06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਕਮਲ ਜੋਤੀ ਪਬਲਿਕ ਸਕੂਲ ਵਿਖੇ ਸਫਰ-ਏ-ਸ਼ਹਾਦਤ ਗੁਰਮਤਿ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 21-12-2025
ਅੰਮਿ੍ਤਸਰ, 20 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕਮਲ ਜੋਤੀ ਪਬਲਿਕ ਸਕੂਲ ਨਿਊ ਆਜ਼ਾਦ ਨਗਰ ਵਿਖੇ ਲੰਗਰ ਸੇਵਕ ਜਥਾ ਸ਼ਹੀਦ ਬਾਬਾ ਬੋਤਾ ਸਿੰਘ ਦੇ ਸਮੂਹ ਮੈਂਬਰਾਂ ਵਲੋਂ ਸ੍ਰੀ ਗੁਰੂ ਗੋਬਿਦ ਸਿੰਘ ਜੀ ਦੇ ਚਾਰ ਸ਼ਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਅਤੇ ਨਿੱਘੀ ਯਾਦ ਨੂੰ ਸਮਰਪਿਤ ਪਹਿਲਾ ਇਕ ਰੋਜ਼ਾ ਸਫਰ-ਏ-ਸ਼ਹਾਦਤ ਗੁਰਮਤਿ ਕੈਂਪ ਲਗਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕਵਿਤਾ, ਕਵੀਸ਼ਰੀ ਅਤੇ ਸਿੱਖੀ ਡਰੈੱਸ ਮੁਕਾਬਲੇ 'ਚ ਭਾਗ ਲਿਆ | ਕੈਂਪ 'ਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਲੰਗਰ ਸੇਵਕ ਜਥਾ ਦੇ ਮੁੱਖ ਸੇਵਾਦਾਰ ਭਾਈ ਸੁਖਦੇਵ ਸਿੰਘ ਖਾਲਸਾ ਵਲੋਂ ਚਾਰ ਸਾਹਿਬਜ਼ਾਦਿਆਂ ਦੇ ਸਿੱਖ ਧਰਮ ਦੀ ਰੱਖਿਆ ਅਤੇ ਜ਼ੁਲਮ ਖ਼ਿਲਾਫ਼ ਲੜਦੇ ਹੋਏ ਸ਼ਹੀਦੀਆਂ ਪ੍ਰਾਪਤ ਕਰਨ ਦੇ ਇਤਿਹਾਸ ਤੋਂ ਜਾਣੰੂ ਕਰਵਾਇਆ ਗਿਆ, ਉਪਰੰਤ ਉਨ੍ਹਾਂ ਵਲੋਂ ਵਿਦਿਆਰਥੀਆਂ ਤੋਂ ਸਿੱਖ ਇਤਿਹਾਸ ਬਾਰੇ ਪ੍ਰਸ਼ਨ ਵੀ ਪੁੱਛੇ ਗਏ | ਭਾਈ ਸੁਖਦੇਵ ਸਿੰਘ ਖਾਲਸਾ ਵਲੋਂ ਸ਼ਹਾਦਤ ਨੂੰ ਯਾਦ ਕਰਦੇ ਹੋਏ ਆਪਣੇ ਧਰਮ ਤੇ ਦਿ੍ੜ ਅਤੇ ਅਡੋਲ ਰਹਿਣ ਅਤੇ ਬੇਇਨਸਾਫੀ ਵਿਰੁੱਧ ਬਹਾਦਰੀ ਨਾਲ ਲੜਨ ਦਾ ਉਪਦੇਸ਼ ਦਿੰਦੀ ਹੈ | ਭਾਈ ਸੁਖਦੇਵ ਸਿੰਘ ਖਾਲਸਾ ਨੇ ਦੱਸਿਆ ਕਿ 24 ਦਸੰਬਰ 2025 ਨੂੰ ਅਖਾੜਾ ਸੰਤ ਮੂਲ ਸਿੰਘ ਸਾਹਮਣੇ ਅਲਫਾ ਮਾਲ, ਸੰਤ ਐਵੀਨਿਊ ਦੇ ਬਾਹਰ ਗੁਰਮਿਤ ਕੈਂਪ ਲਗਾਇਆ ਜਾ ਰਿਹਾ ਹੈ, ਉਨ੍ਹਾਂ ਭਾਗ ਲੈਣ ਵਾਲੇ ਬੱਚਿਆਂ ਨੂੰ ਖੁੱਲ੍ਹਾ ਸੱਦਾ ਦਿੱਤਾ | ਇਸ ਮੌਕੇ ਪਿ੍ੰ: ਕੁਲਦੀਪ ਕੌਰ ਨੇ ਕਿਹਾ ਕਿ ਸਮਾਗਮ ਦਾ ਮੁੱਖ ਉਦੇਸ਼ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੀ ਦਾਸਤਾਨ ਨੂੰ ਘਰ-ਘਰ ਪਹੁੰਚਾਉਣਾ ਹੈ ਤਾਂ ਜੋ ਵਿਦਿਆਰਥੀ ਆਪਣੇ ਸਿੱਖੀ ਇਤਿਹਾਸ ਨਾਲ ਜੁੜੇ ਰਹਿਣ | ਇਸ ਮੌਕੇ ਸਕੂਲ ਦੇ ਐੱਮ. ਡੀ. ਅਵਤਾਰ ਸਿੰਘ ਵਲੋਂ ਲੰਗਰ ਸੇਵਕ ਜਥਾ ਸ਼ਹੀਦ ਬਾਬਾ ਬੋਤਾ ਸਿੰਘ ਦੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਇਸ ਕੈਂਪ ਨੂੰ ਇਕ ਸ਼ਲਾਘਾਯੋਗ ਕਦਮ ਦੱਸਿਆ | ਇਸ ਮੌਕੇ ਲੰਗਰ ਸੇਵਕ ਜਥਾ ਸ਼ਹੀਦ ਬਾਬਾ ਬੋਤਾ ਸਿੰਘ ਦੇ ਮੈਂਬਰ ਸਤਵਿੰਦਰ ਸਿੰਘ, ਸੁਖਦੇਵ ਸਿੰਘ ਬੱਬਾ, ਭਾਈ ਅਮਰੀਕ ਸਿੰਘ, ਜਸਪ੍ਰੀਤ ਸਿੰਘ ਬਬਲੂ, ਬਲਵਿੰਦਰ ਸਿੰਘ ਜੋੜਾ, ਗੁਰਪਾਲ ਸਿੰਘ ਰਾਏ, ਮਨਿੰਦਰ ਸਿੰਘ ਜੰਮੂ ਆਦਿ ਉਚੇਚੇ ਤੌਰ 'ਤੇ ਸ਼ਾਮਿਲ ਹੋ ਕੇ ਬੱਚਿਆਂ ਦੀ ਹੌਂਸਲਾ ਅਫਜਾਈ ਕੀਤੀ ਅਤੇ ਅੰਤ ਵਿਚ ਮੈਂਬਰਾਂ ਵਲੋਂ ਸਾਰੇ ਵਿਦਿਆਰਥੀਆਂ ਨੂੰ ਪ੍ਰਸ਼ਾਦਿ ਵੰਡੀਆ ਗਿਆ |
Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਦਸਤਾਰ ਮੁਕਾਬਲੇ ਕਰਵਾਏ ਅਗਲੀ ਖ਼ਬਰ ਡੀ. ਏ. ਵੀ. ਕਾਲਜ ਦੇ ਵਿਦਿਆਰਥੀ ਦਾ ਆਈ. ਪੀ. ਐੱਲ. 'ਚ ਚੁਣੇ ਜਾਣ 'ਤੇ ਸਨਮਾਨ
Ad Position 24