10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਡੀ. ਏ. ਵੀ. ਕਾਲਜ 'ਚ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 27-12-2025
ਅੰਮਿ੍ਤਸਰ, 26 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ, ਅੰਮਿ੍ਤਸਰ ਦੀ ਰਾਸ਼ਟਰੀ ਸੇਵਾ ਯੋਜਨਾ (ਐਨ. ਐਸ. ਐਸ.) ਇਕਾਈ ਵਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਹਿਯੋਗ ਨਾਲ ਸਮਾਜ 'ਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇਕ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ |
ਸੈਮੀਨਾਰ ਦਾ ਉਦਘਾਟਨ ਮੁੱਖ ਮਹਿਮਾਨ ਐਡਵੋਕੇਟ ਅਨੀਸ਼ ਨੇ ਕੀਤਾ | ਸੈਮੀਨਾਰ ਦੌਰਾਨ ਅਨੀਸ਼ ਨੇ ਨਸ਼ੇ ਦੀ ਲਤ ਦੇ ਕਾਰਨਾਂ, ਇਸਦੇ ਸਰੀਰਕ ਅਤੇ ਮਾਨਸਿਕ ਮਾੜੇ ਪ੍ਰਭਾਵਾਂ, ਸਮਾਜਿਕ ਕਲੰਕ ਅਤੇ ਕਾਨੂੰਨੀ ਪਹਿਲੂਆਂ ਬਾਰੇ ਵਿਸਥਾਰ ਨਾਲ ਦੱਸਿਆ | ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਨਸ਼ੇ ਦੀ ਲਤ ਦੇ ਜਾਲ 'ਚ ਫਸਣ ਤੋਂ ਬਚਣ ਲਈ ਉਤਸ਼ਾਹਿਤ ਕੀਤਾ ਅਤੇ ਇਕ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ 'ਤੇ ਜ਼ੋਰ ਦਿੱਤਾ | ਵਿਦਿਆਰਥੀਆਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕਰਦੇ ਹੋਏ ਉਨ੍ਹਾਂ ਤਣਾਅ ਪ੍ਰਬੰਧਨ ਦੇ ਵਿਕਲਪਕ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ | ਕਾਲਜ ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਵਿਦਿਅਕ ਸੰਸਥਾਵਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਨੌਜਵਾਨਾਂ 'ਚ ਨਸ਼ਿਆਂ ਦੀ ਸਮਾਜਿਕ ਬੁਰਾਈ ਬਾਰੇ ਜਾਗਰੂਕਤਾ ਪੈਦਾ ਕਰਨ | ਐਨ. ਐਸ. ਐਸ. ਦੁਆਰਾ ਆਯੋਜਿਤ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ 'ਚ ਮਦਦ ਕਰਦੇ ਹਨ | ਐਨ. ਐਸ. ਐਸ. ਇੰਚਾਰਜ ਡਾ. ਸਮਿ੍ਤੀ ਅਗਰਵਾਲ ਨੇ ਕਿਹਾ ਕਿ ਇਸ ਸੈਮੀਨਾਰ ਦਾ ਉਦੇਸ਼ ਨਾ ਸਿਰਫ਼ ਜਾਣਕਾਰੀ ਪ੍ਰਦਾਨ ਕਰਨਾ ਹੈ, ਸਗੋਂ ਵਿਦਿਆਰਥੀਆਂ ਨੂੰ ਇਸ ਮੁਹਿੰਮ 'ਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨਾ ਵੀ ਹੈ | ਐਨ. ਐਸ. ਐਸ. ਵਲੰਟੀਅਰ ਸਮਾਜ ਦੇ ਵੱਖ-ਵੱਖ ਵਰਗਾਂ ਤੱਕ ਨਸ਼ਾ ਛੁਡਾਊ ਸੰਦੇਸ਼ ਫੈਲਾਉਣ ਲਈ ਮੁਹਿੰਮਾਂ ਚਲਾਉਂਦੇ ਰਹਿਣਗੇ | ਪ੍ਰੋਗਰਾਮ ਦੇ ਅਖ਼ੀਰ 'ਚ ਮੁੱਖ ਮਹਿਮਾਨ ਅਨਿਸ਼ ਦਾ ਸਨਮਾਨ ਕੀਤਾ ਗਿਆ ਅਤੇ ਧੰਨਵਾਦ ਕੀਤਾ ਗਿਆ | ਇਸ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਨੇ ਸਾਰੇ ਭਾਗੀਦਾਰਾਂ ਨੂੰ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਸਕਾਰਾਤਮਕ ਪ੍ਰਣ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪ੍ਰੋਫੈਸਰ ਮਨੀਸ਼ ਕਪੂਰ, ਪ੍ਰੋਫੈਸਰ ਮੋਹਿਤ ਮਹਿਰਾ ਅਤੇ ਪ੍ਰੋਫੈਸਰ ਨਿਧੀ ਕੌਸ਼ਲ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ ਡਾਕ ਵਿਭਾਗ ਲੋਕਾਂ ਦੀ ਸੇਵਾ 'ਚ ਨਾਗਰਿਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ : ਪ੍ਰਵੀਨ ਪ੍ਰਸੂਨ ਅਗਲੀ ਖ਼ਬਰ ਸਵਾਮੀ ਸ਼ਰਧਾਨੰਦ ਦੇ ਸ਼ਹੀਦੀ ਦਿਵਸ ਦੀ ਯਾਦ 'ਚ ਵਿਸ਼ੇਸ਼ ਵੈਦਿਕ ਹਵਨ ਯੱਗ
Ad Position 24