ਸੁਲਤਾਨਵਿੰਡ, 21 ਦਸੰਬਰ (ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁਖੀ ਇੰਸਪੈਕਟਰ ਮੋਹਿਤ ਕੁਮਾਰ ਨੇ ਦੱਸਿਆ ਐੱਸ. ਆਈ. ਤਰਲੋਕ ਚੰਦ ਵਲੋਂ ਪਿੰਡ ਸੁਲਤਾਨਵਿੰਡ ਵਿਖੇ ਕੀਤੀ ਜਾ ਗਸ਼ਤ ਦੌਰਾਨ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀ ਦੀ ਤਲਾਸ਼ੀ ਦੌਰਾਨ ਉਸ ਕੋਲੋਂ 4, ਗ੍ਰਾਮ 25 ਮਿਲੀ ਹੈਰੋਇਨ ਬਰਾਮਦ ਕੀਤੀ ਗਈ ਹੈ ਜਿਸ ਖਿਲਾਫ ਥਾਣਾ ਸੁਲਤਾਨਵਿੰਡ ਵਿਖੇ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਅੱਜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ | ਪੁਲਿਸ ਵਲੋ ਕਾਬੂ ਕੀਤੇ ਗਏ ਵਿਅਕਤੀ ਦੀ ਪਹਿਚਾਣ ਕੁਲਦੀਪ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਨਿਊ ਕੋਟ ਮਿੱਤ ਸਿੰਘ ਸੁਲਤਾਨਵਿੰਡ ਵਜੋਂ ਹੋਈ ਹੈ | ਇਸ ਮੌਕੇ ਏ. ਐੱਸ. ਆਈ. ਗੁਰਿੰਦਰਜੀਤ ਸਿੰਘ, ਏ. ਐੱਸ. ਆਈ. ਸੁਰਜੀਤ ਸਿੰਘ, ਸਿਪਾਹੀ ਪਵਨਜੀਤ ਸਿੰਘ ਹਾਜ਼ਰ ਸਨ |
ਹੈਰੋਇਨ ਸਮੇਤ ਇਕ ਵਿਅਕਤੀ ਕਾਬੂ <br/>
ਅਜੀਤ ਡੈਸਕ
22-12-2025