10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸਠਿਆਲਾ 'ਚ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ 'ਚ ਦੁੱਧ ਦੇ ਲੰਗਰ ਲਾਏ

Ad Position 21
No active advertisement
ਅਜੀਤ ਡੈਸਕ 27-12-2025
ਸਠਿਆਲਾ, 26 ਦਸੰਬਰ (ਜਗੀਰ ਸਿੰਘ ਸਫਰੀ)-ਬੱਸ ਅੱਡਾ ਸਠਿਆਲਾ ਵਿਖੇ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ 'ਚ ਦੁੱਧ ਦੇ ਲੰਗਰ ਲਾਏ ਗਏ | ਇਸ ਬਾਰੇ ਗੁ: ਧੇੜੇਆਣਾ ਸਾਹਿਬ ਦੇ ਮੁੱਖ ਗਿਆਨੀ ਬਾਬਾ ਸੁੱਚਾ ਸਿੰਘ , ਕੁਲਵੰਤ ਸਿੰਘ, ਰੂਪ ਸਿੰਘ ਤੇ ਬਸੰਤ ਸਿੰਘ ਵਲੋਂ ਬਾਬਾ ਮੋਤੀ ਰਾਮ ਮਹਿਰਾ ਤੇ ਹੋਰ ਸ਼ਹੀਦ ਸਿੰਘਾਂ ਨੁੰ ਸਰਧਾਂਜ਼ਲੀ ਭੇਟ ਕਰਨ ਉਪਰੰਤ ਦੁੱਧ ਦੇ ਲੰਗਰ ਦੀ ਅਰਦਾਸ ਕਰਨ ਉਪਰੰਤ ਸੰਗਤਾਂ ਨੂੰ ਛਕਾਇਆ ਗਿਆ | ਇਸ ਮੌਕੇ ਤੇ ਮੁੱਖ ਗਿਆਨੀ ਸੁੱਚਾ ਸਿੰਘ ਨੇ ਕਿਹਾ ਕਿ ਜੇ ਨੌਜਵਾਨਾਂ ਨੂੰ ਸਹੀ ਸੇਧ ਦੇਣੀ ਹੈ ਤਾਂ ਸ਼ਹੀਦਾਂ ਦੀ ਯਾਦ 'ਚ ਸਮਾਗਮਾਂ ਰਾਹੀਂ ਉਨ੍ਹਾਂ ਨੂੰ ਵੱਡਮੁੱਲੇ ਇਤਿਹਾਸ ਨਾਲ ਜੋੜਨਾ ਬਹੁਤ ਜ਼ਰੂਰੀ ਹੈ | ਇਸ ਮੌਕੇ ਤੇ ਰੂਪ ਸਿੰਘ ਤੇ ਬਸੰਤ ਸਿੰਘ ਨੇ ਦੱਸਿਆ ਹੈ ਕਿ ਜੇ ਅੱਜ ਅਸੀਂ ਸਿਰ ਉੱਚਾ ਕਰਕੇ ਜੀਅ ਰਹੇ ਹਾਂ ਤਾਂ ਇਹ ਸ਼ਹੀਦਾਂ ਦੀਆਂ ਕੁਰਬਾਨੀਆਂ ਕਰਕੇ ਸੰਭਵ ਹੈ | ਇਸ ਮੌਕੇ ਤੇ ਡਾ. ਗੁਰਵਿੰਦਰ ਸਿੰਘ ਲਾਡੀ, ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ, ਵੀਰੂ ਬੱਲ, ਰਾਜਪਾਲ ਸਿੰਘ, ਰੇਸ਼ਮ ਸਿੰਘ, ਗੁਲਜ਼ਾਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਸੂਲਪੁਰ ਕਲਾਂ ਵਿਖੇ ਸਾਲਾਨਾ 3 ਰੋਜ਼ਾ ਰਾਤਰੀ ਸ਼ਹੀਦੀ ਸਮਾਗਮ <br/> ਅਗਲੀ ਖ਼ਬਰ ਕਾਂਗਰਸ ਮਨਰੇਗਾ ਦੇ ਨਾਂਅ 'ਤੇ ਲੋਕਾਂ ਨੂੰ ਗੰੁਮਰਾਹ ਕਰ ਰਹੀ ਹੈ-ਹਰਦੀਪ ਗਿੱਲ <br/>
Ad Position 24