ਹਲਕਾ ਵਿਧਾਇਕ ਡਾ. ਨਿੱਝਰ ਵਲੋਂ ਮਾਪਿਆਂ ਨਾਲ ਵਿਚਾਰ ਚਰਚਾ ਐਸ.ਓ.ਈ. ਪਿੰਡ ਸੁਲਤਾਨਵਿੰਡ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ
ਅਜੀਤ ਡੈਸਕ
23-12-2025
ਸੁਲਤਾਨਵਿੰਡ, 22 ਦਸੰਬਰ ( ਗੁਰਨਾਮ ਸਿੰਘ ਬੁੱਟਰ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੇ ਮਾਪਿਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ ਸਕੂਲੀ ਵਿਦਿਆ ਹਾਸਿਲ ਕਰ ਰਹੇ ਵਿਦਿਆਰਥੀਆਂ ਦੀ ਸਮੁੱਚੀ ਕਾਰਗੁਜ਼ਾਰੀ ਤੋਂ ਮਾਪਿਆਂ ਨੂੰ ਜਾਣੂੰ ਕਰਵਾਉਣ ਲਈ ਕਰਵਾਈ ਗਈ ਮੈਗਾ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਡਿਪਟੀ ਕਮਿਸ਼ਨਰ ਅੰਮਿ੍ਤਸਰ ਦਲਵਿੰਦਰਜੀਤ ਸਿੰਘ ਅਤੇ ਰਜੇਸ਼ ਕੁਮਾਰ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਦੇ ਦਿਸ਼ਾ ਨਿਰਦੇਸ਼ਾਂ ਹੇਠ ਸਕੂਲ ਆਫ ਐਮੀਨੈਂਸ ਸੁਲਤਾਨਵਿੰਡ ਪਿੰਡ ਵਿਖੇ ਸਕੂਲ ਮੁਖੀ ਗੁਰਿੰਦਰ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਦੇ ਮਾਪਿਆਂ ਨੇ ਸ਼ਮੂਲੀਅਤ ਕਰਦਿਆਂ ਆਪਣੇ ਬੱਚਿਆਂ ਦੀ ਓਵਰਆਲ ਕਾਰਗੁਜਾਰੀ ਵੇਖੀ | ਪਿੰਡ ਸੁਲਤਾਨਵਿੰਡ ਸਕੂਲ ਵਿਹੜੇ ਕਰਵਾਈ ਮਾਪੇ ਅਧਿਆਪਕ ਮਿਲਣੀ ਦੌਰਾਨ ਵਿਸ਼ੇਸ਼ ਤੌਰ 'ਤੇ ਪੁੱਜੇ ਹਲਕਾ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵਲੋਂ ਸਕੂਲ ਪੁੱਜੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਸਿੱਖਿਆ ਦੇ ਖੇਤਰ 'ਚ ਮਿਸਾਲੀ ਕੰਮ ਕੀਤੇ ਹਨ | ਉਨ੍ਹਾਂ ਕਿਹਾ ਕਿ ਤਤਕਾਲੀ ਸਰਕਾਰਾਂ ਵਲੋਂ ਆਮ ਲੋਕਾਂ ਦੇ ਬੱਚਿਆਂ ਨੂੰ ਸਿੱਖਿਆ ਦੇ ਮੁਢਲੇ ਅਧਿਕਾਰ ਤੋਂ ਵਾਂਝੇ ਰੱਖਣ ਦੇ ਕੋਝੇ ਯਤਨ ਕੀਤੇ ਜਾਂਦੇ ਰਹੇ ਹਨ ਪਰ ਮੌਜੂਦਾ ਸਰਕਾਰ ਸੂਬੇ ਦੇ ਹਰੇਕ ਵਿਦਆਰਥੀ ਤੱਕ ਮਿਆਰੀ ਅਤੇ ਮੁਫਤ ਸਿੱਖਿਆ ਪਹੁੰਚਾਉਣ ਲਈ ਵਚਨਬੱਧ ਹੈ | ਇਸ ਮੌਕੇ ਉਨ੍ਹਾਂ ਨਾਲ ਮਨਜੀਤ ਸਿੰਘ ਫੌਜੀ, ਲਖਵਿੰਦਰ ਸਿੰਘ, ਮਨਪ੍ਰੀਤ ਕੌਰ ਕੌਂਸਲਰ, ਲਖਵਿੰਦਰ ਕੌਰ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ, ਅਮਨਦੀਪ ਕੌਰ, ਸੰਨੀ ਗਿੱਲ, ਹਰਵਿੰਦਰ ਸਿੰਘ ਜੋਸਨ, ਇਕਬਾਲਜੀਤ ਕੌਰ, ਗੁਰਇਕਬਾਲ ਸਿੰਘ, ਸ਼ਰਨਜੀਤ ਸਿੰਘ, ਜਸਪ੍ਰੀਤ ਸਿੰਘ, ਮਨਦੀਪ ਮਾਹਲ, ਰਾਜਵਿੰਦਰ ਕੌਰ, ਪਰਮਿੰਦਰ ਕੌਰ, ਅੰੰਕਿਤ ਸ਼ਰਮਾ, ਸੁਖਰਾਜ ਸਿੰਘ ਆਦਿ ਹਾਜ਼ਰ ਸਨ |