ਅੰਮਿ੍ਤਸਰ, 24 ਦਸੰਬਰ (ਜਸਵੰਤ ਸਿੰਘ ਜੱਸ)- ਸ਼ਹੀਦ ਊਧਮ ਸਿੰਘ ਫਾਊਾਡੇਸ਼ਨ ਵਲੋਂ ਸੰਨ 1919 ਦੇ ਜਲਿ੍ਹਆਂ ਵਾਲਾ ਬਾਗ ਦੇ ਸਾਕੇ ਦਾ ਇੰਗਲੈਂਡ ਦੀ ਧਰਤੀ 'ਤੇ ਜਾ ਕੇ ਬਦਲਾ ਲੈਣ ਵਾਲੇ ਉੱਘੇ ਦੇਸ਼ ਭਗਤ ਫ਼ਖ਼ਰ-ਏ-ਕੌਮ ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਹਰ ਸਾਲ ਵਾਂਗ ਧਾਰਮਿਕ ਸਮਾਗਮ 26 ਦਸੰਬਰ ਨੂੰ ਸ਼ਹੀਦ ਊਧਮ ਸਿੰਘ ਯਾਦਗਾਰੀ ਭਵਨ, ਗੇਟ ਭਗਤਾਂ ਵਾਲਾ ਵਿਖੇ ਉਤਸ਼ਾਹ ਸਹਿਤ ਕਰਵਾਇਆ ਜਾ ਰਿਹਾ ਹੈ | ਫਾਊਾਡੇਸ਼ਨ ਦੇ ਪ੍ਰਧਾਨ ਦੀਪ ਸਿੰਘ ਕੰਬੋਜ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੇਰੇ 11 ਵਜੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਜਾਣ ਉਪ੍ਰੰਤ 12.30 ਵਜੇ ਤੱਕ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਗਾਇਣ ਕੀਤਾ ਜਾਵੇਗਾ ਤੇ ਢਾਡੀ ਜਥਿਆਂ ਵਲੋਂ ਸ਼ਹੀਦ ਊਧਮ ਸਿੰਘ ਦਾ ਜੀਵਨ ਇਤਿਹਾਸ ਸਰਵਣ ਕਰਾਇਆ ਜਾਵੇਗਾ | ਸੰਸਥਾ ਦੇ ਸੀਨੀਅਰ ਮੈਂਬਰਾਂ ਸੁਰਜੀਤ ਸਿੰਘ ਅਤੇ ਕੁਲਜੀਤ ਸਿੰਘ ਕੰਬੋਜ ਨੇ ਦੱਸਿਆ ਕਿ ਇਸ ਮੌਕੇ ਫਾਊਾਡੇਸ਼ਨ ਦੇ ਅਹੁਦੇਦਾਰ ਤੇ ਮੈਂਬਰ ਸਾਹਿਬਾਨ ਤੋਂ ਇਲਾਵਾ ਸ਼ਹਿਰ ਦੇ ਹੋਰ ਨਾਮਵਰ ਧਾਰਮਿਕ, ਸਿਆਸੀ ਤੇ ਸਮਾਜ ਸੇਵੀ ਆਗੂ ਵੀ ਸ਼ਾਮਿਲ ਹੋਣਗੇ |