19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਗ੍ਰਾਮ ਹੈਰੋਇਨ ਸਮੇਤ ਦੋਸ਼ੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 28-12-2025
ਬਾਬਾ ਬਕਾਲਾ ਸਾਹਿਬ, 27 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਬਾਬਾ ਬਕਾਲਾ ਸਾਹਿਬ ਪੁਲਿਸ ਵਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਇਕ ਦੋਸ਼ੀ ਨੂੰ 7 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ਤੇਜਿੰਦਰ ਸਿੰਘ ਚੌਂਕੀ ਇੰਚਾਰਜ ਬਾਬਾ ਬਕਾਲਾ ਸਾਹਿਬ ਨੇ ਦੱਸਿਆ ਹੈ ਕਿ ਸਥਾਨਕ ਪੁਲਿਸ ਗਸ਼ਤ ਕਰਦੀ ਹੋਈ ਮਾਤਾ ਰਾਣੀ ਮੁਹੱਲੇ ਨੂੰ ਜਾ ਰਹੇ ਸੀ ਕਿ ਜਦ ਪੁਲਿਸ ਪਾਰਟੀ ਮਾਤਾ ਰਾਣੀ ਮੁਹੱਲੇ ਮੜੀਆਂ ਲਾਗੇ ਪੁੱਜੀ ਤਾਂ ਇਕ ਮੋਨਾ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਇਕਦਮ ਘਬਰਾ ਕੇ ਪਿੱਛੇ ਨੂੰ ਮੁੜਨ ਲੱਗਾ ਅਤੇ ਆਪਣੀ ਪਹਿਨੀ ਹੋਈ ਪੈੈਂਟ ਦੀ ਸੱਜੀ ਜੇਬ 'ਚ ਇਕ ਮੋਮੀ ਲਿਫਾਫਾ ਕੱਢ ਕੇ ਸੁੱਟਣ ਲੱਗਾ, ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂਅ ਜਸਵਿੰਦਰ ਸਿੰਘ ਉਰਫ ਗੋਲਡੀ ਦੱਸਿਆ, ਜਿਸ ਦੀ ਤਲਾਸ਼ੀ ਕਰਨ 'ਤੇ ਉਸ ਦੇ ਸੱਜੇ ਹੱਥ 'ਚ ਫੜਿਆ ਇਕ ਮੋਮੀ ਲਿਫਾਫਾ ਪਾਰਦਰਸ਼ੀ ਬਰਾਮਦ ਹੋਇਆ, ਜਿਸ ਨੂੰ ਖੋਲ ਕੇ ਚੈੱਕ ਕਰਨ 'ਤੇ ਉਸ ਵਿਚ 7 ਗ੍ਰਾਮ ਹੈਰੋਇਨ ਬ੍ਰਾਮਦ ਹੋਈ | ਦੋਸ਼ੀ ਨੇ ਦੱਸਿਆ ਕਿ ਉਸ ਨੇ ਇਹ ਹੈਰੋਇਨ ਗੁਰਨਾਮ ਸਿੰਘ ਉਰਫ ਗਾਮਾ ਪਾਸੋਂ ਖ਼ਰੀਦ ਕੀਤੀ ਹੈ ਜੋ ਮੈਂ ਪਹਿਲਾਂ ਵੀ ਉਸ ਪਾਸੋ ਹੈਰੋਇਨ ਖਰੀਦ ਕੇ ਅੱਗੇ ਵੇਚਦਾ ਸੀ | ਦੋਸ਼ੀ ਖਿਲਾਫ ਧਾਰ 21/27-ਏ/29/61/85 ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਬਿਆਸ ਵਿਖੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅਗਲੀ ਖ਼ਬਰ ਪਿੰਡ ਸੁਲਤਾਨਵਿੰਡ ਡਾਇਮੰਡ ਐਵੀਨਿਊ ਵਿਖੇ ਹਲਕਾ ਵਿਧਾਇਕ ਤੇ ਡਾ. ਮੇਅਰ ਨੇ ਨਵੀਂ ਉਸਾਰੀ ਚੈੱਕ ਵੰਡੇ
Ad Position 24