17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਪੁਲਿਸ ਵਲੋਂ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 30-12-2025
ਸੁਲਤਾਨਵਿੰਡ, 29 ਦਸੰਬਰ (ਗੁਰਨਾਮ ਸਿੰਘ ਬੁੱਟਰ)-ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਅੱਜ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਹੋਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁਖੀ ਇੰਸਪੈਕਟਰ ਮੋਹਿਤ ਕੁਮਾਰ ਨੇ ਦੱਸਿਆ ਕਿ ਏ. ਐੱਸ. ਆਈ. ਗੁਰਿੰਦਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਪਿੰਡ ਸੁਲਤਾਨਵਿੰਡ ਦੇ ਵੱਖ-ਵੱਖ ਇਲਾਕਿਆਂ ਵਿਚ ਕੀਤੀ ਜਾ ਰਹੀ ਗਸ਼ਤ ਦੌਰਾਨ ਦੋ ਨੌਜਵਾਨਾਂ ਨੂੰ ਹੈਰੋਇਨ ਸਮੇਤ ਗਿ੍ਫਤਾਰ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਨੌਜਵਾਨਾਂ ਦੀ ਤਲਾਸ਼ੀ ਦੌਰਾਨ 4 ਗ੍ਰਾਮ 25 ਮਿਲੀ ਹੈਰੋਇਨ ਬਰਾਮਦ ਹੋਈ ਹੈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਕੁਲਦੀਪ ਸਿੰਘ ਪੁੱਤਰ ਨਿਹਾਲ ਸਿੰਘ ਵਾਸੀ ਨਿਊ ਕੋਟ ਮਿੱਤ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਸਤਨਾਮ ਸਿੰਘ ਟੀਟੂ ਪੁੱਤਰ ਲਖਵਿੰਦਰ ਸਿੰਘ ਵਾਸੀ ਖਾਲਸਾ ਨਗਰ ਭਾਈ ਮੰਝ ਸਾਹਿਬ ਰੋਡ ਕੋਟ ਮਿੱਤ ਸਿੰਘ ਨੂੰ ਮੁਕੱਦਮੇ ਵਿਚ ਨਾਮਜ਼ਦ ਕੀਤਾ ਗਿਆ ਸੀ | ਜਿਨ੍ਹਾਂ ਖ਼ਿਲਾਫ਼ ਥਾਣਾ ਸੁਲਤਾਨਵਿੰਡ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅੱਜ ਇਨ੍ਹਾਂ ਦੋਵੇਂ ਨੌਜਵਾਨਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਬਲਾਕ ਸਿੱਖਿਆ ਅਫਸਰ ਨੇ ਤਿਆਰ ਕੀਤਾ 21ਵੀਂ ਸਦੀ ਦਾ ਕੈਲੰਡਰ <br/> ਅਗਲੀ ਖ਼ਬਰ ਸਿਹਤ ਵਿਭਾਗ ਨੇ ਕੋਟਪਾ ਐਕਟ ਤਹਿਤ ਕੱਟੇ 21 ਚਲਾਨ <br/>
Ad Position 24