ਚਵਿੰਡਾ ਦੇਵੀ, 20 ਦਸੰਬਰ (ਸਤਪਾਲ ਸਿੰਘ ਢੱਡੇ)-ਆਮ ਆਦਮੀ ਪਾਰਟੀ ਦੇ ਹਲਕਾ ਮਜੀਠਾ ਤੋਂ ਇੰਚਾਰਜ ਤਲਬੀਰ ਸਿੰਘ ਗਿੱਲ ਨੇ 'ਆਪ' ਨੂੰ ਹਲਕਾ ਮਜੀਠਾ 'ਚ ਮਜ਼ਬੂਤ ਕਰਨ ਲਈ ਹਰਪ੍ਰੀਤ ਕੌਰ ਢੱਡੇ ਨੂੰ ਮਹਿਲਾ ਵਿੰਗ ਹਲਕਾ ਮਜੀਠਾ ਦੇ ਕੋਆਰਡੀਨੇਟਰ ਨਿਯੁਕਤ ਕੀਤਾ ਹੈ | ਇਹ ਨਿਯੁਕਤੀ ਪਾਰਟੀ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕੀਤੀ ਗਈ ਹੈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਪ੍ਰੀਤ ਕੌਰ ਢੱਡੇ ਨੇ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਇਸ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਈਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗੀ | ਮੇਰਾ ਮੁੱਖ ਟੀਚਾ ਜਨਤਾ ਨੂੰ ਆਪ ਦੇ ਵਿਕਾਸ ਅਤੇ ਸੁਧਾਰ ਦੇ ਏਜੰਡੇ ਨਾਲ ਜੋੜਨਾ ਹੈ |