ਰਾਜਾਸਾਂਸੀ, 28 ਦਸੰਬਰ (ਹਰਦੀਪ ਸਿੰਘ ਖੀਵਾ)-ਕਸਬਾ ਰਾਜਾਸਾਂਸੀ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਲਾਸਾਨੀ ਮਹਾਨ ਸ਼ਹਾਦਤ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ ਕਰਵਾਇਆ ਗਿਆ | ਉਕਤ ਗੁਰਦੁਆਰਾ ਸਾਹਿਬ ਵਿਖੇ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਖੁੱਲੇ੍ਹ ਪੰਡਾਲ 'ਚ ਧਾਰਮਿਕ ਦੀਵਾਨ ਸਜਾਏ ਗਏ | ਜਿਸ 'ਚ ਕੌਮ ਦੇ ਮਹਾਨ ਰਾਗੀਆਂ, ਢਾਡੀਆਂ ਤੇ ਕਵੀਸ਼ਰਾਂ 'ਚ ਰਾਗੀ ਜਥਾ ਭਾਈ ਵਰਿੰਦਰ ਸਿੰਘ ਅੰਮਿ੍ਤਸਰ ਵਾਲੇ, ਕਥਾ ਵਾਚਕ ਗਿਆਨੀ ਜਸਵੰਤ ਸਿੰਘ ਮੰਜੀ ਸਾਹਿਬ ਵਾਲੇ, ਢਾਡੀ ਜਥਾ ਰਤਨ ਸਿੰਘ ਆਲਮਗੀਰ, ਕਵੀਸ਼ਰੀ ਜਥਾ ਗਿਆਨੀ ਗੁਰਕੀਰਤ ਸਿੰਘ ਡਬਲ ਐੱਮ. ਏ. ਕਵੀਸ਼ਰੀ ਜਥਾ ਸ੍ਰੀ ਤਰਨਤਾਰਨ ਵਾਲੇ, ਕਥਾ ਵਾਚਕ ਗਿਆਨੀ ਸ਼ਰਨਜੀਤ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸੰਤਸਰ ਸਾਹਿਬ ਹਵਾਈ ਅੱਡਾ ਰਾਜਾਸਾਂਸੀ, ਰਾਗੀ ਜਥਾ ਭਾਈ ਭਗਵਾਨ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ, ਭਾਈ ਅਜਮੇਰ ਸਿੰਘ ਚੰਨ ਅਦਲੀਵਾਲਾ ਤੇ ਬਾਬਾ ਜੀ ਦੀ ਕੁੱਲੀ ਹਰਸ਼ਾ ਛੀਨਾ ਦੇ ਜਥੇ ਆਦਿ ਵਲੋਂ ਹਾਜ਼ਰੀ ਭਰ ਕੇ ਗੁਰਬਾਣੀ ਦੇ ਕੀਰਤਨ, ਕਥਾ ਵਿਚਾਰਾਂ ਤੇ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਦੁਰ ਇਤਿਹਾਸ ਤੋਂ ਜਾਣੂੰ ਕਰਵਾਇਆ ਗਿਆ | ਇਸ ਤੋਂ ਇਲਾਵਾ ਨੌਜਵਾਨ ਪੀੜ੍ਹੀ ਨੂੰ ਗੁਰ ਇਤਿਹਾਸ ਤੋਂ ਜਾਣੂੰ ਕਰਵਾਉਣ ਲਈ ਸਿੱਖ ਇਤਿਹਾਸ ਤੇ ਗੁਰੂ ਸਾਹਿਬਾਨ ਨਾਲ ਸੰਬੰਧਿਤ ਇਤਿਹਾਸਕ ਪ੍ਰਦਰਸ਼ਨੀ ਵੀ ਲਗਾਈ ਗਈ | ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਸੇਵਾਦਾਰਾਂ 'ਚ ਸ਼ਮਸ਼ੇਰ ਸਿੰਘ ਰਾਜਾਸਾਂਸੀ, ਪ੍ਰਧਾਨ ਬਲਵਿੰਦਰ ਸਿੰਘ, ਜਗਜੀਤ ਸਿੰਘ, ਤਜਿੰਦਰਪਾਲ ਸਿੰਘ, ਨਰਿੰਦਰ ਸਿੰਘ, ਲਖਬੀਰ ਸਿੰਘ ਮਾਨ, ਹਰਜੀਤ ਸਿੰਘ ਭੱਟੀ, ਬਲਦੇਵ ਸਿੰਘ, ਗੁਰਦੇਵ ਸਿੰਘ, ਦਿਆਲ ਸਿੰਘ, ਰਣਜੀਤ ਸਿੰਘ ਰਾਜਾਸਾਂਸੀ, ਰਣਜੀਤ ਸਿੰਘ ਭੱਟੀ, ਬਲਜਿੰਦਰ ਸਿੰਘ ਆਰੇ ਵਾਲੇ, ਸੁਲੱਖਣ ਸਿੰਘ, ਕੁਲਜੀਤ ਸਿੰਘ, ਨਵਰਾਜ ਸਿੰਘ ਭੱਟੀ, ਕੰਨਵਰਸ਼ੇਰ ਸਿੰਘ ਭੱਟੀ, ਬਾਵਾ ਸਿੰਘ ਸੰਧਾਵਾਲੀਆ, ਮੰਗਾ ਸਿੰਘ ਕਲਸੀ, ਅਮਰਜੀਤ ਸਿੰਘ ਸ਼ਾਹ ਤੇ ਤਰਲੋਚਨ ਸਿੰਘ ਵਲੋਂ ਸਮਾਗਮ ਵਿਚ ਪੁੱਜੇ ਉਕਤ ਜਥਿਆਂ ਤੇ ਹੋਰ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ | ਸਟੇਜ ਸੈਕਟਰੀ ਦੀ ਭੂਮਿਕਾ ਪ੍ਰਚਾਰਕ ਨੌਸ਼ੇਵਰਜੀਤ ਸਿੰਘ ਵਲੋਂ ਨਿਭਾਈ ਗਈ | ਪੁੱਜੀਆਂ ਸੰਗਤਾਂ ਦਾ ਧੰਨਵਾਦ ਭਾਈ ਸਮਸ਼ੇਰ ਸਿੰਘ, ਲਖਬੀਰ ਸਿੰਘ ਮਾਨ ਤੇ ਡਾ: ਨਰਿੰਦਰ ਸਿੰਘ ਵਲੋਂ ਕੀਤਾ ਗਿਆ |