ਅੰਮਿ੍ਤਸਰ, 20 ਦਸੰਬਰ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਜਲੰਧਰ ਉੱਤਰੀ ਹਲਕੇ ਤੋਂ ਨਿਯੁਕਤ ਕੀਤੇ ਹਲਕਾ ਇੰਚਾਰਜ ਨਿਯੁਕਤ ਹੋਣ 'ਤੇ ਅਕਾਲੀ ਆਗੂ ਹਰਿੰਦਰ ਸਿੰਘ ਢੀਂਡਸਾ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ | ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿਚ ਮੱਥਾ ਟੇਕ ਕੇ ਮਿਲੀ ਨਵੀਂ ਜ਼ਿੰਮੇਵਾਰੀ ਨੂੰ ਸਫਲਤਾਪੂਰਵਕ ਨਿਭਾਉਣ ਲਈ ਬੱਲ ਬੁੱਧੀ ਬਖਸ਼ਣ ਲਈ ਅਰਦਾਸ ਕੀਤੀ | ਮੌਕੇ ਐੱਸ. ਜੀ. ਪੀ. ਸੀ. ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਸ. ਢੀਂਡਸਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਲੰਧਰ ਉੱਤਰੀ ਹਲਕੇ ਦੀ ਜ਼ਿੰਮੇਵਾਰੀ ਸੌਂਪਣ ਲਈ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦੇ ਹਨ | ਉਨ੍ਹਾਂ ਵਿਸ਼ਵਾਸ ਜਤਾਇਆ ਕਿ ਹਰਿੰਦਰ ਸਿੰਘ ਢੀਂਡਸਾ ਹਲਕੇ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਨਗੇ |