23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਤ੍ਰੈ ਸ਼ਤਾਬਦੀ ਕਾਲਜ ਵਿਖੇ ਸ਼ਹਾਦਤਾਂ ਨੂੰ ਸਮਰਪਿਤ ਧਾਰਮਿਕ ਸਮਾਗਮ <br/>

Ad Position 21
No active advertisement
ਅਜੀਤ ਡੈਸਕ 23-12-2025
ਅੰਮਿ੍ਤਸਰ, 22 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਕਮੇਟੀ ਵਲੋਂ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਸਥਾਨਕ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਮਾਤਾ ਗੁਜਰੀ ਜੀ, ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਸਿੰਘਾਂ-ਸਿੰਘਣੀਆਂ ਦੀ ਸ਼ਹਾਦਤ ਨੂੰ ਸਮਰਪਿਤ ਇਕ ਭਾਵਪੂਰਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੀ ਅਗਵਾਈ ਕਾਲਜ ਦੇ ਪਿ੍ੰ: ਡਾ. ਕੁਲਵਿੰਦਰ ਸਿੰਘ ਵਲੋਂ ਕੀਤੀ ਗਈ | ਸਮਾਗਮ ਦੌਰਾਨ ਵਿਦਿਆਰਥੀਆਂ ਲਈ ਸੁੰਦਰ ਦਸਤਾਰ, ਭਾਸ਼ਣ ਅਤੇ ਕਵਿਤਾ ਉਚਾਰਨ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ 'ਚ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਭਾਗ ਲਿਆ | ਮੁਕਾਬਲਿਆਂ 'ਚ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਸ਼ਹੀਦਾਂ ਸਿੰਘਾਂ-ਸਿੰਘਣੀਆਂ ਦੀ ਅਦੁੱਤੀ ਸ਼ਹਾਦਤ ਨਾਲ ਸੰਬੰਧਿਤ ਵਿਸ਼ਿਆਂ 'ਤੇ ਵਿਦਿਆਰਥੀਆਂ ਨੇ ਪ੍ਰਭਾਵਸ਼ਾਲੀ ਅਤੇ ਭਾਵਨਾਤਮਕ ਭਾਸ਼ਣਾਂ ਤੇ ਕਵਿਤਾਵਾਂ ਦਾ ਉਚਾਰਨ ਕਰਕੇ ਦਰਸ਼ਕਾਂ ਨੂੰ ਨਿਹਾਲ ਕੀਤਾ | ਇਸ ਮੌਕੇ ਪਿ੍ੰ: ਡਾ. ਕੁਲਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਦਸਤਾਰ ਗੁਰੂ ਸਾਹਿਬ ਵਲੋਂ ਬਖ਼ਸ਼ੀ ਹੋਈ ਇਕ ਇਲਾਹੀ ਦਾਤ ਹੈ, ਜਿਸ ਦੀ ਸੰਭਾਲ ਕਰਨਾ ਸਾਡਾ ਮੁਢਲਾ ਫਰਜ਼ ਹੈ | ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਸਾਬਤ ਸੂਰਤ ਰਹਿਣ ਅਤੇ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਸ਼ਹੀਦਾਂ ਵਲੋਂ ਦਰਸਾਏ ਗਏ ਮਾਰਗ 'ਤੇ ਚੱਲਣ ਦਾ ਸੁਨੇਹਾ ਦਿੱਤਾ | ਡਾ. ਗੁਰਜੰਟ ਸਿੰਘ (ਪੰਜਾਬੀ ਵਿਭਾਗ) ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਨੂੰ ਅਟੱਲ ਹੌਂਸਲੇ ਅਤੇ ਧਰਮ ਨਾਲ ਡਟੇ ਰਹਿਣ ਦੀ ਪ੍ਰੇਰਨਾ ਦਿੰਦੀ ਹੈ | ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਹਰਪ੍ਰੀਤ ਸਿੰਘ (ਧਾਰਮਿਕ ਅਧਿਆਪਕ) ਵਲੋਂ ਨਿਭਾਈ ਗਈ | ਸੁੰਦਰ ਦਸਤਾਰ ਮੁਕਾਬਲਿਆਂ ਲਈ ਡਾ. ਇਕਵਿੰਦਰਪਾਲ ਸਿੰਘ ਅਤੇ ਪ੍ਰੋ: ਜਗਤੇਸ਼ਵਰ ਸਿੰਘ ਜਦਕਿ ਭਾਸ਼ਣ ਅਤੇ ਕਵਿਤਾ ਮੁਕਾਬਲਿਆਂ ਦੀ ਜੱਜਮੈਂਟ ਡਾ. ਗੁਰਜੰਟ ਸਿੰਘ ਅਤੇ ਪ੍ਰੋ. ਮਨਦੀਪ ਕੌਰ (ਪੰਜਾਬੀ ਵਿਭਾਗ) ਵਲੋਂ ਕੀਤੀ ਗਈ | ਅੰਤ 'ਚ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਪਿ੍ੰ: ਡਾ. ਕੁਲਵਿੰਦਰ ਸਿੰਘ ਅਤੇ ਸਮੂਹ ਸਟਾਫ ਵਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਸਕੂਲ ਵਿਖੇ ਪਲੇ ਪੈਨ, ਨਰਸਰੀ ਅਤੇ ਐਲ.ਕੇ.ਜੀ. ਦਾ ਸਾਲਾਨਾ ਸਮਾਗਮ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'ਆਪ' ਨੇ ਸਿਸੋਦੀਆ ਦੇ ਹੁਕਮਾਂ ਦੀ ਪਾਲਣਾ ਕੀਤੀ-ਔਜਲਾ <br/>
Ad Position 24