੜੀ ਅੰਤਰਰਾਸ਼ਟਰੀ ਕਾਨਫਰੰਸ ਸ਼ੁਰੂ ਅਗਲੀ ਖ਼ਬਰ ਖ਼ਾਲਸਾ ਕਾਲਜ ਆਫ ਨਰਸਿੰਗ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਆਰੰਭਤਾ ਮੌਕੇ ਅਰਦਾਸ ਦਿਵਸ ਮਨਾਇਆ
Ad Position 24