ਅੰਮਿ੍ਤਸਰ, 22 ਦਸੰਬਰ (ਹਰਮਿੰਦਰ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਤੇ ਲੋਕ ਸਭਾ ਹਲਕਾ ਅੰਮਿ੍ਤਸਰ ਦੇ ਇੰਚਾਰਜ ਤਰਨਜੀਤ ਸਿੰਘ ਸੰਧੂ ਸਮੁੰਦਰੀ ਸਾਬਕਾ ਰਾਜਦੂਤ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਉਨ੍ਹਾਂ ਸਾਹਮਣੇ ਪੰਜਾਬ ਖਾਸਕਰ ਅੰਮਿ੍ਤਸਰ ਦੇ ਮੁੱਦਿਆਂ ਨੂੰ ਉਠਾਇਆ ਅਤੇ 'ਵਿਕਸਤ ਭਾਰਤ-ਜੀ ਰਾਮ ਜੀ' ਕਾਨੂੰਨ ਬਣਾਉਣ 'ਤੇ ਵਧਾਈ ਵੀ ਦਿੱਤੀ | ਸ: ਸੰਧੂ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਿਸਾਨਾਂ ਤੇ ਮਜ਼ਦੂਰਾਂ ਲਈ 'ਵਿਕਸਤ ਭਾਰਤ-ਜੀ ਰਾਮ ਜੀ' ਕਾਨੂੰਨ ਬੇਹੱਦ ਫਾਇਦੇਮੰਦ ਸਾਬਤ ਹੋਵੇਗਾ, ਜਿਸ ਸਬੰਧੀ ਵਿਰੋਧੀ ਧਿਰ ਜਾਣਬੁੱਝ ਕੇ ਗੁੰਮਰਾਹਕੁੰਨ ਪ੍ਰਚਾਰ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਕਾਨੂੰਨ ਬਣਨ ਨਾਲ ਮਜ਼ਦੂਰਾਂ ਨੂੰ ਨਿਰਧਾਰਿਤ ਸਮੇਂ 'ਚ ਰੁਜ਼ਗਾਰ ਤੇ ਉਨ੍ਹਾਂ ਦੀ ਮਿਹਨਤ ਮਿਲੇਗੀ, ਜਿਸ ਨਾਲ ਉਨ੍ਹਾਂ ਦਾ ਜੀਵਨ ਖੁਸ਼ਹਾਲ ਹੋਵੇਗਾ | ਉਨ੍ਹਾਂ ਦੱਸਿਆ ਕਿ ਅਮਿਤ ਸ਼ਾਹ ਦਾ ਕਹਿਣਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਦੇਸ਼ ਵਾਸੀਆਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਵੱਡੇ ਕਦਮ ਚੁੱਕ ਰਹੀ ਹੈ ਜਿਹੜੇ ਵਿਰੋਧੀਆਂ ਨੂੰ ਬਰਦਾਸ਼ਤ ਨਹੀਂ ਹੋ ਰਹੇ | ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਵਲੋਂ ਜੋ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੌਰਾਨ ਅੰਮਿ੍ਤਸਰ ਦੇ ਵਿਸ਼ੇਸ਼ ਮੁੱਦਿਆਂ ਨੂੰ ਚੁੱਕਿਆ ਉਨ੍ਹਾਂ ਨੂੰ ਸ੍ਰੀ ਸ਼ਾਹ ਨੇ ਬੜੇ ਹੀ ਧਿਆਨ ਨਾਲ ਸੁਣਿਆ |
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਸਾਬਕਾ ਰਾਜਦੂਤ ਸੰਧੂ ਨੇ ਕਈ ਮੁੱਦਿਆਂ 'ਤੇ ਕੀਤੀ ਗੱਲਬਾਤ
ਅਜੀਤ ਡੈਸਕ
23-12-2025