23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'ਆਪ' ਨੇ ਸਿਸੋਦੀਆ ਦੇ ਹੁਕਮਾਂ ਦੀ ਪਾਲਣਾ ਕੀਤੀ-ਔਜਲਾ <br/>

Ad Position 21
No active advertisement
ਅਜੀਤ ਡੈਸਕ 23-12-2025
ਅੰਮਿ੍ਤਸਰ, 22 ਦਸੰਬਰ (ਰੇਸ਼ਮ ਸਿੰਘ)-ਕਾਂਗਰਸ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦੋਸ਼ ਲਾਇਆ ਕਿ ਦਿੱਲੀ ਤੋਂ 'ਆਪ' ਆਗੂ ਮੁਨੀਸ਼ ਸਿਸੋਦੀਆ ਦੀ ਵਾਇਰਲ ਹੋਈ ਵੀਡੀਓ ਮੁਤਾਬਕ ਹੀ 'ਆਪ' ਸਰਕਾਰ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 'ਚ ਕੀਤਾ ਹੈ ਅਤੇ ਧੱਕੇਸ਼ਾਹੀ ਕਰਦਿਆਂ ਸਾਮ ਦਾਮ ਦੰਡ ਭੇਦ ਦਾ ਹਰ ਹੀਲਾ ਵਰਤਿਆ ਹੈ | ਉਹ ਅੱਜ ਇਥੇ ਆਪਣੇ ਦਫਤਰ ਵਿਖੇ ਮਜੀਠਾ ਹਲਕੇ ਦੇ ਜ਼ੋਨ ਸੋਹੀਆਂ ਕਲਾਂ ਤੋਂ ਕਾਂਗਰਸ ਪਾਰਟੀ ਦੇ ਜਿੱਤੇ ਸੰਮਤੀ ਮੈਂਬਰ ਮਨਪ੍ਰੀਤ ਕੌਰ ਦੇ ਪਰਿਵਾਰ ਨੂੰ ਸਨਮਾਨਿਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ਜਿਨ੍ਹਾਂ ਕਿਹਾ ਕਿ ਪਾਰਟੀ ਦੇ ਜ਼ਿੰਮੇਵਾਰ ਆਗੂ ਨੂੰ ਇਸ ਤਰ੍ਹਾਂ ਦੀ ਸ਼ਬਦਾਵਲੀ ਵਰਤ ਕੇ ਆਮ ਲੋਕਾਂ ਨੂੰ ਉਕਸਾਉਣਾ ਇਹ ਲੋਕਤੰਤਰ ਦੀ ਹੱਤਿਆ ਦੇ ਤੁਲ ਹੈ | ਜਿਸ ਢੰਗ ਨਾਲ ਲੋਕਾਂ ਨੂੰ ਨਾਮਜ਼ਦਗੀ ਪੇਪਰ ਹੀ ਨਹੀਂ ਦਾਖਲ ਹੋਣ ਦਿੱਤੇ ਗਏ ਤੇ ਕਾਫੀ ਦੇ ਰੱਦ ਕਰਵਾ ਦਿੱਤੇ | ਇਸ ਮੌਕੇ ਹਲਕਾ ਮਜੀਠਾ ਦੇ ਕਾਂਗਰਸ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੇ ਕਿਹਾ ਕਿ ਇਸ ਧੱਕੇਸ਼ਾਹੀ ਦਾ ਜਵਾਬ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਜ਼ਰੂਰ ਦੇਣਗੇ ਤੇ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਗੇ | ਇਸ ਮੌਕੇ ਜੱਜਬੀਰ ਸਿੰਘ ਸੋਹੀਆਂ ਕਲਾਂ, ਨਵਤੇਜ ਪਾਲ ਸਿੰਘ ਬਲਾਕ ਕਾਂਗਰਸ ਮਜੀਠਾ ਦੇ ਪ੍ਰਧਾਨ, ਕੋਆਰਡੀਨੇਟਰ ਹਲਕਾ ਮਜੀਠਾ ਸਰਬਜੀਤ ਸਿੰਘ ਸੋਨੂੰ ਜੰਡਿਆਲਾ, ਗੁਰਪ੍ਰੀਤ ਸਿੰਘ ਗੋਪੀ, ਬਲਜੀਤ ਸਿੰਘ ਵਿਰਕ, ਸੁਖਦੇਵ ਸਿੰਘ ਸੋਹੀਆਂ, ਸੁਲੱਖਣ ਸਿੰਘ ਕੱਥੂਨੰਗਲ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਤ੍ਰੈ ਸ਼ਤਾਬਦੀ ਕਾਲਜ ਵਿਖੇ ਸ਼ਹਾਦਤਾਂ ਨੂੰ ਸਮਰਪਿਤ ਧਾਰਮਿਕ ਸਮਾਗਮ <br/> ਅਗਲੀ ਖ਼ਬਰ ਖ਼ਾਲਸਾ ਕਾਲਜ ਗਰਲਜ਼ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਧਾਰਮਿਕ ਮੁਕਾਬਲਿਆਂ 'ਚ ਮਾਰੀਆਂ ਮੱਲਾਂ <br/>
Ad Position 24