ਅੰਮਿ੍ਤਸਰ, 28 ਦਸੰਬਰ (ਗਗਨਦੀਪ ਸ਼ਰਮਾ)-ਮਜੀਠਾ ਰੋਡ ਪੁਲਿਸ ਵਲੋਂ ਅਬਾਦੀ ਕਰਮਪੁਰਾ ਦੀ ਗਰਾਉਂਡ ਵਿਖੇ ਮਹਿੰਗੇ ਮੋਟਰਸਾਈਕਲ 'ਤੇ ਸਵਾਰ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਪਾਸੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਏ. ਐੱਸ. ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਪੁੱਛਗਿੱਛ ਕੀਤੇ ਜਾਣ 'ਤੇ ਕਥਿਤ ਦੋਸ਼ੀ ਨੇ ਆਪਣੀ ਸ਼ਨਾਖਤ ਸ਼ਾਹਬੀਰ ਉਰਫ ਪਿ੍ੰਸ ਵਾਸੀ ਫਰੈਂਡਸ ਕਾਲੋਨੀ, ਮਜੀਠਾ ਰੋਡ ਹਾਲ ਵਾਸੀ ਪਿੰਡ ਖਾਨਪੁਰ ਤਹਿਸੀਲ ਬਾਬਾ ਬਕਾਲਾ ਸਾਹਿਬ, ਅੰਮਿ੍ਤਸਰ ਦਿਹਾਤੀ ਵਜੋਂ ਕਰਵਾਈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਦੇ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ |