23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਡੀ. ਏ. ਵੀ. ਸਕੂਲ ਵਿਖੇ ਪਲੇ ਪੈਨ, ਨਰਸਰੀ ਅਤੇ ਐਲ.ਕੇ.ਜੀ. ਦਾ ਸਾਲਾਨਾ ਸਮਾਗਮ <br/>

Ad Position 21
No active advertisement
ਅਜੀਤ ਡੈਸਕ 23-12-2025
ਅੰਮਿ੍ਤਸਰ, 22 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਆਰੀਆ ਰਤਨ ਪਦਮਸ੍ਰੀ ਡਾ. ਪੂਨਮ ਸੂਰੀ, ਪ੍ਰਧਾਨ ਡੀ. ਏ.ਵੀ.ਸੀ.ਐਮ.ਸੀ., ਨਵੀਂ ਦਿੱਲੀ ਦੇ ਅਸ਼ੀਰਵਾਦ ਨਾਲ ਅਤੇ ਵੀ. ਕੇ. ਚੋਪੜਾ ਨਿਰਦੇਸ਼ਕ ਪਬਲਿਕ ਸਕੂਲ ਅਤੇ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਦੀ ਅਗਵਾਈ ਹੇਠ ਪਲੇ ਪੈਨ, ਨਰਸਰੀ ਅਤੇ ਐਲ.ਕੇ.ਜੀ. ਦੇ ਨੰਨੇ-ਮੁੰਨੇ ਬੱਚਿਆਂ ਦਾ ਸਲਾਨਾ ਸਮਾਗਮ ਕਰਵਾਇਆ ਗਿਆ | ਪੋ੍ਰਗਰਾਮ 'ਚ ਕਿਰਨ ਐਨ. ਸਾਵੰਦਕਰ, ਆਈ.ਡੀ.ਈ.ਐਸ., ਸੀ.ਈ.ਓ., ਕੰਟੋਨਮੈਂਟ ਬੋਰਡ ਅੰਮਿ੍ਤਸਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਨੇ ਬੱਚਿਆਂ ਦੀ ਮੰਚ 'ਤੇ ਆਤਮਵਿਸ਼ਵਾਸ ਭਰੀ ਹਾਜ਼ਰੀ ਲਈ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੀ ਸਫਲਤਾ ਦਾ ਸਿਹਰਾ ਅਧਿਆਪਕਾਂ ਅਤੇ ਪਿ੍ੰਸੀਪਲ ਦੇ ਸਹਿਯੋਗੀ ਯਤਨਾਂ ਨੂੰ ਦਿੱਤਾ | ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਨੇ ਬੱਚਿਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਵਧਾਈ ਦਿੱਤੀ | ਸਕੂਲ ਦੇ ਪਿ੍ੰਸੀਪਲ ਡਾ. ਪੱਲਵੀ ਸੇਠੀ ਨੇ ਆਏ ਹੋਏ ਪਤਵੰਤੇ ਦਰਸ਼ਕਾਂ ਦਾ ਧੰਨਵਾਦ ਕੀਤਾ ਅਤੇ ਸਟਾਫ਼ ਦੇ ਸਮਰਪਿਤ ਯਤਨਾਂ ਅਤੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ | ਉਨ੍ਹਾਂ ਨੇ ਕੈਂਟ ਬ੍ਰਾਂਚ ਦੇ ਇੰਚਾਰਜ ਮਿਸ ਅਨੁਰਾਧਾ ਗਰੋਵਰ ਦੇ ਨਾਲ ਨਾਲ ਉਨ੍ਹਾਂ ਦੇ ਅਧਿਆਪਕਾਂ ਅਤੇ ਸਹਾਇਕ ਕਰਮਚਾਰੀਆਂ ਦੀ ਟੀਮ ਦਾ ਵੀ ਉਨ੍ਹਾਂ ਦੇ ਅਣਥੱਕ ਯਤਨਾਂ ਲਈ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਭਾਰਤੀਯ ਵਪਾਰ ਮੰਡਲ ਪੰਜਾਬ ਦੀ ਮੀਟਿੰਗ ਹੋਈ ਪ੍ਰਧਾਨ ਰਾਜੀਵ ਅਨੇਜਾ ਵਲੋਂ ਵਪਾਰੀਆਂ ਨੂੰ ਵਪਾਰ ਮੰਡਲ 'ਚ ਸ਼ਾਮਿਲ ਹੋਣ... ਅਗਲੀ ਖ਼ਬਰ ਤ੍ਰੈ ਸ਼ਤਾਬਦੀ ਕਾਲਜ ਵਿਖੇ ਸ਼ਹਾਦਤਾਂ ਨੂੰ ਸਮਰਪਿਤ ਧਾਰਮਿਕ ਸਮਾਗਮ <br/>
Ad Position 24