ਅੰਮਿ੍ਤਸਰ, 30 ਦਸੰਬਰ (ਗਗਨਦੀਪ ਸ਼ਰਮਾ)-ਡੀ. ਆਰ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੇ ਸੰਬੰਧ 'ਚ ਦੁੱਧ ਦਾ ਲੰਗਰ ਲਗਾਇਆ ਗਿਆ | ਮੈਨੇਜਿੰਗ ਡਾਇਰੈਕਟਰ ਰਵਿੰਦਰ ਪਠਾਨੀਆ ਅਤੇ ਪਿ੍ੰਸੀਪਲ ਹਿਮਾਨੀ ਪਠਾਨੀਆ ਨੇ ਸਕੂਲ ਸਟਾਫ ਦੇ ਨਾਲ ਸੰਗਤ 'ਚ ਲੰਗਰ ਵਰਤਾਉਣ ਦੀ ਸੇਵਾ ਸ਼ਰਧਾਪੂਰਵਕ ਨਿਭਾਈ | ਐੱਮ. ਡੀ. ਰਵਿੰਦਰ ਪਠਾਨੀਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਲੰਗਰ ਸੇਵਾ ਸਿੱਖ ਧਰਮ ਦੀ ਮਹਾਨ ਪਰੰਪਰਾ ਹੈ, ਜੋ ਸਮਾਨਤਾ, ਸੇਵਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦੀ ਹੈ |
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਇਸ ਪਰੰਪਰਾ ਦੇ ਨਾਲ ਜੋੜਨ ਦੇ ਮੰਤਵ ਨਾਲ ਸਕੂਲ ਵਲੋਂ ਸਮੇਂ-ਸਮੇਂ 'ਤੇ ਲੰਗਰ ਲਗਾਇਆ ਜਾਂਦਾ ਹੈ |
ਸ਼ਹੀਦੀ ਦਿਹਾੜੇ ਦੇ ਸੰਬੰਧ 'ਚ ਦੁੱਧ ਦਾ ਲੰਗਰ ਲਗਾਇਆ <br/>
ਅਜੀਤ ਡੈਸਕ
31-12-2025