ਸੁਲਤਾਨਵਿੰਡ, 26 ਦਸੰਬਰ (ਗੁਰਨਾਮ ਸਿੰਘ ਬੁੱਟਰ)-ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਅੱਜ ਭਾਈ ਮੰਝ ਸਾਹਿਬ ਰੋਡ ਸੁਲਤਾਨਵਿੰਡ ਵਿਖੇ ਹਰਪਾਲ ਸਿੰਘ ਕੋਰੀਅਰ ਵਾਲਿਆਂ ਦੀ ਅਗਵਾਈ ਹੇਠ ਵੱਡੀ ਸਕਰੀਨ ਲਗਾ ਕੇ ਸ਼ਹੀਦੀ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪਿੰਡ ਸੁਲਤਾਨਵਿੰਡ ਅਤੇ ਆਸ-ਪਾਸ ਦੇ ਇਲਾਕਿਆਂ 'ਚ ਸੰਗਤਾਂ ਅਤੇ ਛੋਟੇ ਛੋਟੇ ਬੱਚਿਆਂ ਨੇ ਪਹੁੰਚ ਕੇ ਵੱਡੀ ਸਕਰੀਨ 'ਤੇ ਲਗਾਈ ਗਈ ਛੋਟੇ ਸਾਹਿਬਜ਼ਾਦਿਆਂ ਦੀ ਫਿਲਮ ਦੇਖੀ | ਇਸ ਸਮਾਗਮ ਦੌਰਾਨ ਜਥਾ ਸਿਰਲੱਥ ਖਾਲਸਾ ਦੇ ਮੁੱਖ ਸੇਵਾਦਾਰ ਭਾਈ ਦਿਲਬਾਗ ਸਿੰਘ ਸੁਲਤਾਨਵਿੰਡ ਵਿਸ਼ੇਸ਼ ਤੌਰ 'ਤੇ ਪਹੁੰਚੇ ਜਿਨ੍ਹਾਂ ਵਲੋਂ ਹਰਪਾਲ ਸਿੰਘ ਦੁਸਾਂਝ ਵਲੋਂ ਕਰਵਾਏ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਭਾਈ ਦਿਲਬਾਗ ਸਿੰਘ ਖਾਲਸਾ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਸਾਨੂੰ ਸਾਰਿਆਂ ਨੂੰ ਯਾਦ ਰੱਖਣਾ ਚਾਹੀਦਾ ਹੈ | ਇਸ ਮੌਕੇ ਨੰਬਰਦਾਰ ਇੰਦਰਜੀਤ ਸਿੰਘ, ਡਾ. ਸੁਪਿੰਦਰ ਸਿੰਘ ਢਿੱਲੋਂ, ਹੈੱਡ ਗ੍ਰੰਥੀ ਵਿਜੇਪਾਲ ਸਿੰਘ, ਪ੍ਰਧਾਨ ਜਸਬੀਰ ਸਿੰਘ ਮੰਗਾ, ਚਾਚਾ ਹਰਜੀਤ ਸਿੰਘ, ਗੁਰਨਾਮ ਸਿੰਘ, ਅਜੀਤ ਸਿੰਘ, ਨਿਰਮਾਣ ਸਿੰਘ, ਅਰਸ਼ਪ੍ਰੀਤ ਕੌਰ, ਜਸਕੀਰਤ ਕੌਰ, ਸਰਬਜੀਤ ਕੌਰ ਆਦਿ ਹਾਜ਼ਰ ਸਨ |