07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਮੁੱਖ ਮੰਤਰੀ ਨੇ ਤਿੰਨ ਇਤਿਹਾਸਿਕ ਸ਼ਹਿਰਾਂ ਨੂੰ 'ਪਵਿੱਤਰ ਸ਼ਹਿਰ' ਦਾ ਦਰਜਾ ਦੇਣ ਦਾ ਵਾਅਦਾ ਪੂਰਾ ਕੀਤਾ-ਡਾ. ਨਿੱਜਰ

Ad Position 21
No active advertisement
ਅਜੀਤ ਡੈਸਕ 24-12-2025
ਅੰਮਿ੍ਤਸਰ, 23 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਹਲਕਾ ਅੰਮਿ੍ਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਪੰਜਾਬ ਵਿਧਾਨ ਸਭਾ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ-ਸ੍ਰੀ ਅੰਮਿ੍ਤਸਰ ਸਾਹਿਬ (ਸ਼ਹਿਰ ਦੇ ਅੰਦਰੂਨੀ ਹਿੱਸੇ), ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਆਨੰਦਪੁਰ ਸਾਹਿਬ) ਨੂੰ 'ਪਵਿੱਤਰ ਸ਼ਹਿਰ' ਦਾ ਦਰਜਾ ਦੇਣ ਦੇ ਇਤਿਹਾਸਕ ਫ਼ੈਸਲੇ ਦਾ ਸਵਾਗਤ ਕਰਦਿਆ ਕਿਹਾ ਕਿ ਇਹ ਫ਼ੈਸਲਾ ਪੰਜਾਬ ਦੀ ਰੂਹਾਨੀ ਵਿਰਾਸਤ, ਸਿੱਖ ਇਤਿਹਾਸ ਅਤੇ ਧਾਰਮਿਕ ਪਛਾਣ ਨੂੰ ਹੋਰ ਮਜ਼ਬੂਤ ਕਰਨ ਵਾਲਾ ਕਦਮ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੰਨ ਇਤਿਹਾਸਿਕ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਵਾਅਦਾ ਪੂਰਾ ਕੀਤਾ ਹ | ਡਾ. ਨਿੱਜਰ ਨੇ ਇਸ ਫ਼ੈਸਲੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਆਗੂ ਮਨੀਸ਼ ਸਿਸ਼ੋਦੀਆ ਦਾ ਵਿਸ਼ੇਸ਼ ਧੰਨਵਾਦ ਕਰਦੇ ਹੋਏ ਕਿਹਾ ਕਿ ਜਿਹੜਾ ਕੰਮ ਆਪਣੇ ਆਪ ਨੂੰ ਪੰਥਕ ਕਹਾਉਣ ਵਾਲੀਆਂ ਪਾਰਟੀਆਂ ਦਹਾਕਿਆਂ ਤੱਕ ਨਹੀਂ ਕਰ ਸਕੀਆਂ, ਉਹ ਕੰਮ 'ਆਪ' ਸਰਕਾਰ ਨੇ ਕਰ ਦਿਖਾਇਆ ਹੈ, ਜੋ ਸਰਕਾਰ ਦੀ ਨੀਯਤ ਅਤੇ ਨੀਤੀਆਂ ਨੂੰ ਸਪਸ਼ਟ ਕਰਦਾ ਹੈ |
Ad Position 22
No active advertisement
ਪਿਛਲੀ ਖ਼ਬਰ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਗੁਰਮਤਿ ਚੇਤਨਾ ਮਾਰਚ ਕੱਢਿਆ ਅਗਲੀ ਖ਼ਬਰ ਹੋਲੀ ਹਾਰਟ ਸਕੂਲ ਵਿਖੇ ਤੀਜੀ ਜਮਾਤ ਦਾ ਸਾਲਾਨਾ ਸਮਾਗਮ ਕਰਵਾਇਆ
Ad Position 24
No active advertisement