ਸੁਲਤਾਨਵਿੰਡ, 29 ਦਸੰਬਰ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਵਿਖੇ ਸਥਿਤ ਜੁਝਾਰ ਕੁਲੈਕਸ਼ਨ ਵਲੋਂ ਅੱਜ ਸੁਲਤਾਨਵਿੰਡ ਸਪੋਰਟਸ ਕਲੱਬ ਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ਗੱਲਬਾਤ ਕਰਦਿਆਂ ਜਥਾ ਸਿਰਲੱਥ ਖਾਲਸਾ ਦੇ ਮੁੱਖ ਸੇਵਾਦਾਰ ਭਾਈ ਦਿਲਬਾਗ ਸੁਲਤਾਨਵਿੰਡ, ਸ਼੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਸੁਲਤਾਨਵਿੰਡ ਦੇ ਪ੍ਰਧਾਨ ਡਾ. ਸੁਪਿੰਦਰ ਸਿੰਘ ਢਿੱਲੋਂ ਅਤੇ ਪ੍ਰਧਾਨ ਅਰਜੁਨ ਸਿੰਘ ਨੇ ਬੋਲਦਿਆਂ ਕਿਹਾ ਕਿ ਪੰਜਾਬ ਪੁਲਿਸ ਦੇ ਸਾਬਕਾ ਇੰਸਪੈਕਟਰ ਜੁਝਾਰ ਸਿੰਘ ਵਲੋਂ ਬੱਚਿਆਂ ਲਈ ਕੀਤਾ ਗਿਆ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ ਤੇ ਸਾਨੂੰ ਸਾਰਿਆਂ ਨੂੰ ਇਹੋ ਜਿਹੇ ਉਪਰਾਲੇ ਕਰਕੇ ਸਮਾਜ ਦੀ ਸੇਵਾ ਕਰਨੀ ਚਾਹੀਦਾ ਹੈ | ਸਾਬਕਾ ਇੰਸਪੈਕਟਰ ਜੁਝਾਰ ਸਿੰਘ ਅਤੇ ਉਸ ਦੇ ਲੜਕੇ ਗਗਨਦੀਪ ਸਿੰਘ ਨੇ ਕਿਹਾ ਕਿ ਸਮੇਂ ਸਮੇਂ ਤੇ ਜਦੋ ਵੀ ਖਿਡਾਰੀਆਂ ਨੂੰ ਖੇਡ ਦੇ ਕਿਸੇ ਵੀ ਸਾਮਾਨ ਦੀ ਜ਼ਰੂਰਤ ਹੋਵੇਗੀ ਅਸੀਂ ਤਨਦੇਹੀ ਨਾਲ ਖਿਡਾਰੀਆਂ ਨੂੰ ਸਹੂਲਤਾਂ ਪ੍ਰਦਾਨ ਕਰਦੇ ਰਹਾਂਗੇ | ਇਸ ਮੌਕਾ ਭਾਈ ਦਿਲਬਾਗ ਸਿੰਘ ਖਾਲਸਾ, ਜਸਬੀਰ ਸਿੰਘ ਮੰਗਾ, ਅਰਜੁਨ ਸਿੰਘ, ਜਸਵਿੰਦਰ ਸਿੰਘ ਜੱਸਾ, ਕੌਂਸਲਰ ਪਤੀ ਨੈਣਕਵਲਬੀਰ ਸਿੰੰਘ, ਭੁਪਿੰਦਰ ਸਿੰਘ ਬਿਜਲੀ, ਹਰਜੀਤ ਸਿੰਘ ਚਾਚਾ, ਗੁਰਵਿੰਦਰ ਸਿੰਘ, ਅਨਮੋਲ ਸਿੰਘ, ਤੇਜਬੀਰ ਸਿੰਘ, ਮੁਖਤਾਰ ਸਿੰਘ ਗੋਸ਼ਾ, ਕੋਚ ਮਨਦੀਪ ਸਿੰਘ, ਦਲਜੀਤ ਸਿੰਘ ਵਿੱਕੀ, ਜੁਗਰਾਜ ਸਿੰਘ ਮਾਹਲ, ਡਾ. ਚਰਨਜੀਤ ਸਿੰਘ, ਜੋਬਨਜੀਤ ਸਿੰਘ ਆਦਿ ਹਾਜ਼ਰ ਸਨ |