16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਕੁੱਲ ਹਿੰਦ ਕਿਸਾਨ ਸਭਾ ਵਲੋਂ ਅਜਨਾਲਾ ਦੇ ਐੱਸ. ਡੀ. ਐੱਮ. ਦਫ਼ਤਰ ਅੱਗੇ ਰੋਸ ਧਰਨਾ ਅੱਜ <br/>

Ad Position 21
repet_subhas-goyals [Copy P29]
ਅਜੀਤ ਡੈਸਕ 30-12-2025
ਅੰਮਿ੍ਤਸਰ, 29 ਦਸੰਬਰ (ਗਗਨਦੀਪ ਸ਼ਰਮਾ)-ਕੁੱਲ ਹਿੰਦ ਕਿਸਾਨ ਸਭਾ ਵਲੋਂ ਹੜ੍ਹ ਪੀੜਤ ਪਰਿਵਾਰਾਂ ਨੂੰ ਸਰਕਾਰੀ ਗ੍ਰਾਂਟ ਨਾ ਮਿਲਣ ਦੇ ਰੋਸ ਵਜੋਂ ਅਜਨਾਲਾ ਦੇ ਐੱਸ. ਡੀ. ਐੱਮ. ਦਫ਼ਤਰ ਅੱਗੇ ਅੱਜ 30 ਦਸੰਬਰ 2025 ਨੂੰ ਰੋਸ ਧਰਨਾ ਦਿੱਤਾ ਜਾਵੇਗਾ, ਜਿਸ 'ਚ ਹੜ੍ਹ ਪੀੜਤ ਪਰਿਵਾਰ ਵੀ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੇ | ਜਨਰਲ ਸਕੱਤਰ ਸਵਿੰਦਰ ਸਿੰਘ ਮੀਰਾਂਕੋਟ ਨੇ ਇਹ ਜਾਣਕਾਰੀ ਪਾਰਟੀ ਦਫ਼ਤਰ ਵਿਖੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ | ਕਿਸਾਨ ਸਭਾ ਦੇ ਪ੍ਰਧਾਨ ਰਣਜੀਤ ਸਿੰਘ ਬੱਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਮੌਜੂਦ ਕਾਮਰੇਡ ਸੁੱਚਾ ਸਿੰਘ ਅਜਨਾਲਾ ਨੇ ਦੋਸ਼ ਲਗਾਏ ਕਿ ਸਿਰਫ ਸਰਕਾਰ ਦੇ ਨੇੜਲੇ ਲੋਕਾਂ ਨੂੰ ਹੀ ਨੁਕਸਾਨੇ ਘਰਾਂ ਦੀ ਮੁੜ ਉਸਾਰੀ ਲਈ ਰਾਹਤ ਰਾਸ਼ੀ ਦਿੱਤੀ ਗਈ ਹੈ, ਜਦੋਂਕਿ ਇਸ ਮੁਆਵਜ਼ਾ ਰਾਸ਼ੀ ਦੇ ਅਸਲ ਹੱਕਦਾਰ ਹਾਲੇ ਵੀ ਉਡੀਕ 'ਚ ਹਨ | ਇਸੇ ਪ੍ਰਕਾਰ ਹੜ੍ਹਾਂ ਕਾਰਨ ਫਸਲ ਅਤੇ ਡੰਗਰਾਂ ਦਾ ਨੁਕਸਾਨ ਝੱਲਣ ਵਾਲੇ ਕਿਸਾਨਾਂ ਨੂੰ ਵੀ ਕੋਈ ਮੁਆਵਜ਼ਾ ਨਹੀਂ ਮਿਲਿਆ | ਉਨ੍ਹਾਂ ਦੱਸਿਆ ਕਿ ਬੀਤੀ 7 ਨਵੰਬਰ ਨੂੰ ਲਗਾਏ ਗਏ ਧਰਨੇ ਦੌਰਾਨ ਐੱਸ. ਡੀ. ਐੱਮ. ਅਜਨਾਲਾ ਵਲੋਂ ਹਰੇਕ ਲੋੜਵੰਦ ਦੀ ਮਦਦ ਕਰਨ ਅਤੇ ਬਣਦਾ ਮੁਆਵਜ਼ਾ ਦਵਾਉਣ ਦਾ ਭਰੋਸਾ ਦਿੱਤਾ ਗਿਆ ਸੀ | ਇਸ ਦੇ ਬਾਵਜੂਦ ਅਜੇ ਤੱਕ ਹੜ੍ਹ ਪੀੜਤਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ | ਮਜਬੂਰਨ ਉਨ੍ਹਾਂ ਨੂੰ ਅੱਜ 30 ਦਸੰਬਰ ਨੂੰ ਮੁੜ ਐੱਸ. ਡੀ. ਐੱਮ. ਅਜਨਾਲਾ ਦੇ ਦਫ਼ਤਰ ਮੂਹਰੇ ਧਰਨਾ ਲਗਾਉਣਾ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਵਲੋਂ 16 ਜਨਵਰੀ ਨੂੰ ਡੀ. ਸੀ. ਦਫ਼ਤਰ ਵਿਖੇ ਕੇਂਦਰ ਸਰਕਾਰ ਵਲੋਂ ਲੋਕ ਵਿਰੋਧੀ ਲਿਆਂਦੇ 4 ਕਿਰਤ ਕੋਰਡ, ਬਿਜਲੀ ਬਿੱਲ 2025 ਅਤੇ ਸੀਡ ਬਿਲ 2025 ਕਾਨੂੰਨ ਨੂੰ ਰੱਦ ਕਰਾਉਣ ਲਈ ਵਿਸ਼ਾਲ ਧਰਨਾ ਦਿੱਤਾ ਜਾ ਰਿਹਾ ਹੈ, ਜਿਸ ਵਿਚ ਸੈਂਕੜੇ ਸਾਥੀ ਸ਼ਾਮਿਲ ਹੋਣਗੇ | ਅੱਜ ਦੀ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਕਵਲਜੀਤ ਕੌਰ, ਦਿਆਲ ਸਿੰਘ, ਭੁਪਿੰਦਰ ਸਿੰਘ ਛੀਨਾ, ਸਵਿੰਦਰ ਸਿੰਘ, ਕਾਮਰੇਡ ਕਿਰਪਾ ਰਾਮ, ਬਖਤਾਵਰ ਸਿੰਘ, ਲਖਵਿੰਦਰ ਸਿੰਘ ਵੀ ਹਾਜ਼ਰ ਰਹੇ |

Ad Position 22
No active advertisement
ਪਿਛਲੀ ਖ਼ਬਰ ਸੜਕ ਕਿਨਾਰੇ ਮਿਲਿਆ ਮਿ੍ਤਕ ਪਿਆ ਨਵਜਾਤ ਬੱਚਾ ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਪਰਿਕਰਮਾ 'ਚ ਰੌਸ਼ਨੀ ਲਈ ਲੱਗੇ ਪੁਰਾਤਨ ਖੰਭੇ ਨੂੰ ਮੁੜ ਸਥਾਪਿਤ ਕੀਤਾ ਜਾਵੇਗਾ-ਧੰਗੇੜਾ
Ad Position 24