10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 27-12-2025
ਰਮਦਾਸ, 26 ਦਸੰਬਰ (ਜਸਵੰਤ ਸਿੰਘ ਵਾਹਲਾ)-ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਕਸਬੇ ਦੀਆਂ ਧਾਰਮਿਕ ਜਥੇਬੰਦੀਆਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਤੋ ਮਹਾਨ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਕਸਬੇ ਦੇ ਵੱਖ-ਵੱਖ ਬਾਜ਼ਾਰਾਂ, ਗੁਰਦੁਆਰਾ ਛੇਵੀ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ (ਭਾਈ ਸੁੱਖਾ) ਜੀ ਤੋਂ ਹੁੰਦਾ ਹੋਇਆ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਸੰਪੰਨ ਹੋਇਆ | ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ 'ਤੇ ਨਿੱਘਾ ਸਵਾਗਤ ਕੀਤਾ ਗਿਆ ਤੇ ਸ਼ਰਧਾਲੂਆਂ ਵਲੋਂ ਸੰਗਤਾਂ ਦੇ ਛਕਣ ਲਈ ਅਨੇਕਾਂ ਪ੍ਰਕਾਰ ਦੇ ਲੰਗਰ ਵੀ ਲਗਾਏ ਗਏ | ਨਗਰ ਕੀਰਤਨ ਵਿਚ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ, ਸ਼ਬਦ ਗਾਇਨ ਕਰਦਿਆਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਇਸ ਮੌਕੇ ਮੀਤ ਮੈਨੇਜਰ ਅਮਨਦੀਪ ਸਿੰਘ, ਗ੍ਰੰਥੀ ਨਿਰਮਲ ਸਿੰਘ, ਬਾਬਾ ਗੁਰਦੀਪ ਸਿੰਘ, ਇੰਚਾ: ਕੁਲਵਿੰਦਰ ਸਿੰਘ ਮਾਹਲ, ਸਵਿੰਦਰ ਸਿੰਘ ਰੰਧਾਵਾ, ਗ੍ਰੰਥੀ ਜੁਝਾਰ ਸਿੰਘ, ਮਨਜੀਤ ਸਿੰਘ, ਸ਼ਮਸ਼ੇਰ ਸਿੰਘ ਝੰਗੀ, ਸ਼ਮਸ਼ੇਰ ਸਿੰਘ ਖਤਰਾਏ ਕਲਾਂ, ਇੰਚਾ: ਮਲਵਿੰਦਰ ਸਿੰਘ, ਗੁਰਵਿੰਦਰ ਸਿੰਘ, ਸਾਧੂ ਸਿੰਘ, ਸੁਖਵਿੰਦਰ ਸਿੰਘ, ਕੌਂਸਲਰ ਤੇਰਿੰਦਰ ਸ਼ੇਰ ਸਿੰਘ, ਸਤਿੰਦਰਪਾਲ ਸਿੰਘ, ਮਨਜੀਤ ਸਿੰਘ, ਬਾਬਾ ਗੁਰਦਿਆਲ ਸਿੰਘ, ਪ੍ਰਧਾਨ ਸਵਿੰਦਰ ਸਿੰਘ, ਗੁਰਪ੍ਰੀਤ ਸਿੰਘ ਭੱਟੀ, ਸੁਰਿੰਦਰਪਾਲ ਸਿੰਘ, ਬਲਦੇਵ ਸਿੰਘ ਵਾਹਲਾ, ਗੁਰਪ੍ਰੀਤ ਰੰਧਾਵਾ ਰੇਡੀਮੇਟ ਵਾਲੇ, ਲਵਲੀ ਭਾਟੀਆ, ਬਲਦੇਵ ਸਿੰਘ ਕਾਮਰੇਡ, ਦਲਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਵਰਿੰਦਰ ਸਿੰਘ, ਅਨਮੋਲ ਸਿੰਘ, ਡਾ. ਦਿਲਬਾਗ ਸਿੰਘ ਰੰਧਾਵਾ, ਧਰਮਪਾਲ, ਪਲਵਿੰਦਰ ਸਿੰਘ, ਜਸਪਾਲ ਸਿੰਘ ਆਦਿ ਨੇ ਵੀ ਹਾਜ਼ਰੀ ਭਰੀ |
Ad Position 22
No active advertisement
ਪਿਛਲੀ ਖ਼ਬਰ ਫੇਰੂਮਾਨ ਕਾਲਜ ਵਿਖੇ ਐੱਨ. ਐੱਸ. ਐੱਸ. ਯੂਨਿਟ ਵਲੋਂ ਲਗਾਏ ਗਏ 7 ਰੋਜ਼ਾ ਕੈਂਪ ਦੀ ਸਮਾਪਤੀ ਅਗਲੀ ਖ਼ਬਰ ਵਾਹਨ ਚਾਲਕ ਸੰਘਣੀ ਧੁੰਦ ਦੌਰਾਨ ਹਾਦਸਿਆਂ ਤੋਂ ਬਚਣ ਲਈ ਟ੍ਰੈਫਿਕ ਨਿਯਮਾਂ ਦੀ ਕਰਨ ਪਾਲਣਾ ਤੇ ਪੁਲਿਸ ਨੂੰ ਵੀ ਸਹਿਯੋਗ ਦ...
Ad Position 24