14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

25 ਤੋਂ 31 ਦਸੰਬਰ ਤੱਕ ਮਨਾਈ ਜਾਵੇਗੀ ਸਾਬਕਾ ਪ੍ਰਧਾਨ ਮੰਤਰੀ ਵਾਜਪਾਈ ਦੀ ਜਨਮ ਸ਼ਤਾਬਦੀ <br/>

Ad Position 21
No active advertisement
ਅਜੀਤ ਡੈਸਕ 22-12-2025
ਅੰਮਿ੍ਤਸਰ, 21 ਦਸੰਬਰ (ਹਰਮਿੰਦਰ ਸਿੰਘ )-ਭਾਰਤ ਰਤਨ, ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ 100ਵੇਂ ਜਨਮ ਦਿਨ 'ਤੇ ਭਾਜਪਾ ਕੇਂਦਰੀ ਲੀਡਰਸ਼ਿਪ ਵਲੋਂ ਦੇਸ਼ ਵਾਸੀਆਂ ਨੂੰ ਉਨ੍ਹਾਂ ਦੇ ਦੇਸ਼ ਪ੍ਰਤੀ ਯੋਗਦਾਨ ਬਾਰੇ ਜਾਗਰੂਕ ਕਰਨ ਲਈ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ | ਇਸ ਸੰਬੰਧ 'ਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਦਫ਼ਤਰ ਵਿਖੇ ਇਕ ਵਰਕਸ਼ਾਪ ਲਗਾਈ ਗਈ | ਜਿਸ 'ਚ ਅਟਲ ਸ਼ਤਾਬਦੀ ਵਰ੍ਹੇ ਪ੍ਰੋਗਰਾਮ ਦੇ ਜ਼ਿਲ੍ਹਾ ਕੋਆਰਡੀਨੇਟਰ, ਡਾ: ਰਾਮ ਚਾਵਲਾ ਨੇ ਸੰਬੋਧਨ ਕਰਦੇ ਹੋਏ ਪ੍ਰੋਗਰਾਮ ਬਾਰੇ ਜਾਣਕਾਰੀ ਸਾਂਝੀ ਕੀਤੀ | ਇਸ ਤੋਂ ਪਹਿਲਾਂ ਹਾਜ਼ਰ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਸ੍ਰੀ ਅਟਲ ਬਿਹਾਰੀ ਵਾਜਪਾਈ ਦੀ ਤਸਵੀਰ 'ਤੇ ਫੁੱਲ ਅਰਪਿਤ ਕੀਤੇ | ਇਸ ਦੌਰਾਨ ਪ੍ਰਧਾਨ ਸੰਧੂ ਨੇ ਕਿਹਾ ਕਿ 25 ਦਸੰਬਰ ਭਾਰਤੀ ਰਾਜਨੀਤੀ ਅਤੇ ਭਾਰਤੀ ਲੋਕਾਂ ਲਈ ਸੁਸ਼ਾਸਨ ਦਾ ਦਿਨ ਹੈ | ਪੂਰਾ ਦੇਸ਼ ਭਾਰਤ ਰਤਨ ਸ੍ਰੀ ਵਾਜਪਾਈ ਨੂੰ ਇੱਕ ਮਿਸਾਲੀ ਸ਼ਖ਼ਸੀਅਤ ਵਜੋਂ ਯਾਦ ਕਰ ਰਿਹਾ ਹੈ ਜਿਨ੍ਹਾਂ ਨੇ ਆਪਣੀ ਨਿਮਰਤਾ, ਹਮਦਰਦੀ ਅਤੇ ਦਿਆਲਤਾ ਨਾਲ ਲੱਖਾਂ ਭਾਰਤੀਆਂ ਦੇ ਦਿਲਾਂ 'ਚ ਜਗ੍ਹਾ ਬਣਾਈ | ਇਸ ਦੌਰਾਨ ਡਾ: ਰਾਮ ਚਾਵਲਾ ਨੇ ਦੱਸਿਆ ਕਿ ਸ੍ਰੀ ਵਾਜਪਾਈ ਦੇ ਜਨਮ ਦਿਨ ਮੌਕੇ 'ਤੇ 25 ਤੋਂ 31 ਦਸੰਬਰ ਤੱਕ ਜ਼ਿਲ੍ਹਾ ਅਤੇ ਮੰਡਲ ਪੱਧਰ 'ਤੇ ਸਮਾਗਮ ਕਰਵਾਏਗੀ, ਜਿਸ ਦੌਰਾਨ ਵਰਕਸ਼ਾਪਾਂ ਅਤੇ ਪ੍ਰਦਰਸ਼ਨੀ ਲਗਾਈਆਂ ਜਾਣਗੀਆਂ | ਇਸ ਤੋਂ ਇਲਾਵਾ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ, ਕਵੀ ਦਰਬਾਰ, ਪੇਂਟਿੰਗ, ਰੰਗੋਲੀ, ਭਾਸ਼ਣ ਅਤੇ ਹੋਰ ਕਈ ਮੁਕਾਬਲੇ ਕਰਵਾਏ ਜਾਣਗੇ | ਇਸ ਮੌਕੇ ਰਾਕੇਸ਼ ਗਿੱਲ, ਕੁਮਾਰ ਅਮਿਤ, ਮੀਤ ਪ੍ਰਧਾਨ ਸੰਜੇ ਸ਼ਰਮਾ, ਮੀਨੂੰ ਸਹਿਗਲ, ਮੋਹਿਤ ਮਹਾਜਨ, ਸਰਬਜੀਤ ਸਿੰਘ ਸ਼ੰਟੀ, ਸਤਪਾਲ ਡੋਗਰਾ, ਕੌਂਸਲਰ ਗੌਰਵ ਗਿੱਲ, ਸ਼ਿਵ ਕੁਮਾਰ, ਅਮਿਤ ਮਹਾਜਨ, ਗੌਰਵ ਤੇਜਪਾਲ, ਰੋਮੀ ਚੋਪੜਾ, ਸੁਧੀਰ ਅਰੋੜਾ, ਟਹਿਲ ਸਿੰਘ, ਨੀਰਜ ਰਾਜਪੂਤ, ਰਮਨ ਰਾਠੌਰ, ਮੋਹਿਤ ਵਰਮਾ, ਸੰਤੋਸ਼ ਪੁੰਜ ਮੋਹਾਣਾ, ਜਸਵਿੰਦਰ ਸਿੰਘ, ਸਾਹਿਬ ਸਿੰਘ, ਵਿਕਰਮ ਡੰਡੋਨਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡੀ. ਓ. ਏ., ਸੀ. ਐੱਨ. ਆਈ. ਵਲੋਂ ਕਿ੍ਸਮਸ ਨੂੰ ਸਮਰਪਿਤ 'ਕੈਰਲ ਮਾਰਚ' ਦਾ ਆਯੋਜਨ <br/> ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਾਸ ਕਮਿਊਨੀਕੇਸ਼ਨ ਵਿਭਾਗ ਵਲੋਂ ਫੋਟੋਗ੍ਰਾਫੀ ਵਰਕਸ਼ਾਪ ਦਾ ਆਯੋਜਨ
Ad Position 24