28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਬੀਰ ਸਿੰਘ ਬਰਾੜ ਵਲੋਂ ਵਾਰਡ ਪੱਧਰੀ ਮੀਟਿੰਗਾਂ

Ad Position 21
No active advertisement
ਅਜੀਤ ਡੈਸਕ 25-12-2025
ਅੰਮਿ੍ਤਸਰ, 24 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਅੰਮਿ੍ਤਸਰ ਸ਼ਹਿਰ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਬੀਰ ਸਿੰਘ ਬਰਾੜ ਵਲੋਂ ਵਾਰਡ ਨੰਬਰ 30 'ਚ ਸ਼ਰਨਜੀਤ ਸਿੰਘ ਅਤੇ ਵਾਰਡ ਨੰਬਰ 31 ਵਿਚ ਸੁਖਬੀਰ ਕੌਰ ਦੇ ਗ੍ਰਹਿ ਵਿਖੇ ਮੀਟਿੰਗਾਂ ਕੀਤੀਆਂ | ਇਨ੍ਹਾਂ ਮੀਟਿੰਗਾਂ ਵਿਚ ਜ਼ਿਲ੍ਹਾ ਪ੍ਰਧਾਨ ਵਲੋਂ ਸਥਾਨਕ ਪਾਰਟੀ ਵਰਕਰਾਂ, ਅਹੁਦੇਦਾਰਾਂ ਅਤੇ ਨਿਵਾਸੀਆਂ ਨਾਲ ਰੂਬਰੂ ਹੋ ਕੇ ਵਾਰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ | ਇਸ ਮੌਕੇ ਆਸ਼ੂ ਬਾਂਸਲ, ਮਨਦੀਪ ਰੰਧਾਵਾ, ਗਗਨਦੀਪ ਸਿੰਘ, ਰਾਜਦੀਪ ਸਿੰਘ, ਬੌਬੀ ਪੁਰੀ, ਰੋਹਿਤ ਮਲਹੋਤਰਾ ਅਤੇ ਹੋਰ ਸਾਥੀ ਹਾਜ਼ਰ ਸਨ | ਬਰਾੜ ਨੇ ਕਿਹਾ ਕਿ ਮੀਟਿੰਗਾਂ ਦੌਰਾਨ ਸਫ਼ਾਈ ਵਿਵਸਥਾ, ਸੀਵਰੇਜ, ਸਟ੍ਰੀਟ ਲਾਈਟਾਂ ਅਤੇ ਹੋਰ ਨਾਗਰਿਕ ਸੁਵਿਧਾਵਾਂ ਸੰਬੰਧੀ ਚੱਲ ਰਹੇ ਅਤੇ ਪ੍ਰਸਤਾਵਿਤ ਕੰਮਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ | ਪਾਰਟੀ ਸਾਥੀਆਂ ਵਲੋਂ ਰੱਖੀਆਂ ਗਈਆਂ ਸਮੱਸਿਆਵਾਂ ਅਤੇ ਸੁਝਾਵਾਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ ਅਤੇ ਸੰਬੰਧਿਤ ਅਧਿਕਾਰੀਆਂ ਤੱਕ ਪਹੁੰਚ ਕਰਕੇ ਪੂਰਾ ਕਰਾਉਣ ਦਾ ਭਰੋਸਾ ਦਿੱਤਾ ਗਿਆ | ਬਰਾੜ ਨੇ ਕਿਹਾ ਕਿ ਹਰ ਵਾਰਡ ਵਿਚ ਛੋਟੇ ਤੋਂ ਛੋਟੇ ਕੰਮ ਦਾ ਨਿਰੀਖਣ ਕੀਤਾ ਜਾ ਰਿਹਾ ਹੈ, ਤਾਂ ਜੋ ਲੋਕਾਂ ਨੂੰ ਸੁਵਿਧਾਵਾਂ ਦਾ ਲਾਭ ਸਮੇਂ ਸਿਰ ਮਿਲ ਸਕੇ | ਬਰਾੜ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵਾਰਡਾਂ ਵਿਚ ਹੋ ਰਹੇ ਹਰ ਕੰਮ ਨੂੰ ਪਾਰਦਰਸ਼ੀ ਢੰਗ ਨਾਲ ਜਨਤਾ ਤੱਕ ਪਹੁੰਚਾਉਣ ਅਤੇ ਲੋਕਾਂ ਦੀਆਂ ਮੰਗਾਂ ਨੂੰ ਤੁਰੰਤ ਹੱਲ ਕਰਵਾਉਣ ਲਈ ਸਰਗਰਮ ਰਹਿਣ |
Ad Position 22
No active advertisement
ਪਿਛਲੀ ਖ਼ਬਰ ਮੱਛੀ ਮਾਰਕਿਟ ਦੇ ਵਪਾਰੀਆਂ ਦਾ ਵਫ਼ਦ ਮੇਅਰ ਨੂੰ ਮਿਲਿਆ ਉਜਾੜਨ ਤੋਂ ਪਹਿਲਾਂ ਬਦਲਵਾਂ ਪ੍ਰਬੰਧ ਕਰਨ ਦੀ ਕੀਤੀ ਮੰਗ ਅਗਲੀ ਖ਼ਬਰ ਪਾਵਨ ਸਰੂਪਾਂ ਦੇ ਮਾਮਲੇ 'ਚ ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਪੁਲਿਸ ਕਮਿਸ਼ਨਰ ਦੇ ਨਾਮ ਸੌਂਪਿਆ ਮੰਗ ਪੱਤਰ...
Ad Position 24