15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਨਿਊਜ਼ੀਲੈਂਡ ਸਰਕਾਰ ਨਗਰ ਕੀਰਤਨ 'ਚ ਖਲਲ ਪਾਉਣ ਵਾਲਿਆਂ ਖ਼ਿਲਾਫ਼ ਕਰੇ ਸਖ਼ਤ ਕਾਰਵਾਈ-ਧਾਲੀਵਾਲ <br/>

Ad Position 21
No active advertisement
ਅਜੀਤ ਡੈਸਕ 22-12-2025

ਅਜਨਾਲਾ, 21 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼ਹੀਦੀ ਪੰਦਰਵਾੜੇ ਮੌਕੇ ਨਿਊਜ਼ੀਲੈਂਡ ਦੇ ਸ਼ਹਿਰ ਮਨੁਰੇਵਾ ਵਿਖੇ ਸਿੱਖ ਸੰਗਤਾਂ ਵਲੋਂ ਸਜਾਏ ਨਗਰ ਕੀਰਤਨ 'ਚ ਇਕ ਕੱਟੜ ਪੰਥੀ ਗਰੁੱਪ ਵਲੋਂ ਖੱਲਲ ਪਾਉਣ 'ਤੇ ਆਪਣੀ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੰਸਾਰ ਭਰ ਦੇ ਕਿਸੇ ਵੀ ਹਿੱਸੇ 'ਚ ਜਦੋਂ ਕਿਸੇ ਧਰਮ ਦਾ ਧਾਰਮਿਕ ਸਮਾਗਮ ਹੋਵੇ ਤਾਂ ਦੂਜੇ ਧਰਮ ਦੇ ਵਿਅਕਤੀਆਂ ਵਲੋਂ ਉਸ 'ਚ ਖੱਲਲ ਪਾਉਣਾ ਬਹੁਤ ਹੀ ਮਾੜੀ ਗੱਲ ਹੈੈ | ਵਿਧਾਇਕ ਸ. ਧਾਲੀਵਾਲ ਅੱਜ ਅਜਨਾਲਾ ਸ਼ਹਿਰ 'ਚ ਗੁਰਦੁਆਰਾ ਸਾਹਿਬ ਬਾਬੇ ਦੀ ਕੁੱਲੀ ਵਿਖੇ ਬਾਬਾ ਕੁਲਬੀਰ ਸਿੰਘ ਦੀ ਅਗਵਾਈ 'ਚ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ ਵਿਚ ਹਾਜ਼ਰੀ ਭਰਨ ਮੌਕੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਬਹੁਤ ਹੀ ਸ਼ਾਨਾਂਮੱਤਾ ਤੇ ਕੁਰਬਾਨੀਆਂ ਭਰਿਆ ਹੈ ਅਤੇ ਇੰਨੀ ਦਿਨੀਂ ਵਿਸ਼ਵ ਭਰ ਵਿਚ ਵੱਸਦੀਆਂ ਸਿੱਖ ਸੰਗਤਾਂ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਬਹੁਤ ਹੀ ਵੈਰਾਗਮਈ ਹੋ ਕੇ ਮਨਾ ਰਹੀਆਂ ਹਨ | ਉਨ੍ਹਾਂ ਨਿਊਜ਼ੀਲੈਂਡ ਸਰਕਾਰ ਕੋਲੋਂ ਮੰਗ ਕਰਦਿਆਂ ਕਿਹਾ ਕਿ ਮਨੁਰੇਵਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਜਾ ਰਹੇ ਨਗਰ ਕੀਰਤਨ ਵਿਚ ਖੱਲਲ ਪਾਉਣ ਵਾਲਿਆਂ ਖਿਲਾਫ ਤੁਰੰਤ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ | ਇਸ ਮੌਕੇ ਬਾਬਾ ਕੁਲਬੀਰ ਸਿੰਘ ਬਾਬੇ ਦੀ ਕੁੱਲੀ ਵਾਲਿਆਂ ਸਮੇਤ ਸਮੇਤ ਹੋਰ ਇਲਾਕਾ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ <br/> ਅਗਲੀ ਖ਼ਬਰ ਸਿਹਤ ਮੰਤਰੀ ਦੇ ਜ਼ਿਲ੍ਹੇ 'ਚ ਸਿਵਲ ਸਰਜਨ ਦੀ ਕੁਰਸੀ ਬਣੀ 'ਸੇਵਾਮੁਕਤ ਕਰਨ ਵਾਲੀ ਚੇਅਰ' <br/>
Ad Position 24