14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਸੋਹੀਆਂ ਚੌਂਕੀ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ <br/>

Ad Position 21
No active advertisement
ਅਜੀਤ ਡੈਸਕ 31-12-2025

ਜੇਠੂਵਾਲ, 30 ਦਸੰਬਰ (ਮਿੱਤਰਪਾਲ ਸਿੰਘ ਰੰਧਾਵਾ)-ਪੁਲਿਸ ਚੌਂਕੀ ਸੋਹੀਆਂ ਖੁਰਦ ਦੇ ਇੰਚਾਰਜ ਤਰਸੇਮ ਸਿੰਘ ਵਲੋਂ ਪੁਲਿਸ ਮੁਲਾਜ਼ਮ ਨਾਲ ਫਤਿਹਗੜ੍ਹ ਸ਼ੁਕਰਚੱਕ ਦੇ ਪੁਲ ਕੋਲ ਕੀਤੀ ਜਾ ਰਹੀ ਗਸ਼ਤ ਦੌਰਾਨ ਇਕ ਵਿਅਕਤੀ ਸ਼ੱਕੀ ਹਾਲਤ ਵਿਚ ਵੇਖਿਆ ਤਾਂ ਉਸ ਨੇ ਪੁਲਿਸ ਨੂੰ ਵੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਉਸ ਨੂੰ ਮੌਕੇ 'ਤੇ ਹੀ ਕਾਬੂ ਕਰਕੇ ਉਸ ਦੀ ਤਲਾਸ਼ੀ ਲੈਣ 'ਤੇ 7 ਗ੍ਰਾਮ ਹੈਰੋਇਨ ਬਰਾਮਦ ਕੀਤੀ | ਜਿਸ ਦੀ ਸ਼ਨਾਖਤ ਹਰਪਿੰਦਰ ਸਿੰਘ ਉਰਫ ਪਿੰਦੂ ਪੁੱਤਰ ਦਵਿੰਦਰ ਸਿੰਘ ਵਾਸੀ ਫਤਿਹਗੜ੍ਹ ਮੱਲੂਵਾਲ ਵਾਸੀ ਫਤਿਹਗੜ੍ਹ ਸ਼ੁੱਕਰ ਚੱਕ ਵਜੋਂ ਹੋਈ | ਪੁਲਿਸ ਵਲੋਂ ਵਿਅਕਤੀ ਨੂੰ ਗਿ੍ਫਤਾਰ ਕਰਕੇ ਉਸ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਮੌਕੇ ਏ.ਐਸ.ਆਈ. ਬਿਕਰਮਜੀਤ ਸਿੰਘ, ਰਾਜਵਿੰਦਰ ਸਿੰਘ, ਬਲਵਿੰਦਰ ਸਿੰਘ ਪੁਲਿਸ ਮੁਲਾਜ਼ਮ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਟਿਆਲਾ ਦੇ ਸਨੌਰ 'ਚ ਪਾਵਨ ਸਰੂਪ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਵਲੋਂ ਨਿੰਦਾ ਅਗਲੀ ਖ਼ਬਰ ਬੈਂਕ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ <br/>
Ad Position 24