28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਪਾਵਨ ਸਰੂਪਾਂ ਦੇ ਮਾਮਲੇ 'ਚ ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਪੁਲਿਸ ਕਮਿਸ਼ਨਰ ਦੇ ਨਾਮ ਸੌਂਪਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 25-12-2025
ਅੰਮਿ੍ਤਸਰ, 24 ਦਸੰਬਰ (ਜਸਵੰਤ ਸਿੰਘ ਜੱਸ)-328 ਪਾਵਨ ਸਰੂਪ ਮਾਮਲੇ 'ਚ ਦਰਜ ਐੱਫ.ਆਈ.ਆਰ. ਤੋਂ ਬਾਅਦ ਨਾਮਜ਼ਦ ਦੋਸ਼ੀਆਂ ਦੀ ਗਿ੍ਫਤਾਰੀ ਦੀ ਮੰਗ ਨੂੰ ਲੈ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ, ਸਿੱਖ ਸਦਭਾਵਨਾ ਦਲ ਤੇ ਹੋਰ ਜਥੇਬੰਦੀਆਂ ਦੇ ਆਗੂਆਂ ਵਲੋਂ ਅੱਜ ਸਥਾਨਕ ਪੁਲਿਸ ਕਮਿਸ਼ਨਰ ਦੇ ਨਾਮ ਮੰਗ ਪੱਤਰ ਡੀ.ਸੀ.ਪੀ. ਰਵਿੰਦਰਪਾਲ ਸਿੰਘ ਸੰਧੂ ਨੂੰ ਸੌਂਪਿਆ ਗਿਆ | ਇਸ ਮੌਕੇ ਸਤਿਕਾਰ ਕਮੇਟੀ ਦੇ ਪ੍ਰਧਾਨ ਭਾਈ ਸੁਖਜੀਤ ਸਿੰਘ ਖੋਸੇ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਿਚੋਂ ਘੱਟ ਪਾਏ ਗਏ 328 ਸਰੂਪਾਂ ਬਾਰੇ ਦੋਸ਼ੀਆਂ 'ਤੇ ਪਰਚਾ ਕਰਵਾਉਣ ਲਈ ਸਿੱਖ ਕੌਮ ਨੂੰ ਕਈ ਸਾਲ ਸੰਘਰਸ਼ ਕਰਨਾ ਪਿਆ | ਉਨ੍ਹਾਂ ਸਵਾਲ ਕੀਤਾ ਕਿ ਹੁਣ ਜਦੋਂ ਹਾਈਕੋਰਟ ਦੇ ਆਦੇਸ਼ਾਂ ਅਤੇ ਭਾਈ ਬਲਦੇਵ ਸਿੰਘ ਵਡਾਲਾ ਦੇ ਯਤਨਾਂ ਸਦਕਾ ਪਰਚਾ ਦਰਜ ਹੋ ਚੁੱਕਾ ਹੈ ਤਾਂ ਪੁਲਿਸ ਪ੍ਰਸ਼ਾਸਨ ਨਾਮਜ਼ਦ ਦੋਸ਼ੀਆਂ ਨੂੰ ਗਿ੍ਫਤਾਰ ਕਿਉਂ ਨਹੀਂ ਕਰ ਰਿਹਾ | ਉਨ੍ਹਾਂ ਕਿਹਾ ਕਿ ਸਰਕਾਰ ਸਿਰਫ ਗੋਂਗਲੂਆਂ ਤੋਂ ਮਿੱਟੀ ਹੀ ਨਾ ਝਾੜੇ ਬਲਕਿ ਦੋਸ਼ੀਆਂ ਉੱਤੇ ਕਾਰਵਾਈ ਕਰਕੇ ਸਿੱਖ ਕੌਮ ਨੂੰ ਇਨਸਾਫ ਦਿਵਾਏ | ਸਿੱਖ ਆਗੂਆਂ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਭੁੱਲ ਚੁੱਕਾ ਹੈ ਤੇ ਉਹ ਬਾਦਲ ਪਰਿਵਾਰ ਦੀ ਸਿਆਸਤ ਅਧੀਨ ਹੋ ਕੇ ਗਲਤ ਬਿਆਨਬਾਜ਼ੀ ਕਰ ਰਹੀ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਪੁਲਿਸ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿਚ ਪ੍ਰਸ਼ਾਸਨਿਕ ਦਫ਼ਤਰਾਂ ਦੇ ਬਾਹਰ ਧਰਨਾ-ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਮੌਕੇ ਭਾਈ ਤਰਲੋਚਨ ਸਿੰਘ ਸੋਹਲ, ਭਾਈ ਨਿਸ਼ਾਨ ਸਿੰਘ ਸਿਆਲਕਾ ਤੇ ਭਾਈ ਸਰੂਪ ਸਿੰਘ ਭੁੱਚਰ, ਭਾਈ ਕੁਲਦੀਪ ਸਿੰਘ ਮੋਦੇ, ਧੀਰ ਸਿੰਘ, ਸਰਬਜੀਤ ਸਿੰਘ, ਰਣਜੀਤ ਸਿੰਘ ਗ਼ਦਰਜਾਦਾ, ਅਵਤਾਰ ਸਿੰਘ ਪਿੱਪਲੀ, ਜਸਪਾਲ ਸਿੰਘ ਸੁਲਤਾਨਪੁਰ, ਅਮਰੀਕ ਸਿੰਘ ਮੱਤਾ, ਕਰਮਜੀਤ ਸਿੰਘ ਤੇ ਜਗਜੀਤ ਸਿੰਘ ਬੱਚੀਵਿੰਡ, ਸਤਨਾਮ ਸਿੰਘ ਸਮਸਾ, ਗੁਰਨਾਮ ਸਿੰਘ, ਪਾਲ ਸਿੰਘ ਬੋਝਾ, ਭਾਈ ਅਮਨਪ੍ਰੀਤ ਸਿੰਘ ਮਹੱਦੀਪੁਰ, ਭਾਈ ਨਿਸ਼ਾਨ ਸਿੰਘ ਮਹੱਦੀਪੁਰ, ਗਗਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਗੁਰਮੀਤ ਸਿੰਘ ਪਹੁਵਿੰਡ, ਹਰਦੇਵ ਸਿੰਘ ਛੇਹਰਟਾ, ਗੁਰਬਖਸ਼ ਸਿੰਘ ਮੁੱਛਲ, ਸਤਵੰਤ ਸਿੰਘ ਵੇਰਕਾ ਆਦਿ ਵੀ ਹਾਜ਼ਰ ਸਨ | ਇਸੇ ਦੌਰਾਨ ਡੀ.ਸੀ.ਪੀ. ਰਵਿੰਦਰਪਾਲ ਸਿੰਘ ਸੰਧੂ ਨੇ ਕਿਹਾ ਕਿ ਜੋ ਮੰਗ ਪੱਤਰ ਪ੍ਰਾਪਤ ਹੋਇਆ ਹੈ, ਇਸ ਦੀ ਸਮੀਖਿਆ ਕਰਕੇ
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਬੀਰ ਸਿੰਘ ਬਰਾੜ ਵਲੋਂ ਵਾਰਡ ਪੱਧਰੀ ਮੀਟਿੰਗਾਂ ਅਗਲੀ ਖ਼ਬਰ 13 ਸਾਲ ਤੱਕ ਪਤਨੀ ਨਾਲ ਕੀਤੀ ਦਰਿੰਦਗੀ
Ad Position 24