08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਕਾਰ ਸੇਵਾ ਸੰਪ੍ਰਦਾਇ ਭੂਰੀ ਵਾਲਿਆਂ ਵਲੋਂ ਗੁਰਦੁਆਰਾ ਬਾਲ ਲੀਲ੍ਹਾ ਮੈਣੀ ਸੰਗਤ ਵਿਖੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਲੰਗਰ ਆਰੰਭ <br/>

Ad Position 21
No active advertisement
ਅਜੀਤ ਡੈਸਕ 26-12-2025
ਅੰਮਿ੍ਤਸਰ, 25 ਦਸੰਬਰ (ਜੱਸ)-ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਲ ਲੀਲਾ ਮੈਣੀ ਸੰਗਤ ਪਟਨਾ ਸਾਹਿਬ ਵਿਖੇ ਅਰਦਾਸ ਕਰਕੇ ਸੰਗਤਾਂ ਲਈ ਵਿਸ਼ਾਲ ਪੰਡਾਲਾਂ 'ਚ ਲੰਗਰਾਂ ਦੀ ਆਰੰਭਤਾ ਕੀਤੀ | ਇਸ ਦੌਰਾਨ ਸੰਤ ਬਾਬਾ ਕਸ਼ਮੀਰ ਸਿੰਘ ਸਮੇਤ ਪੰਜਾਬ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਵਿਧਾਇਕ ਸਰਵਨ ਸਿੰਘ ਧੁੰਨ ਨੇ ਵੀ ਲੰਗਰ ਵਰਤਾਉਣ ਦੀ ਸੇਵਾ ਕੀਤੀ | ਉਨ੍ਹਾਂ ਪ੍ਰਕਾਸ਼ ਪੁਰਬ ਮੌਕੇ ਪਟਨਾ ਸਾਹਿਬ ਵਿਖੇ ਸੰਤ ਭੂਰੀ ਵਾਲਿਆਂ ਵਲੋਂ ਸੰਗਤਾਂ ਲਈ ਸਿਹਤ ਸਹੂਲਤ ਹਿਤ ਮੈਡੀਕਲ ਕੈਂਪ ਤੋਂ ਇਲਾਵਾ ਲੰਗਰਾਂ ਅਤੇ ਰਿਹਾਇਸ਼ ਦੇ ਕੀਤੇ ਜਾ ਰਹੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ ਅਤੇ ਸੰਗਤਾਂ ਨੂੰ ਚੱਲ ਰਹੀਆਂ ਕਾਰ ਸੇਵਾਵਾਂ ਵਿਚ ਆਪਣਾ ਸਹਿਯੋਗ ਦੇਣ ਦੀ ਅਪੀਲ ਕੀਤੀ | ਭਾਈ ਰਾਮ ਸਿੰਘ ਭਿੰਡਰ ਵਲੋਂ ਭੇਜੀ ਸੂਚਨਾ ਅਨੁਸਾਰ ਸੰਤ ਬਾਬਾ ਕਸ਼ਮੀਰ ਸਿੰਘ ਨੇ ਕਿਹਾ ਕਿ ਦਸਮੇਸ਼ ਪਿਤਾ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਦੇਸ਼ ਵਿਦੇਸ਼ਾਂ ਤੋਂ ਵੱਡੇ ਪੱਧਰ ਦੇ ਸੰਗਤਾਂ ਦੀ ਆਮਦ ਨੂੰ ਮੁੱਖ ਰੱਖਦਿਆਂ ਲੰਗਰਾਂ ਦੇ ਵਿਸ਼ਾਲ ਪ੍ਰਬੰਧ ਕੀਤੇ ਗਏ ਹਨ ਜੋ ਨਿਰੰਤਰ ਜਾਰੀ ਰਹਿਣਗੇ | ਉਨ੍ਹਾਂ ਲੰਗਰ ਤਿਆਰ ਕਰਨ ਵਾਲੇ ਕਾਰੀਗਰਾਂ ਤੇ ਸੇਵਾਦਾਰਾਂ ਨੂੰ ਮਰਿਆਦਾ ਤੇ ਸਫਾਈ ਦਾ ਵਿਸ਼ੇਸ਼ ਕਰਕੇ ਧਿਆਨ ਰੱਖਣ ਦੀ ਤਾਕੀਦ ਕੀਤੀ | ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ , ਬਾਬਾ ਗੁਰਵਿੰਦਰ ਸਿੰਘ ਭੁਰੀ ਵਾਲੇ, ਬਾਬਾ ਸੋਹਣ ਸਿੰਘ, ਸਾਬਕਾ ਮੀਤ ਸਕੱਤਰ ਭਾਈ ਰਾਮ ਸਿੰਘ ਭਿੰਡਰ, ਬਾਬਾ ਜੱਗਾ ਸਿੰਘ, ਬਾਬਾ ਗੁਰਨਾਮ ਸਿੰਘ, ਬਾਬਾ ਅਵਤਾਰ ਸਿੰਘ ਧੱਤਲ, ਬਾਬਾ ਸਤਨਾਮ ਸਿੰਘ ਕਥਾਵਾਚਕ, ਸਿੰਘ, ਬਾਬਾ ਗੁਰਨਾਮ ਸਿੰਘ, ਬਾਬਾ ਕਰਨ ਸਿੰਘ, ਬਾਬਾ ਨਾਜਰ ਸਿੰਘ, ਬਾਬਾ ਕਾਬਲ ਸਿੰਘ, ਬਾਬਾ ਸਰਵਨ ਸਿੰਘ,ਬਾਬਾ ਜਗਜੀਤ ਸਿੰਘ, ਬਾਬਾ ਕਾਲਾ ਸਿੰਘ ,ਬਾਬਾ ਪਰਮਜੀਤ ਸਿੰਘ, ਬਾਬਾ ਰਤਨ ਸਿੰਘ, ਬਾਬਾ ਗੁਰਭੇਜ ਸਿੰਘ, ਬਾਬਾ ਯਾਦਵਿੰਦਰ ਸਿੰਘ, ਬਾਬਾ ਲੱਕੀ ਸਿੰਘ, ਬਾਬਾ ਕੁੰਵਰ ਪ੍ਰਤਾਪ ਸਿੰਘ, ਬਾਬਾ ਰਾਜਨ ਸਿੰਘ, ਬਾਬਾ ਅਮਰ ਸਿੰਘ, ਬਾਬਾ ਸੁਰਜੀਤ ਸਿੰਘ, ਬਾਬਾ ਪ੍ਰਦੀਪ ਸਿੰਘ, ਸੁਖਬੀਰ ਸਿੰਘ ਸੁਲਤਾਨਵਿੰਡ, ਬਾਬਾ ਲਸ਼ਕਰ ਸਿੰਘ, ਬਾਬਾ ਗੁਰਬੀਰ ਸਿੰਘ ਚੱਬਾ, ਸੁੱਖ ਗਵਾਲੀਅਰ, ਪ੍ਰੋ:.ਸਰਦਾਰਾ ਸਿੰਘ, ਨਵਤੇਜ ਸਿੰਘ, ਜਸਵਿੰਦਰ ਸਿੰਘ ਸਰਪੰਚ ਦਲੀਰ ,ਰਿੰਕੂ ਢਿੱਲੋਂ, ਰੇਸ਼ਮ ਸਿੰਘ ਮਨਪ੍ਰੀਤ ਸਿੰਘ ਸੋਨੂ , ਗੁਰਸ਼ਰਨਜੀਤ ਸਿੰਘ ਪੁਰੇਵਾਲ ਤੇ ਨਵਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਹੋਰ ਸੰਗਤਾਂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਦਸਵੇਂ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਕਮੇਟੀ ਅਤੇ ਚੀਫ਼ ਖ਼ਾਲਸਾ ਦੀਵਾਨ ਵਲੋਂ ਅੱਜ ਗੁਰੂ ਨਗਰੀ... ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਾਰਡ ਨੰਬਰ 39 'ਚ ਲਗਾਇਆ ਖ਼ੂਨਦਾਨ ਕੈਂਪ
Ad Position 24