28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਕਾਂਗਰਸ ਦਿਹਾਤੀ ਦਫਤਰ ਵਿਖੇ ਪਾਰਟੀ ਦਾ 140ਵਾਂ ਸਥਾਪਨਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 29-12-2025
ਅੰਮਿ੍ਤਸਰ, 28 ਦਸੰਬਰ (ਗਗਨਦੀਪ ਸ਼ਰਮਾ)-ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ ਦਫ਼ਤਰ ਵਿਚ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦਾ 140ਵਾਂ ਸਥਾਪਨਾ ਦਿਵਸ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਹਲਕਾ ਮਜੀਠਾ ਦੇ ਕਾਂਗਰਸ ਦੇ ਹਲਕਾ ਇੰਚਾਰਜ ਭਗਵੰਤਪਾਲ ਸਿੰਘ ਸੱਚਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 28 ਦਸੰਬਰ 1885 ਨੂੰ ਮੁਬੰਈ ਵਿਚ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੀ ਸਥਾਪਨਾ ਕੀਤੀ ਗਈ, ਜਿਸ ਦਾ ਮੁੱਖ ਮਕਸਦ ਕੋਈ ਰਾਜਨੀਤਿਕ ਸੰਗਠਨ ਦੀ ਸ਼ੁਰੂਆਤ ਨਹੀਂ ਸੀ, ਬਲਕਿ ਲੋਕਤੰਤਰ ਸਫ਼ਰ ਦੀ ਨੀਂਹ ਰੱਖੀ ਗਈ ਸੀ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਸੰਵਿਧਾਨ, ਲੋਕਤੰਤਰ ਤੇ ਧਰਮ ਨਿਰਪੱਖਤਾ 'ਤੇ ਡਟ ਕੇ ਪਹਿਰਾ ਦਿੰਦੀ ਹੈ ਅਤੇ ਹਰੇਕ ਜਾਤੀ, ਫਿਰਕੇ ਤੇ ਧਰਮ ਦਾ ਸਤਿਕਾਰ ਕਰਦੀ ਹੈ | ਉਨ੍ਹਾਂ ਕਿਹਾ ਕਿ ਅੱਜ ਸਥਾਪਨਾ ਦਿਵਸ ਮਨਾਉਣ ਦਾ ਦਿਨ ਨਹੀਂ, ਬਲਕਿ ਇਹ ਸੰਕਲਪ ਦੁਹਰਾਉਣ ਦਾ ਦਿਨ ਹੈ ਕਿ ਅਸੀਂ ਲੋਕਤੰਤਰ ਤੇ ਸੰਵਿਧਾਨ ਦੀ ਰੱਖਿਆ ਕਰਾਂਗੇ | ਇਸ ਮੌਕੇ ਸਰਬਜੀਤ ਸਿੰਘ ਸੋਨੂੰ ਜੰਡਿਆਲਾ, ਗੁਰਮੀਤ ਸਿੰਘ ਭੀਲੋਵਾਲ ਸਾਬਕਾ ਚੇਅਰਮੈਨ ਬਲਾਕ ਸੰਮਤੀ, ਬਲਾਕ ਕਾਂਗਰਸ ਦੇ ਪ੍ਰਧਾਨ ਰਾਜਬੀਰ ਸਿੰਘ, ਰਣਜੀਤ ਸਿੰਘ ਰਾਣਾ ਜੰਡ ਆਦਿ ਸਮੇਤ ਵੱਡੀ ਗਿਣਤੀ 'ਚ ਕਾਂਗਰਸੀ ਆਗੂ ਤੇ ਵਰਕਰਜ਼ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰੋਟਰੀ ਇੰਟਰਨੈਸ਼ਨਲ ਡਾਇਰੈਕਟਰ (2027-29) ਦਾ ਸਨਮਾਨ ਅਗਲੀ ਖ਼ਬਰ ਸਿੱਖਿਆ ਦੇ ਨਾਲ-ਨਾਲ ਸੰਸਕਾਰ ਤੇ ਸੱਭਿਆਚਾਰ ਬੱਚਿਆਂ ਦਾ ਭਵਿੱਖ- ਸੋਨੀ
Ad Position 24