ਅੰਮਿ੍ਤਸਰ, 28 ਦਸੰਬਰ (ਗਗਨਦੀਪ ਸ਼ਰਮਾ)-ਹੋਲੀ ਹਾਰਟ ਪ੍ਰੈਜ਼ੀਡੈਂਸੀ ਸਕੂਲ, ਲੋਹਾਰਕਾ ਰੋਡ ਦੇ ਸਾਲਾਨਾ ਸਮਾਰੋਹ 'ਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਅਜੋਕੇ ਯੁੱਗ ਵਿਚ ਬੱਚਿਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਨੈਤਿਕ ਮੁੱਲ, ਅਨੁਸ਼ਾਸਨ ਅਤੇ ਸੱਭਿਆਚਾਰਕ ਸਿੱਖਿਆ ਦੇਣਾ ਬਹੁਤ ਜ਼ਰੂਰੀ ਹੈ | ਕਿਉਂਕਿ ਸਿੱਖਿਆ ਦੇ ਨਾਲ-ਨਾਲ ਸੰਸਕਾਰ ਤੇ ਸੱਭਿਆਚਾਰ ਬੱਚਿਆਂ ਦਾ ਭਵਿੱਖ ਘੜਦੇ ਹਨ | ਉਨ੍ਹਾਂ ਅਧਿਆਪਕਾਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਦੀ ਪ੍ਰਤਿਭਾ ਨੂੰ ਪਛਾਣ ਕੇ ਉਨ੍ਹਾਂ ਨੂੰ ਅੱਗੇ ਵਧਣ ਲਈ ਹਮੇਸ਼ਾ ਪ੍ਰੇਰਿਤ ਕੀਤਾ ਜਾਵੇ | ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਚੇਅਰਮੈਨ ਵਿਜੇ ਸੇਠ, ਡਾਇਰੈਕਟਰ ਅੰਜਨਾ ਸੇਠ, ਸਕੂਲ ਦੇ ਪਿ੍ੰਸੀਪਲ ਵਿਕਰਮ ਸੇਠ, ਸ਼ਿਲਪਾ ਸੇਠ, ਸ਼ੋ੍ਰਮਣੀ ਨਾਟਕਕਾਰ ਕੇਵਲ ਧਾਲੀਵਾਲ ਆਦਿ ਵੀ ਹਾਜ਼ਰ ਸਨ |