15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਮਨਰੇਗਾ ਦਾ ਨਾਂਅ ਬਦਲਣ ਨੂੰ ਲੈ ਕੇ ਕਾਂਗਰਸੀਆਂ ਨੇ ਕੀਤਾ ਰੋਸ ਪ੍ਰਦਰਸ਼ਨ : ਅਨਿਲ ਜੋਸ਼ੀ <br/>

Ad Position 21
No active advertisement
ਅਜੀਤ ਡੈਸਕ 22-12-2025

ਅੰਮਿ੍ਤਸਰ, 21 ਦਸੰਬਰ (ਰੇਸ਼ਮ ਸਿੰਘ)-ਕੇਂਦਰ ਸਰਕਾਰ ਵਲੋਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਯੋਜਨਾ (ਮਨਰੇਗਾ) ਦਾ ਨਾਮ ਬਦਲਣ ਦੇ ਖਿਲਾਫ ਅੱਜ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ | ਇਥੇ ਕੰਪਨੀ ਬਾਗ ਸਥਿਤ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਪ੍ਰਦਰਸ਼ਨ ਦੌਰਾਨ ਕਾਂਗਰਸੀਆਂ ਨੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਸਾੜਿਆ | ਇਸ ਰੋਸ ਪ੍ਰਦਰਸ਼ਨ 'ਚ ਸਾਬਕਾ ਮੰਤਰੀ ਤੇ ਸੀਨੀ: ਕਾਂਗਰਸੀ ਆਗੂ ਅਨਿਲ ਕੁਮਾਰ ਜੋਸ਼ੀ ਤੇ ਹੋਰ ਆਗੂਆਂ ਤੇ ਅਹੁਦੇਦਦਾਰਾਂ ਨੇ ਵੱਡੀ ਤਾਦਾਦ 'ਚ ਸ਼ਿਰਕਤ ਕੀਤੀ |
ਜ਼ਿਲ੍ਹਾ ਪ੍ਰਧਾਨ ਸੌਰਭ ਮਦਾਨ ਮਿੱਠੂ ਨੇ ਕਿਹਾ ਮਨਰੇਗਾ 'ਚ 90 ਫੀਸਦੀ ਹਿੱਸਾ ਕੇਂਦਰ ਦਾ ਹੁੰਦਾ ਹੈ ਜਦੋਂ ਕਿ ਬਾਕੀ ਸੂਬਾ ਸਰਕਾਰ ਨੇ ਪਾਉਣਾ ਹੁੰਦਾ ਹੈ ਅਤੇ ਆਪ ਸਰਕਾਰ ਆਪਣਾ 10 ਪ੍ਰਤੀਸ਼ਤ ਵੀ ਯੋਗਦਾਨ ਨਹੀਂ ਪਾ ਰਹੀ ਸੀ ਜਿਸ ਕਾਰਨ ਸਥਿਤੀ ਇੰਨੀ ਗੰਭੀਰ ਹੋ ਗਈ ਹੈ ਕਿ ਕੰਮ ਵੀ ਠੱਪ ਹੋ ਗਿਆ ਹੈ | ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਕਿਹਾ ਕਿ ਮਨਰੇਗਾ ਤਹਿਤ 346 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਮਜ਼ਦੂਰੀ ਦਿੱਤੀ ਜਾ ਰਹੀ ਹੈ, ਜਦੋਂ ਕਿ 500 ਰੁਪਏ ਦੇਣ ਦਾ ਐਲਾਨ ਕੀਤਾ ਗਿਆ ਸੀ | ਇਸ ਮੌਕੇ ਮਹਿਲਾ ਕਾਂਗਰਸ ਦੀ ਸਾਬਕਾ ਸੂਬਾ ਪ੍ਰਧਾਨ ਮਮਤਾ ਦੱਤਾ, ਕੌਂਸਲਰ ਸਮੀਰ ਦੱਤਾ ਸੋਨੂੰ, ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ, ਨਰਿੰਦਰ ਤੁੰਗ, ਅਰੁਣ ਜੋਸ਼ੀ, ਜਤਿੰਦਰ ਰਾਣਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਬਿਜਲੀ ਵਾਲੇ ਟਰਾਂਸਫਾਰਮਰ ਹੇਠਾਂ ਆਉਣ ਕਾਰਨ ਵਿਅਕਤੀ ਦੀ ਮੌਤ <br/> ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ <br/>
Ad Position 24