ਅੰਮਿ੍ਤਸਰ, 29 ਦਸੰਬਰ (ਜਸਵੰਤ ਸਿੰਘ ਜੱਸ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁਰਦੁਆਰਾ ਬੀਬੀ ਕੌਲਾਂ ਜੀ ਅਤੇ ਮਾਤਾ ਗੰਗਾ ਜੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਕਲਗੀਧਰ ਪਾਤਿਸ਼ਾਹ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀਆਂ ਸ਼ਹਾਦਤਾਂ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਕੌਲਸਰ ਸਾਹਿਬ (ਗੁ: ਬੀਬੀ ਕੌਲਾਂ ਜੀ) ਵਿਖੇ ਗੁਰਮਤਿ ਸਮਾਗਮ ਸ਼ਰਧਾ ਸਹਿਤ ਮਨਾਇਆ ਗਿਆ | ਇਸ ਮੌਕੇ 'ਤੇ ਸ੍ਰੀ ਸੁਖਮਨੀ ਸਾਹਿਬ ਦੇ ਸੰਗਤ ਰੂਪੀ ਪਾਠ ਕੀਤੇ ਜਾਣ ਉਪਰੰਤ ਭਾਈ ਮੋਹਨ ਸਿੰਘ, ਬੀਬੀ ਹਰਜੀਤ ਕੌਰ ਦੇ ਜਥਿਆਂ ਨੇ ਸ਼ਬਦ ਕੀਰਤਨ ਦੀ ਹਾਜ਼ਰੀ ਭਰੀ | ਇਸ ਮੌਕੇ 'ਤੇ ਮੁੱਖ ਸੇਵਾਦਾਰ ਭਾਈ ਗੁਰਦੀਪ ਸਿੰਘ ਸਲੂਜਾ, ਭਾਈ ਗੁਰਮਿੰਦਰ ਸਿੰਘ ਗ੍ਰੰਥੀ ਸ੍ਰੀ ਕੌਲਸਰ ਸਾਹਿਬ, ਭਾਈ ਤਰਜਿੰਦਰ ਸਿੰਘ ਰਾਗੀ, ਜੋਗਿੰਦਰ ਸਿੰਘ, ਭਜਨ ਸਿੰਘ, ਪਰਮਜੀਤ ਸਿੰਘ, ਜਸਕਰਨ ਸਿੰਘ, ਗੁਰਜੰਟ ਸਿੰਘ, ਸਤਨਾਮ ਸਿੰਘ ਪਾਹਵਾ, ਗੁਰਦੀਪ ਸਿੰਘ ਰਮਦਾਸ, ਦਲਜੀਤ ਸਿੰਘ, ਹਰਜੀਤ ਸਿੰਘ ਠੇਕੇਦਾਰ ਸਮੇਤ ਹੋਰ ਸੰਗਤਾਂ ਹਾਜ਼ਰ ਸਨ |