10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਗੁਰਮਤਿ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 27-12-2025
ਅੰਮਿ੍ਤਸਰ, 26 ਦਸੰਬਰ (ਜਸਵੰਤ ਸਿੰਘ ਜੱਸ)-ਬੀਬੀ ਕੌਲਾਂ ਜੀ ਭਲਾਈ ਕੇਂਦਰ ਤਰਨ ਤਾਰਨ ਰੋਡ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਆਰੰਭਤਾ ਜਪੁਜੀ ਸਾਹਿਬ ਤੇ ਸ੍ਰੀ ਚੌਪਈ ਸਾਹਿਬ ਦੇ ਸੰਗਤ ਰੂਪੀ ਪਾਠਾਂ ਨਾਲ ਹੋਈ | ਉਪਰੰਤ ਹੋਰਨਾਂ ਕੀਰਤਨੀ ਜਥਿਆਂ ਤੋਂ ਇਲਾਵਾ ਪੰਥ ਦੇ ਪ੍ਰਸਿੱਧ ਕੀਰਤਨੀਏ ਤੇ ਭਲਾਈ ਕੇਂਦਰ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਵਲੋਂ ਕਥਾ- ਕੀਰਤਨ ਦੀ ਛਹਿਬਰ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਪ੍ਰਸੰਗ ਸੰਗਤਾਂ ਨੂੰ ਸਰਵਨ ਕਰਾ ਕੇ ਸਾਹਿਬਜ਼ਾਦਿਆਂ ਪ੍ਰਤੀ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਗੁਰਮਤਿ ਸਮਾਗਮ ਵਿਚ ਖ਼ਾਲਸਾਈ ਬਾਣੇ ਧਾਰਨ ਕਰਕੇ ਆਏ ਤਕਰੀਬਨ 300 ਤੋਂ ਵੱਧ ਬੱਚਿਆਂ ਨੂੰ ਭਾਈ ਸਾਹਿਬ ਵਲੋਂ ਵਿਸ਼ੇਸ਼ ਤੌਰ 'ਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਹੋਈਆਂ ਤੇ ਭਲਾਈ ਕੇਂਦਰ ਵਲੋਂ ਸੰਗਤਾਂ ਨੂੰ ਦੁੱਧ ਦੇ ਲੰਗਰ ਛਕਾਏ ਗਏ |

Ad Position 22
No active advertisement
ਪਿਛਲੀ ਖ਼ਬਰ ਗੁ: ਤੇਗ ਬਹਾਦਰ ਸਾਹਿਬ ਪਿਸ਼ੌਰੀ ਨਗਰ ਨੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਅਗਲੀ ਖ਼ਬਰ ਦਸੰਬਰ ਦੇ ਅੰਤ ਤੱਕ ਠੰਢ ਫੜੇਗੀ ਜ਼ੋਰ : ਸਿਹਤ ਵਿਭਾਗ ਵਲੋਂ ਐਡਵਾਈਜ਼ਰੀ ਕੀਤੀ ਜਾਰੀ
Ad Position 24