ਅੰਮਿ੍ਤਸਰ, 28 ਦਸੰਬਰ (ਹਰਮਿੰਦਰ ਸਿੰਘ)-ਵਿਸ਼ਵ ਪੰਜਾਬੀ ਸਭਾ ਕੈਨੇਡਾ, ਆਰਟ ਗਲੈਕਸੀ, ਆਸ਼ਾ ਫਾਊਾਡੇਸ਼ਨ ਵਲੋਂ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਰਣਜੀਤ ਐਵੀਨਿਊ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 'ਨਿੱਕੀਆਂ ਜਿੰਦਾਂ ਵੱਡੇ ਸਾਕੇ' ਸਮਾਗਮ ਕਰਵਾਇਆ ਗਿਆ | ਇਸ ਮੌਕੇ 'ਤੇ ਭਾਜਪਾ ਆਗੂ ਅਕਸ਼ੈ ਸ਼ਰਮਾ, ਸਬ ਇੰਸਪੈਕਟਰ ਦਲਜੀਤ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ, ਪੋ੍ਰ: ਰਵਿੰਦਰ ਕੌਰ ਉਪ ਪਿ੍ੰਸੀਪਲ ਖਾਲਸਾ ਕਾਲਜ ਫਾਰ ਵੂਮੈਨ, ਡਾ: ਪ੍ਰਭਜੋਤ ਕੌਰ ਸੰਧੂ ਸਾਬਕਾ ਚੀਫ਼ ਲਾਇਬ੍ਰੇਰੀਅਨ ਪੰਜਾਬ, ਬਿਕਰਮ ਸਿੰਘ ਬਾਜਵਾ ਪ੍ਰਧਾਨ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਕਮੇਟੀ ਪਰਮਜੀਤ ਸਿੰਘ ਸੈਕਟਰੀ, ਬਲਜੀਤ ਕੌਰ, ਸਤਨਾਮ ਕੌਰ, ਸੁਖਰਾਜ ਕੌਰ, ਜਸਪ੍ਰੀਤ ਕੌਰ ਅਤੇ ਮਨਪ੍ਰੀਤ ਕੌਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਦੌਰਾਨ ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਮਾਝਾ ਜ਼ੋਨ ਦੇ ਪ੍ਰਧਾਨ ਸਤਬੀਰ ਸਿੰਘ ਵਲੋਂ ਆਈਆਂ ਸਖ਼ਸੀਅਤਾਂ ਦਾ ਸਵਾਗਤ ਕੀਤਾ | ਇਸ ਦੌਰਾਨ ਉਨ੍ਹਾਂ ਗੁਰੂ ਸਾਹਿਬ ਦੇ ਛੋਟੇ ਸਾਹਿਜ਼ਾਦਿਆਂ ਦੀ ਸ਼ਹਾਦਤ 'ਤੇ ਰੋਸ਼ਨੀ ਪਾਈ | ਇਸ ਦੌਰਾਨ ਆਰਟ ਗਲੈਕਸੀ ਦੀ ਪ੍ਰਬੰਧਕ ਲੇਖਕਾ ਡਾ: ਜਸਵਿੰਦਰ ਕੌਰ ਨੇ ਪ੍ਰੋਗਰਾਮ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਫਾਊਾਡਰ ਆਸ਼ਾ ਫਾਊਾੁਡੇਸ਼ਨ ਵਲੋਂ ਆਈਆਂ ਸ਼ਖ਼ਸੀਅਤਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ | ਇਸ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ 'ਚ ਪੇਂਟਿੰਗ, ਕਵਿਤਾ, ਕਵੀਸ਼ਰੀ ਗਾਇਨ, ਧਾਰਮਿਕ ਗੀਤ ਮੁਕਾਬਲੇ ਕਰਵਾਏ ਅਤੇ ਅੱਵਲ ਆਉਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਮੰਚ ਸੰਚਾਲਨ ਸਤਨਾਮ ਕੌਰ ਅਤੇ ਸੁਖਰਾਜ ਕੌਰ ਵਲੋਂ ਕੀਤਾ ਗਿਆ | ਇਸ ਦੌਰਾਨ ਸਤਬੀਰ ਸਿੰਘ, ਡਾ: ਜਸਵਿੰਦਰ ਕੌਰ ਅਤੇ ਡਾ. ਨਿਧੀ ਪਾਠਕ ਵਲੋਂ ਇਕ ਪ੍ਰੋਜੈਕਟ 'ਵਿਰਾਸਤ-ਏ-ਪੰਜਾਬ' ਰਿਲੀਜ਼ ਕੀਤਾ ਗਿਆ | ਇਸ ਤੋਂ ਇਲਾਵਾ ਸਮਾਗਮ ਦੌਰਾਨ ਬੱਚਿਆਂ ਨੂੰ ਮੋਬਾਈਲ ਫੋਨ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਦੇ ਹੋਏ ਉਨ੍ਹਾਂ ਲਈ ਕਿਤਾਬਾਂ ਦਾ ਲੰਗਰ ਵੀ ਲਗਾਇਆ ਗਿਆ | ਅੰਤ ਵਿਚ ਆਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ |