23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਖ਼ਾਲਸਾ ਕਾਲਜ ਗਰਲਜ਼ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਧਾਰਮਿਕ ਮੁਕਾਬਲਿਆਂ 'ਚ ਮਾਰੀਆਂ ਮੱਲਾਂ <br/>

Ad Position 21
No active advertisement
ਅਜੀਤ ਡੈਸਕ 23-12-2025
ਅੰਮਿ੍ਤਸਰ, 22 ਦਸੰਬਰ (ਜੱਸ)¸ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਕਾਰਜਸ਼ੀਲ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਗੁਰਮਤਿ ਦੇ ਵੱਖ-ਵੱਖ ਮੁਕਾਬਲਿਆਂ 'ਚ ਆਪਣੀ ਪ੍ਰਤਿਭਾ ਦਾ ਵਧੀਆ ਪ੍ਰਦਰਸ਼ਨ ਕਰਦਿਆਂ ਇਨਾਮ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਪਿ੍ੰਸੀਪਲ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਕਿ ਸਕੂਲ ਵਿਦਿਆਰਥਣਾਂ ਨੇ ਸਤਿਨਾਮ ਸਰਬ ਕਲਿਆਣ ਟਰੱਸਟ ਵਲੋਂ ਸ੍ਰੀ ਸੰਗਰਾਣਾ ਸਾਹਿਬ ਵਿਖੇ ਕਰਵਾਏ ਗਏ ਗੁਰਮਤਿ ਮੁਕਾਬਲਿਆਂ 'ਚ ਭਾਗ ਲੈ ਕੇ ਵੱਖ-ਵੱਖ ਮੁਕਾਬਲਿਆਂ 'ਚ ਇਨਾਮ ਪ੍ਰਾਪਤ ਕੀਤੇ ਹਨ | ਇਸ ਦੌਰਾਨ ਗੁਰਬਾਣੀ ਕੰਠ ਮੁਕਾਬਲਿਆਂ 'ਚ ਕੰਠਪ੍ਰੀਤ ਕੌਰ ਨੇ ਪਹਿਲਾ, ਕੀਰਤਨ 'ਚ ਅਛਨਪ੍ਰੀਤ ਕੌਰ ਅਤੇ ਹਰਗੁਣ ਕੌਰ ਨੇ ਪਹਿਲਾ, ਕਵਿਤਾ ਮੁਕਾਬਲੇ 'ਚ ਪੀਹੂ ਨੇ ਪਹਿਲਾ ਸਥਾਨ, ਦੁਮਾਲਾ ਮੁਕਾਬਲੇ 'ਚ ਸਨਪ੍ਰੀਤ ਕੌਰ ਨੇ ਤੀਜਾ ਅਤੇ ਗੱਤਕੇ 'ਚ ਅਨੂਰੀਤ ਕੌਰ, ਹੁਸਨਪ੍ਰੀਤ ਕੌਰ, ਹਰਪ੍ਰੀਤ ਕੌਰ, ਹਰਗੁਣ ਕੌਰ, ਏਕਮਪ੍ਰੀਤ ਕੌਰ, ਏਕਨੂਰ ਕੌਰ, ੲਸ਼ਮੀਤ ਕੌਰ ਤੇ ਪ੍ਰਨੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ ਹੈ | ਪਿ੍ੰ: ਨਾਗਪਾਲ ਨੇ ਉਪਰੋਕਤ ਪ੍ਰਤੀਯੋਗਤਾ 'ਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਅਤੇ ਅਧਿਆਪਕਾਵਾਂ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'ਆਪ' ਨੇ ਸਿਸੋਦੀਆ ਦੇ ਹੁਕਮਾਂ ਦੀ ਪਾਲਣਾ ਕੀਤੀ-ਔਜਲਾ <br/> ਅਗਲੀ ਖ਼ਬਰ ਡੀ. ਏ. ਵੀ. ਕਾਲਜ ਵਲੋਂ ਜਾਗਰੂਕਤਾ ਰੈਲੀ ਦਾ ਆਯੋਜਨ <br/>
Ad Position 24