06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 24-12-2025
ਅੰਮਿ੍ਤਸਰ, 23 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜੁਆਇੰਟ ਫੋਰਮ, ਏਕਤਾ ਮੰਚ ਅਤੇ ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰ, ਪੈਨਸ਼ਨਰ ਐਸੋਸੀਏਸ਼ਨ, ਕਿਸਾਨ ਯੂਨੀਅਨ ਦੇ ਸਾਂਝੇ ਮੋਰਚੇ ਵਲੋਂ ਚੱਲ ਰਹੇ ਸੰਘਰਸ਼ ਮੁਤਾਬਿਕ ਅੱਜ ਸ਼ਹਿਰੀ ਹਲਕਾ ਅੰਮਿ੍ਤਸਰ ਵਿਖੇ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਸਰਕਲ ਪ੍ਰਧਾਨ ਨਰਿੰਦਰ ਕੁਮਾਰ ਪੰਡਿਤ ਅਤੇ ਇੰਪਲਾਈਜ ਫੈਡਰੇਸ਼ਨ ਪਹਿਲਵਾਨ ਦੇ ਪ੍ਰਧਾਨ ਸਕੱਤਰ ਸਿੰਘ ਮਾਹਲ ਦੀ ਅਗਵਾਈ 'ਚ ਪ੍ਰਦਰਸ਼ਨ ਕੀਤਾ ਗਿਆ ਅਤੇ ਬਿਜਲੀ ਸੋਧ ਬਿੱਲ 2025 ਦੀਆਂ ਕਾਪੀਆਂ ਸਾੜੀਆਂ ਗਈਆਂ | ਇਸ ਮੌਕੇ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਸਰਕਲ ਪ੍ਰਧਾਨ ਨਰਿੰਦਰ ਕੁਮਾਰ ਨੇ ਕਿਹਾ ਕਿ ਬਿਜਲੀ ਸੋਧ ਬਿੱਲ 2025 ਨੂੰ ਵਾਪਸ ਲਿਆ ਜਾਵੇ ਅਤੇ ਬਿਜਲੀ ਮਹਿਕਮੇ ਦੀਆ ਕੀਮਤੀ ਜ਼ਮੀਨਾਂ ਨੂੰ ਵੇਚਣਾ ਤੁਰੰਤ ਬੰਦ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਵਲੋਂ ਜਥੇਬੰਦੀਆਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸਮੁੱਚੀਆ ਜਥੇਬੰਦੀਆਂ ਵਲੋਂ ਭਵਿੱਖ 'ਚ ਹੋਰ ਵੀ ਤਿੱਖੇ ਸੰਘਰਸ਼ ਉਲੀਕੇ ਜਾਣਗੇ | ਇਸ ਮੌਕੇ ਕਵਲਜੀਤ ਸਿੰਘ ਬੱਲ ਸਕੱਤਰ ਬਾਰਡਰ ਜੋਨ, ਚਰਨਪ੍ਰੀਤ ਸਿੰਘ ਸਕੱਤਰ, ਨਿਸ਼ਾਨ ਮਸੀਹ ਮੀਤ ਪ੍ਰਧਾਨ, ਸਤਨਾਮ ਸਿੰਘ, ਜੋਗਾ ਸਿੰਘ ਸਕੱਤਰ, ਰਜਿੰਦਰ ਦੱਤਾ ਪ੍ਰਧਾਨ, ਪਰਵਿੰਦਰ ਜੀਤ ਸਿੰਘ ਪ੍ਰਧਾਨ ਅਤੇ ਹੋਰ ਮੁਲਾਜ਼ਮ ਸਾਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲੱਛਣਾਂ ਦਾ ਪਤਾ ਲੱਗਣ 'ਤੇ ਗਲੇ ਦੇ ਕੈਂਸਰ ਤੋਂ ਬਚਿਆ ਜਾ ਸਕਦਾ-ਡਾ. ਰੰਧਾਵਾ <br/> ਅਗਲੀ ਖ਼ਬਰ ਚਾਟੀਵਿੰਡ ਨਹਿਰ ਤੋਂ ਬਹੋੜੂ ਤੱਕ ਸੜਕ ਬਣਨ ਨਾਲ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ-ਬਹੋੜੂ <br/>
Ad Position 24
No active advertisement