ਅੰਮਿ੍ਤਸਰ, 22 ਦਸੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਵਲੋਂ ਹਲਕਾ ਪੂਰਬੀ ਦੇ ਅਧੀਨ ਪੈਂਦੇ ਇਲਾਕੇ ਗੋਲਡਨ ਐਵੀਨਿਊ ਵਿਖੇ ਬਣੇ ਪਾਰਕ ਦਾ ਕਰੀਬ 15 ਲੱਖ ਦੀ ਲਾਗਤ ਨਾਲ ਸੁੰਦਰੀਕਰਨ ਦੇ ਕੰਮ ਦਾ ਨੀਂਹ ਪੱਥਰ ਗਿਆ | ਇਸ ਮੌਕੇ 'ਤੇ ਉਨ੍ਹਾਂ ਦੇ ਨਾਲ ਕੌਂਸਲਰ ਮਨਪ੍ਰੀਤ ਸਿੰਘ, ਕੌਂਸਲਰ ਜਗਮੀਤ ਸਿੰਘ, ਕੌਂਸਲਰ ਸਤਨਾਮ ਸਿੰਘ ਸਾਬਾ, ਸਾਬਕਾ ਕੌਂਸਲਰ ਅਜੀਤ ਸਿੰਘ ਭਾਟੀਆ ਵੀ ਮੌਜੂਦ ਸਨ | ਇਸ ਦੌਰਾਨ ਸੰਬੋਧਨ ਕਰਦੇ ਹੋਏ ਮੇਅਰ ਭਾਟੀਆ ਨੇ ਕਿਹਾ ਕਿ ਨਗਰ ਨਿਗਮ ਅੰਮਿ੍ਤਸਰ ਸ਼ਹਿਰ ਨੂੰ ਸਾਫ਼ ਸੁਥਰਾ ਅਤੇ ਸੁੰਦਰ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਦੇ ਲਈ ਨਿਗਮ ਵਲੋਂ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕਰੀਬ 15 ਲੱਖ ਦੀ ਲਾਗਤ ਨਾਲ ਗੋਲਡਨ ਐਵੀਨਿਊ ਦੇ ਪਾਰਕ ਦਾ ਸੁੰਦਰੀਕਰਨ ਕੀਤਾ ਜਾ ਰਿਹਾ ਹੈ | ਇਸ ਤੋਂ ਇਲਾਵਾ ਸ਼ਹਿਰ ਦੇ ਬਾਕੀ ਵੀ ਪਾਰਕਾਂ ਦੀ ਨੁਹਾਰ ਬਦਲੀ ਜਾਵੇਗੀ | ਉਨ੍ਹਾਂ ਕਿਹਾ ਕਿ ਇਤਿਹਾਸਕ ਕੰਪਨੀ ਬਾਗ਼ ਵਿਖੇ ਵੀ ਨਗਰ ਨਿਗਮ ਵਲੋਂ ਵਿਕਾਸ ਕਾਰਜ਼ ਕਰਵਾਏ ਜਾ ਰਹੇ ਹਨ | ਮੇਅਰ ਨੇ ਕਿਹਾ ਕਿ ਜਦਲ ਹੀ ਅੰਮਿ੍ਤਸਰ ਸ਼ਹਿਰ ਦੇਸ਼ ਦੇ ਸਭ ਤੋਂ ਸੁੰਦਰ ਸ਼ਹਿਰਾਂ ਦੀ ਤਰ੍ਹਾਂ ਚਮਚਮਾਉਂਦੇ ਹੋਇਆ ਨਜ਼ਰ ਆਵੇਗਾ | ਇਸ ਮੌਕੇ 'ਤੇ ਸਾਧੂ ਸਿੰਘ ਭਾਟੀਆ, ਹਰਨੂਰ ਸਿੰਘ, ਲੱਕੀ ਕਪੂਰ, ਸੰਨੀ ਦਲੇਰ, ਮਾਲਕ ਸਿੰਘ ਸਰਪੰਚ, ਹਰਪ੍ਰੀਤ ਸਿੰਘ ਪਰੈਟੀ, ਜਗਮੋਹਨ ਜੱਗੂ ਆਦਿ ਸਮੇਂਤ ਇਲਾਕੇ ਦੇ ਹੋਰ ਲੋਕ ਹਾਜ਼ਰ ਸਨ | ਜਿਨ੍ਹਾਂ ਨੇ ਮੇਅਰ ਜਤਿੰਦਰ ਸਿੰਘ ਭਾਟੀਆ ਦਾ ਸਵਾਗਤ ਕੀਤਾ ਅਤੇ ਸਨਮਾਨਿਤ ਕੀਤਾ |