ਸਮੂਹ ਸ਼ਹੀਦ ਸਿੰਘਾਂ ਦੀ ਯਾਦ 'ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ
23-12-2025
ਐਡਵੋਕੇਟ ਧਾਮੀ ਵਲੋਂ ਸਮੂਹ ਸ਼ਹੀਦਾਂ ਦੀਆਂ ਸ਼ਹਾਦਤਾਂ ਤੋਂ ਪੇ੍ਰਰਨਾ ਲੈਣ ਦੀ ਅਪੀਲ : ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਬਿਆਨ ਵਿਚ ਵੱਡੇ ਸਾਹਿਬਜ਼ਾਦਿਆਂ ਅਤੇ ਸ੍ਰੀ ਚਮਕੌਰ ਸਾਹਿਬ ਸਾਕੇ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਤੇ ਸਾਹਿਬਜ਼ਾਦਿਆਂ ਦੇ ਜੀਵਨ ਤੋਂ ਧਰਮ ਪ੍ਰਤੀ ਦਿ੍ੜ੍ਹਤਾ ਅਤੇ ਹੱਕ ਸੱਚ ਨਾਲ ਖੜ੍ਹਨ ਦੀ ਵਚਨਬੱਧਤਾ ਬਾਰੇ ਪ੍ਰੇਰਣਾ ਲੈਣ ਦੀ ਅਪੀਲ ਕੀਤੀ | ਧਾਮੀ ਨੇ ਕਿਹਾ ਕਿ ਸਾਹਿਬਜ਼ਾਦਿਆਂ ਦਾ ਜੀਵਨ ਇਤਿਹਾਸ ਸਿੱਖ ਨੌਜੁਆਨੀ ਲਈ ਮਾਰਗ ਦਰਸ਼ਨ ਹੈ ਅਤੇ ਆਪਣੇ ਆਪ ਵਿਚ ਲਾਸਾਨੀ ਅਤੇ ਗੌਰਵਮਈ ਹੈ |