18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਟਾਵਰ 'ਤੇ ਬੈਠੇ ਗੁਰਜੀਤ ਸਿੰਘ ਦੇ ਹੱਕ 'ਚ ਪਹਿਲੀ ਜਨਵਰੀ ਤੋਂ ਸ੍ਰੀ ਦਰਬਾਰ ਸਾਹਿਬ ਲਈ ਆਰੰਭ ਹੋਵੇਗੀ ਪੈਦਲ ਵਹੀਰ : ਭਾਈ ਮਨਦੀਪ ਸਿੰਘ <br/>

Ad Position 21
No active advertisement
ਅਜੀਤ ਡੈਸਕ 30-12-2025
ਅੰਮਿ੍ਤਸਰ, 29 ਦਸੰਬਰ (ਜਸਵੰਤ ਸਿੰਘ ਜੱਸ)-ਭਾਈ ਸੰਦੀਪ ਸਿੰਘ ਸੰਨੀ ਦੇ ਭਰਾਤਾ ਤੇ ਹਾਲ ਹੀ 'ਚ ਪੰਥਕ ਜਥੇਬੰਦੀਆਂ ਵਲੋਂ ਤਰਨ ਤਾਰਨ ਉਪ ਚੋਣ ਲੜ ਚੁੱਕੇ ਭਾਈ ਮਨਦੀਪ ਸਿੰਘ ਖ਼ਾਲਸਾ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਸਮਾਣਾ ਵਿਖੇ 400 ਫੁੱਟ ਟਾਵਰ 'ਤੇ ਪਿਛਲੇ 15 ਮਹੀਨਿਆਂ ਤੋਂ ਬੈਠੇ ਗੁਰਜੀਤ ਸਿੰਘ ਦੇ ਹੱਕ ਵਿਚ ਸਿੱਖ ਜਥੇਬੰਦੀਆਂ, ਕਿਸਾਨ ਜਥੇਬੰਦੀਆਂ ਤੇ ਸਿੱਖ ਸੰਗਤਾਂ ਵਲੋਂ 1 ਜਨਵਰੀ ਤੋਂ ਪੈਦਲ ਵਹੀਰ ਸ਼ੁਰੂ ਕੀਤੀ ਜਾ ਰਹੀ ਹੈ, ਜੋ ਪਟਿਆਲਾ, ਲੁਧਿਆਣਾ, ਫਗਵਾੜਾ, ਜਲੰਧਰ ਅਤੇ ਬਿਆਸ ਵਰਗੇ ਸ਼ਹਿਰਾਂ ਤੋਂ ਹੁੰਦੀ ਹੋਈ 15 ਜਨਵਰੀ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਵੇਗੀ | ਭਾਈ ਮਨਦੀਪ ਸਿੰਘ ਦੇ ਕਿਹਾ ਕਿ ਗੁਰਜੀਤ ਸਿੰਘ ਵਲੋਂ ਸਮਾਣਾ ਵਿਖੇ ਟਾਵਰ 'ਤੇ ਬੈਠ ਕੇ ਕੀਤਾ ਜਾ ਰਿਹਾ ਸੰਘਰਸ਼ ਪਿਛਲੇ 15 ਮਹੀਨਿਆਂ ਤੋਂ ਜਾਰੀ ਹੈ ਤੇ ਉਸਨੇ ਕਿਸੇ ਨਿੱਜੀ ਸਵਾਰਥ ਲਈ ਨਹੀਂ, ਸਗੋਂ ਗੁਰੂ ਸਾਹਿਬ ਦੀ ਬੇਅਦਬੀ ਦੇ ਖ਼ਿਲਾਫ਼ ਇਨਸਾਫ਼ ਦੀ ਮੰਗ ਲਈ ਇਹ ਕਦਮ ਚੁੱਕਿਆ ਹੈ | ਉਨ੍ਹਾਂ ਕਿਹਾ ਕਿ ਭਾਈ ਬੇਅਦਬੀ ਲਈ ਇਨਸਾਫ ਦਾ ਮਸਲਾ ਕਿਸੇ ਇੱਕ ਵਿਅਕਤੀ ਦਾ ਨਹੀਂ, ਸਗੋਂ ਸਾਰੇ ਸਿੱਖ ਪੰਥ ਦਾ ਸਾਂਝਾ ਮਸਲਾ ਹੈ, ਇਸ ਲਈ ਸਾਰਿਆਂ ਨੂੰ ਮੋਢੇ ਨਾਲ ਮੋਢਾ ਜੋੜ ਕੇ ਉਸ ਦਾ ਸਾਥ ਦੇਣਾ ਚਾਹੀਦਾ ਹੈ | ਉਨ੍ਹਾਂ ਸ਼ੋ੍ਰਮਣੀ ਕਮੇਟੀ ਪ੍ਰਧਾਨ ਧਾਮੀ ਸਮੇਤ ਸਾਰੀਆਂ ਸਿੱਖ ਜਥੇਬੰਦੀਆਂ, ਕਿਸਾਨ ਜਥੇਬੰਦੀਆਂ, ਧਾਰਮਿਕ ਸੰਸਥਾਵਾਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਹੀਰ ਵਿਚ ਸ਼ਾਮਿਲ ਹੋਣ | ਇਸ ਮੌਕੇ ਹਰਦੀਪ ਸਿੰਘ ਖ਼ਾਲਸਾ ਸਮੇਤ ਹੋਰ ਆਗੂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜੁਝਾਰ ਕੁਲੈਕਸ਼ਨ ਵਲੋਂ ਸਪੋਰਟਸ ਕਲੱਬ ਦੇ ਖਿਡਾਰੀਆਂ ਨੂੰ ਵੰਡੀਆਂ ਖੇਡ ਕਿੱਟਾਂ <br/> ਅਗਲੀ ਖ਼ਬਰ ਗੁ: ਸ੍ਰੀ ਕੌਲਸਰ ਸਾਹਿਬ ਵਿਖੇ ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ <br/>
Ad Position 24